ਜੈਤੋ (ਰਘੂਨੰਦਨ ਪਰਾਸ਼ਰ)-ਬਰਗਾੜੀ ਬੇਅਦਬੀ ਕਾਂਡ ਤੇ ਬਹਿਬਲ ਕਲਾਂ ਕੋਟਕਪੂਰਾ ਗੋਲੀਕਾਂਡ ਦੇ ਸਬੰਧ ’ਚ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਚੜ੍ਹਦੀਕਲਾ ’ਚ ਚੱਲ ਰਿਹਾ ਹੈ। ਅੱਜ ਯੂਥ ਵਿੰਗ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਦੇ 8 ਸਿੰਘਾਂ ਗੁਰਵਿੰਦਰ ਸਿੰਘ, ਸਿਮਰਨਜੀਤ ਸਿੰਘ, ਗੁਰਲਾਲ ਸਿੰਘ, ਅਕਾਸ਼ਦੀਪ ਸਿੰਘ, ਬਿਕਰਮਜੀਤ ਸਿੰਘ, ਸਤਨਾਮ ਸਿੰਘ ਗੁਰਪ੍ਰੀਤ ਸਿੰਘ ਤੇ ਸੰਦੀਪ ਸਿੰਘ ਨੇ ਸਿੱਖ ਸੰਗਤਾਂ ਸਮੇਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਬਰਗਾੜੀ ਤੋਂ ਅਰਦਾਸ ਕਰ ਕੇ ਮੋਰਚੇ ਵਾਲੇ ਸਥਾਨ ਦੇ ਨੇੜੇ ਦਾਣਾ ਮੰਡੀ ਵਿਖੇ ਗ੍ਰਿਫਤਾਰੀ ਦਿੱਤੀ।
ਇਹ ਵੀ ਪੜ੍ਹੋ : ਸਿੱਖਿਆ ਮੰਤਰੀ ਦੇ ਸਮਾਗਮ ’ਚ ਸ਼ਾਮਲ ਹੋਏ ਬੇਰੁਜ਼ਗਾਰ ਅਧਿਆਪਕ, ਪੁਲਸ ਨੇ ਕੱਢੇ ਬਾਹਰ
ਗ੍ਰਿਫ਼ਤਾਰੀ ਦੇਣ ਤੋਂ ਪਹਿਲਾਂ ਇਨ੍ਹਾਂ ਸਿੰਘਾਂ ਨੇ ਬੇਅਦਬੀ ਕਰਨ ਵਾਲਿਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਲਈ ਨਾਆਰੇਬਾਜ਼ੀ ਕੀਤੀ। ਜਥੇ ਨੂੰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਰਵਾਨਾ ਕੀਤਾ। ਸਟੇਜ ਦੀ ਸੇਵਾ ਜ਼ਿਲ੍ਹਾ ਪ੍ਰਧਾਨ ਫਰੀਦਕੋਟ ਗੁਰਦੀਪ ਸਿੰਘ ਢੁੱਡੀ ਨੇ ਨਿਭਾਈ। ਜਥੇਦਾਰ ਦਰਸਨ ਸਿੰਘ ਦਲੇਰ ਕੋਟਲੀ ਦੇ ਢਾਡੀ ਜਥੇ ਨੇ ਗੁਰਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ।
ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 16 ਤਾਰੀਖ਼ ਨੂੰ, ਕਈ ਮੁੱਦਿਆਂ 'ਤੇ ਹੋਵੇਗੀ ਵਿਚਾਰ-ਚਰਚਾ
NEXT STORY