ਪਟਿਆਲਾ/ਸੰਗਰੂਰ(ਕੰਵਲਜੀਤ/ਰਵੀ): ਸੰਗਰੂਰ ਵਿਚ ਜ਼ਹਿਰੀਲੀ ਸ਼ਰਾਬ ਦਾ ਕਹਿਰ ਜਾਰੀ ਹੈ। ਬੀਤੇ ਦਿਨੀਂ ਸੱਕੇ ਭਰਾਵਾਂ ਸਣੇ 4 ਲੋਕਾਂ ਦੀ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮੌਤ ਹੋਣ ਦੀ ਖ਼ਬਰ ਮਿਲੀ ਸੀ। ਹੁਣ 4 ਹੋਰ ਮੌਤਾਂ ਦੀ ਸੂਚਨਾ ਨਾਲ ਸਾਹਮਣੇ ਆਈ ਹੈ। ਇਸ ਨਾਲ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ 8 ਹੋ ਗਈ ਹੈ। ਮ੍ਰਿਤਕਾਂ ਵਿਚ 6 ਵਿਅਕਤੀ ਪਿੰਡ ਗੁੱਜਰਾਂ ਦੇ ਹਨ ਅਤੇ 2 ਵਿਅਕਤੀ ਨੇੜਲੇ ਪਿੰਡ ਢੰਡੋਲੀ ਦੇ ਰਹਿਣ ਵਾਲੇ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਕਾਂਗਰਸ ਨੂੰ ਲੱਗਣਗੇ ਹੋਰ ਝਟਕੇ! 2 MP ਭਾਜਪਾ ਦੇ ਸੰਪਰਕ 'ਚ, ਇਕ ਹੋਰ ਵਿਧਾਇਕ AAP ਵੱਲੋਂ ਲੜ ਸਕਦੈ ਚੋਣ
ਜਾਣਕਾਰੀ ਮੁਤਾਬਕ ਇਸ ਮਾਮਲੇ ਵਿਚ ਪਿੰਡ ਢੰਡੋਲੀ ਦੇ 2 ਵਿਅਕਤੀ ਬੀਤੀ ਸ਼ਾਮ ਇਲਾਜ ਲਈ ਸੰਗਰੂਰ ਦੇ ਸਰਕਾਰੀ ਹਸਪਤਾਲ ਵਿਚ ਪਹੁੰਚੇ ਸਨ। ਉਨ੍ਹਾਂ ਦੀ ਗੰਭੀਰ ਹਾਲਤ ਵੇਖਦਿਆਂ ਉਨ੍ਹਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਰੈਫ਼ਰ ਕਰ ਦਿੱਤਾ ਗਿਆ ਸੀ। ਉੱਥੇ ਦੋਹਾਂ ਦੀ ਇਲਾਜ ਦੌਰਾਨ ਮੌਤ ਹੋ ਗਈ। ਜ਼ਹਿਰੀਲੀ ਸ਼ਰਾਬ ਪੀਣ ਮਗਰੋਂ ਕੁੱਲ੍ਹ 17 ਲੋਕ ਤਬੀਅਤ ਵਿਗੜਣ 'ਤੇ ਇਲਾਜ ਲਈ ਪਹੁੰਚੇ ਸਨ। ਇਨ੍ਹਾਂ ਵਿਚੋਂ 8 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ ਬਾਕੀਆਂ ਦਾ ਸੰਗਰੂਰ ਦੇ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਉੱਥੇ ਹੀ ਪੁਲਸ ਵੱਲੋਂ ਤਸਕਰਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ ਤੇ ਇਸ ਬਾਰੇ ਥੋੜ੍ਹੀ ਦੇਰ ਵੀਚ ਪ੍ਰੈੱਸ ਕਾਨਫ਼ਰੰਸ ਕੀਤੀ ਜਾ ਸਕਦੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ BP ਤੇ ਸ਼ੂਗਰ ਦੇ ਮਰੀਜ਼ਾਂ ਨੂੰ ਘਬਰਾਉਣ ਦੀ ਲੋੜ ਨਹੀਂ, ਹੁਣ ਇੰਝ ਕੀਤਾ ਜਾਵੇਗਾ ਇਲਾਜ
NEXT STORY