ਫਾਜ਼ਿਲਕਾ (ਨਾਗਪਾਲ, ਲੀਲਾਧਰ) - ਪਿੰਡ ਲਾਧੂਕਾ ਵਿਚ ਜ਼ਮੀਨ ਨੂੰ ਲੈ ਕੇ ਹੋਏ ਝਗੜੇ ਵਿਚ ਪੰਜ ਔਰਤਾਂ ਸਮੇਤ 8 ਵਿਅਕਤੀ ਜ਼ਖ਼ਮੀ ਹੋ ਗਏ।
ਸਿਵਲ ਹਸਪਤਾਲ ਵਿਚ ਇਲਾਜ ਲਈ ਭਰਤੀ ਸੋਮਾ ਬਾਈ (57) ਵਾਸੀ ਪਿੰਡ ਲਾਧੂਕਾ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਪਿੰਡ ਵਾਸੀ ਆਪਣੇ ਰਿਸ਼ਤੇਦਾਰਾਂ ਨਾਲ ਜ਼ਮੀਨ ਨੂੰ ਲੈ ਕੇ ਝਗੜਾ ਚੱਲ ਰਿਹਾ ਹੈ। ਉਹ ਕਈ ਵਾਰ ਉਨ੍ਹਾਂ ਤੋਂ ਆਪਣੇ ਹਿੱਸੇ ਦੀ ਜ਼ਮੀਨ ਦੀ ਮੰਗ ਕਰ ਚੁੱਕੇ ਹਨ ਪਰ ਉਕਤ ਵਿਅਕਤੀ ਉਨ੍ਹਾਂ ਦਾ ਬਣਦਾ ਹਿੱਸਾ ਨਹੀਂ ਦੇ ਰਹੇ, ਜਿਸ ਕਾਰਨ ਉਨ੍ਹਾਂ ਦਾ ਪਹਿਲਾਂ ਕਈ ਵਾਰ ਝਗੜਾ ਹੋ ਚੁੱਕਾ ਹੈ। ਅੱਜ ਸਵੇਰੇ 9.30 ਵਜੇ ਜਦੋਂ ਉਨ੍ਹਾਂ ਦੇ ਬੱਚੇ ਸਕੂਲ ਜਾ ਰਹੇ ਸਨ ਤਾਂ ਉਕਤ ਵਿਅਕਤੀਆਂ ਨੇ ਉਨ੍ਹਾਂ ਨਾਲ ਝਗੜਾ ਕਰਨਾ ਸ਼ੁਰੂ ਕਰ ਦਿੱਤਾ। ਜਦੋਂ ਸੋਮਾ ਬਾਈ, ਉਸਦੇ ਬੇਟੇ ਸੁਰਿੰਦਰ ਕੁਮਾਰ (32), ਉਸਦੀ ਪਤਨੀ ਕਰਮਜੀਤ ਕੌਰ (30) ਅਤੇ ਭੈਣ ਬਚਨ ਕੌਰ (30) ਨੇ ਉਕਤ ਵਿਅਕਤੀਆਂ ਦਾ ਵਿਰੋਧ ਕੀਤਾ ਤਾਂ ਉਨ੍ਹਾਂ ਨੇ ਕੁੱਟ-ਮਾਰ ਕੀਤੀ।
ਦੂਸਰੇ ਪਾਸੇ ਇਸ ਝਗੜੇ ਵਿਚ ਜ਼ਖਮੀ ਪੂਰਨ ਸਿੰਘ (60) ਵਾਸੀ ਪਿੰਡ ਲਾਧੂਕਾ ਨੇ ਦੱਸਿਆ ਕਿ ਉਨ੍ਹਾਂ ਦਾ ਪਿੰਡ ਵਾਸੀ ਆਪਣੇ ਰਿਸ਼ਤੇਦਾਰਾਂ ਨਾਲ ਜ਼ਮੀਨ ਨੂੰ ਲੈ ਕੇ ਪੁਰਾਣਾ ਝਗੜਾ ਚੱਲ ਰਿਹਾ ਹੈ, ਜਿਸਦੀ ਉਕਤ ਵਿਅਕਤੀ ਰੰਜਿਸ਼ ਰੱਖਦੇ ਹਨ। ਅੱਜ ਸਵੇਰੇ 9.30 ਵਜੇ ਜਦੋਂ ਉਹ ਆਪਣੇ ਘਰ ਵਿਚ ਕੰਮ ਕਰ ਰਹੇ ਸਨ ਤਾਂ ਉਕਤ ਵਿਅਕਤੀਆਂ ਨੇ ਆ ਕੇ ਉਨ੍ਹਾਂ ਨਾਲ ਝਗੜਾ ਕਰਨਾ ਸ਼ੁਰੂ ਕਰ ਦਿੱਤਾ। ਜਦੋਂ ਉਸਨੇ ਉਕਤ ਵਿਅਕਤੀਆਂ ਦਾ ਵਿਰੋਧ ਕੀਤਾ ਤਾਂ ਉਨ੍ਹਾਂ ਨੇ ਉਸ ਨਾਲ ਕੁੱਟ-ਮਾਰ ਕੀਤੀ। ਜਦੋਂ ਉਸਦੀ ਪਤਨੀ ਮਹਿੰਦਰ ਕੌਰ (55), ਬੇਟੇ ਬਲਕਾਰ ਸਿੰਘ (32) ਅਤੇ ਨੂੰਹ ਮਨਜੀਤ ਕੌਰ (30) ਨੇ ਝਗੜੇ ਵਿਚ ਛੁਡਾਉਣ ਦੀ ਕੋਸ਼ਿਸ਼ ਕੀਤੀ ਤਾਂ ਉਕਤ ਵਿਅਕਤੀਆਂ ਨੇ ਉਨ੍ਹਾਂ ਨਾਲ ਵੀ ਕੁੱਟ-ਮਾਰ ਕੀਤੀ। ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ।
ਵਿਆਹ ਦੇ 6 ਸਾਲ ਬਾਅਦ ਵੀ ਨਹੀਂ ਹੋਈ ਔਲਾਦ, ਕੀਤੀ ਖੁਦਕੁਸ਼ੀ
NEXT STORY