ਗੁਰਦਾਸਪੁਰ/ਪਾਕਿਸਤਾਨ (ਜ.ਬ) - ਕਰਾਚੀ ਦੇ ਨਜਦੀਕੀ ਕਸਬਾ ਕਾਇਦਾਬਾਦ ’ਚ ਇਕ ਸਕੂਲ ਦੀ ਲਾਇਬ੍ਰੇਰੀ ਤੋਂ ਇਕ ਅੱਠ ਸਾਲਾਂ ਵਿਦਿਆਰਥੀ ਦੀ ਲਾਸ਼ ਮਿਲਣ ਨਾਲ ਦਹਿਸ਼ਤ ਅਤੇ ਤਣਾਅ ਦਾ ਵਾਤਾਵਰਨ ਬਣਿਆ ਹੋਇਆ ਹੈ। ਸੂਤਰਾਂ ਅਨੁਸਾਰ ਕਾਇਦਾਬਾਦ ਦੇ ਰਾਸ਼ਟਰੀ ਮਾਰਗ ’ਤੇ ਸਥਿਤ ਉਮਰ ਮਾਰਵੀ ਗੇਟ ਕੋਲ ਚੱਲ ਰਹੇ ਇਕ ਪ੍ਰਾਇਵੇਟ ਸਕੂਲ ਦੀ ਲਾਇਬ੍ਰੇਰੀ ਤੋਂ ਸਕੂਲ ਦੇ ਅੱਠ ਸਾਲਾਂ ਵਿਦਿਆਰਥੀ ਦੀ ਲਾਸ਼ ਮਿਲੀ ਹੈ।
ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਅੰਮ੍ਰਿਤਸਰ ਜ਼ਿਲ੍ਹੇ ’ਚ ਨਸ਼ੇ ਦੀ ਓਵਰਡੋਜ਼ ਨੇ 2 ਮਾਵਾਂ ਦੀਆਂ ਕੁੱਖਾਂ ਕੀਤੀਆਂ ਸੁੰਨੀਆਂ
ਸੂਤਰਾਂ ਅਨੁਸਾਰ ਮ੍ਰਿਤਕ ਬੱਚੇ ਦਾ ਬਲੇਡ ਨਾਲ ਗਲਾ ਕੱਟ ਕੇ ਕਤਲ ਕੀਤਾ ਗਿਆ ਹੈ। ਉਸ ਦੀ ਛਾਤੀ ’ਤੇ ਵੀ ਜ਼ਖ਼ਮਾਂ ਦੇ ਨਿਸ਼ਾਨ ਪਾਏ ਗਏ ਹਨ। ਪੁਲਸ ਨੇ ਸੂਚਨਾ ਮਿਲਦੇ ਹੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ। ਪੋਸਟਮਾਰਟਮ ਕਰਨ ਵਾਲੇ ਕਰਾਚੀ ਦੇ ਜਿਨਾ ਪੋਸਟ ਗ੍ਰੈਜੂਏਟ ਮੈਡੀਕਲ ਸੈਂਟਰ ਦੇ ਡਾਕਟਰ ਅਨੁਸਾਰ ਵਿਦਿਆਰਥੀ ਦੀ ਹੱਤਿਆ ਕਰਨ ਤੋਂ ਪਹਿਲਾਂ ਉਸ ਨਾਲ ਬਦਫੈਲੀ ਕੀਤੀ ਗਈ ਸੀ।
ਪੜ੍ਹੋ ਇਹ ਵੀ ਖ਼ਬਰ: ਦੋਸਤ ਦੇ ਘਰ ਗਏ ਨੌਜਵਾਨ ਨੇ ਖੁਦ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ, ਘਰ ’ਚ ਪਿਆ ਚੀਕ-ਚਿਹਾੜਾ
ਨੋਟ - ਇਸ ਖ਼ਬਰ ਦੇ ਸਬੰਧ ’ਚ ਤੁਸੀਂ ਕਹਿਣਾ ਚਾਹੁੰਦੇ ਹੋ, ਕੁਮੈਂਟ ਕਰਕੇ ਦਿਓ ਆਪਣਾ ਜਵਾਬ
ਨਾਬਾਲਗਾ ਨਾਲ 3 ਮਹੀਨਿਆਂ ਤੱਕ ਕਰਦਾ ਰਿਹਾ ਜਬਰ-ਜ਼ਿਨਾਹ, ਗਰਭਵਤੀ ਹੋਣ ’ਤੇ ਖੁੱਲ੍ਹਿਆ ਭੇਤ
NEXT STORY