ਜਲੰਧਰ (ਵਰੁਣ)–ਗੜ੍ਹਾ ਦੇ ਫਗਵਾੜੀ ਮੁਹੱਲਾ ਵਿਚ 2 ਧਿਰਾਂ ਵਿਚਕਾਰ ਚੱਲ ਰਹੀ ਰੰਜਿਸ਼ ਕਾਰਨ ਇਕ ਧਿਰ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਆਏ ਮੋਟਰਸਾਈਕਲ ਸਵਾਰ ਲਗਭਗ 60 ਤੋਂ ਜ਼ਿਆਦਾ ਨੌਜਵਾਨਾਂ ਨੇ ਇੱਟਾਂ, ਪੱਥਰਾਂ ਅਤੇ ਕੱਚ ਦੀਆਂ ਬੋਤਲਾਂ ਨਾਲ ਹਮਲਾ ਕਰ ਦਿੱਤਾ ਸੀ। ਉਥੇ ਹੀ ਇਸ ਮਾਮਲੇ ਨੂੰ ਲੈ ਕੇ ਥਾਣਾ 7 ਦੀ ਪੁਲਸ ਨੇ ਹਲਕਾ ਉੱਤਰੀ 'ਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ। ਇਸ ਛਾਪੇਮਾਰੀ ਵਿੱਚ ਥਾਣਾ 7 ਦੀ ਪੁਲਸ, ਸੀ. ਆਈ. ਏ. ਅਤੇ ਹੋਰ ਪੁਲਸ ਅਧਿਕਾਰੀ ਸ਼ਾਮਲ ਹਨ।
ਪੁਲਸ ਨੂੰ ਛਾਪੇਮਾਰੀ ਦੌਰਾਨ ਪ੍ਰਿੰਟਰ ਅਤੇ ਤੇਜ਼ਧਾਰ ਹਥਿਆਰ ਵੀ ਬਰਾਮਦ ਹੋਏ ਹਨ। ਪੁਲਸ ਨੇ ਕੁੱਲ 8 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਲੋਕ ਪਿਛਲੇ ਇਕ ਮਹੀਨੇ ਤੋਂ ਇਥੇ ਕਿਰਾਏ 'ਤੇ ਰਹਿ ਰਹੇ ਸਨ। ਕਮਰੇ 'ਚੋਂ ਪ੍ਰਿੰਟਰ, ਕੰਪਿਊਟਰ ਅਤੇ ਹੋਰ ਸਾਮਾਨ ਮਿਲਣ 'ਤੇ ਏ. ਡੀ. ਸੀ. ਪੀ. ਅਦਿੱਤਿਆ ਵੀ ਮੌਕੇ 'ਤੇ ਪਹੁੰਚੇ, ਜਿਸ ਤੋਂ ਬਾਅਦ ਪਤਾ ਲੱਗਾ ਕਿ ਦੋਸ਼ੀ ਨਕਲੀ ਨੋਟ ਵੀ ਛਾਪਦੇ ਸਨ। ਫਿਲਹਾਲ ਪੁਲਸ ਸਾਰੇ ਲੋਕਾਂ ਨੂੰ ਪੁੱਛਗਿੱਛ ਲਈ ਥਾਣੇ ਲੈ ਗਈ ਹੈ। ਇਹ ਛਾਪੇਮਾਰੀ 20 ਦੇ ਕਰੀਬ ਪੁਲਸ ਮੁਲਾਜ਼ਮਾਂ ਵੱਲੋਂ ਕੀਤੀ ਗਈ ਹੈ।
ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚ ਵੱਡੀ ਵਾਰਦਾਤ, ਦੋ ਧਿਰਾਂ ਵਿਚਾਲੇ ਗੈਂਗਵਾਰ ਦੌਰਾਨ ਚੱਲੀਆਂ ਤਾਬੜਤੋੜ ਗੋਲੀਆਂ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ
ਸਾਲੇ ਦੀ ਬਰਾਤੇ ਆਏ ਜੀਜਿਆਂ ਦੀ ਬੇਰਹਿਮੀ ਨਾਲ ਕੁੱਟਮਾਰ, ਹੈਰਾਨ ਕਰ ਦੇਣ ਵਾਲਾ ਹੈ ਮਾਮਲਾ
NEXT STORY