ਕਿਸ਼ਨਗੜ੍ਹ (ਬੈਂਸ)- ਰੱਖੜੀ ਦੇ ਤਿਉਹਾਰ ਮੌਕੇ ਇਕ ਪਰਿਵਾਰ ਦੀਆਂ ਖ਼ੁਸ਼ੀਆਂ ਉਸ ਸਮੇਂ ਤਬਾਹ ਹੋ ਗਈਆਂ ਜਦੋਂ ਇਕ ਸੜਕ ਹਾਦਸੇ ਵਿਚ ਇਕ 8 ਸਾਲਾ ਬੱਚੇ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ’ਤੇ ਬੀਤੇ ਦਿਨ ਸਥਿਤ ਅੱਡਾ ਕਿਸ਼ਨਗੜ੍ਹ ਤੋਂ ਥੋੜਾ ਅੱਗੇ ਸੰਘਵਾਲ ਖੇਡ ਸਟੇਡੀਅਮ ਸਾਹਮਣੇ ਟਰੈਕਟਰ-ਟਰਾਲੀ ਅਤੇ ਸਕੂਟਰੀ ਦੀ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿਚ ਸਕੂਟਰੀ ਚਲਾਕ ਮਾਂ ਅਤੇ ਉਸ ਦੇ ਨਾਲ ਬੈਠੀ ਛੋਟੀ ਧੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਈਆਂ। ਉਕਤ ਹਾਦਸੇ ’ਚ ਉਨ੍ਹਾਂ ਨਾਲ ਸਕੂਟਰੀ ’ਤੇ ਬੈਠੇ 8 ਸਾਲਾ ਪੁੱਤਰ ਦੀ ਮੌਤ ਹੋਣ ਦਰਦਨਾਕ ਹੋ ਗਈ।
ਇਹ ਵੀ ਪੜ੍ਹੋ: ਮੰਤਰੀ ਧਾਲੀਵਾਲ ਦਾ ਵੱਡਾ ਬਿਆਨ, ਮਿੱਲਾਂ ਦੀ ਪ੍ਰਾਪਰਟੀ ਵੇਚ ਕੇ ਜਲਦ ਕਰਾਂਗੇ ਕਿਸਾਨਾਂ ਦੇ ਬਕਾਏ ਦਾ ਭੁਗਤਾਨ
ਜਾਣਕਾਰੀ ਦਿੰਦਿਆਂ ਸਥਾਨਕ ਕਿਸ਼ਨਗੜ੍ਹ ਪੁਲਸ ਚੌਂਕੀ ਦੇ ਇੰਚਾਰਜ ਏ. ਐੱਸ. ਆਈ. ਬਲਵੀਰ ਸਿੰਘ ਬੁੱਟਰ ਨੇ ਦੱਸਿਆ ਕਿ ਜਸਦੀਪ ਕੌਰ ਪਤਨੀ ਬਲਵੀਰ ਸਿੰਘ ਨਿਵਾਸੀ ਬਿਆਸ ਪਿੰਡ ਆਪਣੀ ਸਕੂਟਰੀ 'ਤੇ ਆਪਣੇ ਦੋਵੇਂ ਬੱਚੇ ਲੜਕੀ ਕੀਰਤ ਕੌਰ (10) ਸਾਲ ਅਤੇ ਲੜਕਾ ਹਿੰਮਤ ਸਿੰਘ (8) ਨੂੰ ਸਕੂਲ ਤੋਂ ਘਰ ਨੂੰ ਲੈ ਕੇ ਜਾ ਰਹੀ ਸੀ, ਜਦੋਂ ਉਹ ਹਾਈਵੇਅ ’ਤੇ ਸਥਿਤ ਸੰਘਵਾਲ ਖੇਡ ਸਟੇਡੀਅਮ ਕੋਲੋਂ ਲੰਘ ਰਹੀਂ ਸੀ ਤਾਂ ਇਸੇ ਦੌਰਾਨ ਪਹਿਲਾਂ ਤੋਂ ਹੀ ਸੜਕ ਕਿਨਾਰੇ ਖੜ੍ਹੀ ਇਕ ਟਰੈਕਟਰ-ਟਰਾਲੀ ਨਾਲ ਉਸ ਦੀ ਸਕੂਟਰੀ ਦੀ ਜ਼ਬਰਦਸਤ ਟੱਕਰ ਹੋ ਗਈ, ਜਿਸ ਕਾਰਨ ਜਸਦੀਪ ਕੌਰ ਅਤੇ ਉਸ ਦੇ ਦੋਵੇਂ ਬੱਚੇ ਸੜਕ ਵਿਚਕਾਰ ਡਿੱਗ ਕੇ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਜਲੰਧਰ ਦੇ ਕਿਸੇ ਨਿੱਜੀ ਹਸਪਤਾਲ ’ਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ।
ਇਥੇ 8 ਸਾਲਾ ਹਿੰਮਤ ਸਿੰਘ ਨੇ ਜ਼ਖਮਾਂ ਦੀ ਤਾਬ ਨਾ ਸਹਾਰਦਿਆਂ ਦਮ ਤੋੜ ਦਿੱਤਾ। ਸੂਚਨਾ ਮਿਲਣ ’ਤੇ ਸਥਾਨਕ ਪੁਲਸ ਪਾਰਟੀ ਵੱਲੋਂ ਮ੍ਰਿਤਕ ਬੱਚੇ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਵਿਖੇ ਭੇਜ ਦਿੱਤਾ ਗਿਆ ਅਤੇ ਟਰੈਕਟਰ-ਟਰਾਲੀ ਨੂੰ ਆਪਣੇ ਕਬਜ਼ੇ ’ਚ ਲੈਣ ਉਪਰੰਤ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਅਹਿਮ ਖ਼ਬਰ: ਪੰਜਾਬ ਪੁਲਸ ’ਚ ਸਬ ਇੰਸਪੈਕਟਰਾਂ ਦੀ ਭਰਤੀ ਦਾ ਨੋਟੀਫਿਕੇਸ਼ਨ ਜਾਰੀ, ਇੰਝ ਹੋਵੇਗੀ ਪ੍ਰੀਖਿਆ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਲੁਧਿਆਣਾ ਦੀ ਕੇਂਦਰੀ ਜੇਲ੍ਹ 'ਚ ਭਰਾਵਾਂ ਨੂੰ ਰੱਖੜੀ ਬੰਨ੍ਹਣ ਪੁੱਜੀਆਂ ਭੈਣਾਂ
NEXT STORY