ਲੁਧਿਆਣਾ : ਪੰਜਾਬ ਸਰਕਾਰ ਨੇ ਸਿਹਤ ਖੇਤਰ 'ਚ ਇਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਹੈ। ਭਲਕੇ ਮਤਲਬ ਕਿ ਸ਼ੁੱਕਰਵਾਰ ਨੂੰ ਲੁਧਿਆਣਾ 'ਚ 80 ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਹੋਣ ਜਾ ਰਹੀ ਹੈ। ਇਸ ਤਰ੍ਹਾਂ ਮਾਨ ਸਰਕਾਰ ਪੰਜਾਬੀਆਂ ਨੂੰ 580 ਆਮ ਆਦਮੀ ਕਲੀਨਿਕ ਸੌਂਪੇਗੀ।
ਇਹ ਵੀ ਪੜ੍ਹੋ : ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਅੱਜ, ਪੁੱਜਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ (ਵੀਡੀਓ)
ਇਸ ਤੋਂ ਪਹਿਲਾਂ ਪੰਜਾਬ 'ਚ 500 ਆਮ ਆਦਮੀ ਕਲੀਨਿਕ ਪਹਿਲਾਂ ਤੋਂ ਹੀ ਚੱਲ ਰਹੇ ਹਨ। 80 ਨਵੇਂ ਕਲੀਨਿਕ ਖੋਲ੍ਹਣ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੌਜੂਦ ਰਹਿਣਗੇ।
ਇਹ ਵੀ ਪੜ੍ਹੋ : ਪੇਪਰ ਦੇਣ ਆਈ ਵਿਦਿਆਰਥਣ ਨੇ ਦੂਜੀ ਮੰਜ਼ਿਲ ਤੋਂ ਮਾਰੀ ਛਾਲ, ਕਾਲਜ 'ਚ ਪੈ ਗਿਆ ਚੀਕ-ਚਿਹਾੜਾ
ਪੰਜਾਬ 'ਚ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ 'ਚ 25,63,489 ਲੋਕ ਹੁਣ ਤੱਕ ਆਪਣਾ ਇਲਾਜ ਕਰਵਾ ਚੁੱਕੇ ਹਨ। ਇਨ੍ਹਾਂ ਕਲੀਨਿਕਾਂ 'ਚ 41 ਤਰ੍ਹਾਂ ਦੇ ਟੈਸਟ ਕਰਾਏ ਜਾਂਦੇ ਹਨ ਅਤੇ 80 ਤਰ੍ਹਾਂ ਦੀਆਂ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਂਦੀਆਂ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
CM ਭਗਵੰਤ ਮਾਨ ਦਾ ਭਾਜਪਾ 'ਤੇ ਤਿੱਖਾ ਹਮਲਾ, ਟਵੀਟ ਕਰ ਖੜ੍ਹੇ ਕੀਤੇ ਸਵਾਲ
NEXT STORY