ਬਰਨਾਲਾ, (ਵਿਵੇਕ ਸਿੰਧਵਾਨੀ, ਰਵੀ)— ਸੀ. ਆਈ. ਏ. ਸਟਾਫ ਨੇ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਕੋਲੋਂ 8 ਪੇਟੀਆਂ ਨਾਜਾਇਜ਼ ਸ਼ਰਾਬ ਚੰਡੀਗੜ੍ਹ ਮਾਰਕਾ ਬਰਾਮਦ ਕੀਤੀਆਂ। ਜਾਣਕਾਰੀ ਦਿੰਦਿਆਂ ਸੀ. ਆਈ. ਏ. ਸਟਾਫ ਦੇ ਇੰਚਾਰਜ ਬਲਜੀਤ ਸਿੰਘ ਨੇ ਦੱਸਿਆ ਕਿ ਪੁਲਸ ਅਧਿਕਾਰੀ ਯਾਦਵਿੰਦਰ ਸਿੰਘ ਨੂੰ ਭੱਠਲਾਂ ਭੈਣੀ ਮਹਿਰਾਜ ਦੇ ਲਿੰਕ ਰੋਡ 'ਤੇ ਨਾਕੇ ਦੌਰਾਨ ਇਕ ਕਾਰ ਆਉਂਦੀ ਦਿਖਾਈ ਦਿੱਤੀ। ਪੁਲਸ ਪਾਰਟੀ ਨੂੰ ਦੇਖ ਕੇ ਕਾਰ ਚਾਲਕ ਕਾਰ ਨੂੰ ਘੁਮਾ ਕੇ ਨਹਿਰ ਦੀ ਪਟੜੀ ਵੱਲ ਮੋੜਨ ਲੱਗ ਪਿਆ। ਪੁਲਸ ਨੇ ਬੜੀ ਤੇਜ਼ੀ ਨਾਲ ਕਾਰ ਕਾਬੂ ਕਰ ਕੇ ਤਲਾਸ਼ੀ ਲਈ ਤਾਂ ਉਸ ਵਿਚੋਂ 8 ਪੇਟੀਆਂ ਨਾਜਾਇਜ਼ ਸ਼ਰਾਬ ਚੰਡੀਗੜ੍ਹ ਮਾਰਕਾ ਬਰਾਮਦ ਹੋਈਆਂ। ਕਾਰ ਚਾਲਕ ਦੀ ਪਛਾਣ ਦਲਜੀਤ ਸਿੰਘ ਉਰਫ ਦੱਲੀ ਪੁੱਤਰ ਨਾਜਰ ਸਿੰਘ ਵਾਸੀ ਭੱਠਲਾਂ ਵਜੋਂ ਹੋਈ, ਜਿਸ ਵਿਰੁੱਧ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮਾਲਗੱਡੀ ਦੀ ਲਪੇਟ 'ਚ ਆਉਣ ਨਾਲ ਵਿਅਕਤੀ ਗੰਭੀਰ ਜ਼ਖਮੀ
NEXT STORY