ਪਟਿਆਲਾ, (ਬਲਜਿੰਦਰ)- ਦੋ ਵੱਖ-ਵੱਖ ਕੇਸਾਂ ਵਿਚ ਪੁਲਸ ਨੇ ਸ਼ਰਾਬ ਦੀਆਂ 720 ਬੋਤਲਾਂ ਬਰਾਮਦ ਕੀਤੀਆਂ ਹਨ। ਪਹਿਲੇ ਕੇਸ ਵਿਚ ਥਾਣਾ ਅਰਬਨ ਅਸਟੇਟ ਦੀ ਪੁਲਸ ਨੂੰ ਇਕ ਲਾਵਾਰਿਸ ਕਾਰ ਵਿਚੋਂ ਸ਼ਰਾਬ ਦੀਆਂ 240 ਬੋਤਲਾਂ ਬਰਾਮਦ ਹੋਈਆਂ। ਪੁਲਸ ਅਨੁਸਾਰ ਏ. ਐੈੱਸ. ਆਈ. ਰਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਬਾਈਪਾਸ ਸਰਹਿੰਦ ਰੋਡ ਵੱਲ ਜਾ ਰਹੇ ਸਨ। ਰਸਤੇ ਵਿਚ ਉਕਤ ਕਾਰ ਲਾਵਾਰਿਸ ਹਾਲਤ ਵਿਚ ਖੜ੍ਹੀ ਸੀ। ਚੈੱਕ ਕਰਨ 'ਤੇ ਉਸ ਵਿਚੋਂ 240 ਬੋਤਲਾਂ ਸ਼ਰਾਬ ਬਰਾਮਦ ਹੋਈ। ਇਸ ਮਾਮਲੇ ਵਿਚ ਪੁਲਸ ਨੇ ਕਾਰ ਡਰਾਈਵਰ ਖਿਲਾਫ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।
ਇਸੇ ਤਰ੍ਹਾਂ ਥਾਣਾ ਪਸਿਆਣਾ ਦੀ ਪੁਲਸ ਨੇ ਐੈੱਸ. ਐੈੱਚ. ਓ. ਇੰਸ. ਹਰਵਿੰਦਰ ਸਿੰਘ ਚੀਮਾ ਦੀ ਅਗਵਾਈ ਹੇਠ ਖੜ੍ਹੀ ਕਾਰ ਵਿਚੋਂ ਸ਼ਰਾਬ ਦੀਆਂ 480 ਬੋਤਲਾਂ ਬਰਾਮਦ ਕੀਤੀਆਂ। ਪੁਲਸ ਅਨੁਸਾਰ ਏ. ਐੱਸ. ਆਈ. ਜਗਦੀਸ਼ ਸਿੰਘ ਪੁਲਸ ਪਾਰਟੀ ਸਮੇਤ ਪਿੰਡ ਕੌਰਜੀਵਾਲਾ ਵਿਖੇ ਮੌਜੂਦ ਸਨ। ਸੂਚਨਾ ਮਿਲੀ ਕਿ ਇਕ ਐਕਸੀਡੈਂਟ ਹਾਲਤ ਵਿਚ ਕਾਰ ਸੰਗਰੂਰ ਰੋਡ ਪਿੰਡ ਧਬਲਾਨ ਕੋਲ ਖੜ੍ਹੀ ਹੈ। ਜਦੋਂ ਕਾਰ ਨੂੰ ਚੈੱਕ ਕੀਤਾ ਗਿਆ ਤਾਂ ਉਸ ਵਿਚੋਂ ਸ਼ਰਾਬ ਦੀਆਂ 480 ਬੋਤਲਾਂ ਬਰਾਮਦ ਹੋਈਆਂ। ਪੁਲਸ ਨੇ ਅਣਪਛਾਤੇ ਵਿਅਕਤੀ ਖਿਲਾਫ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।
36 ਬੋਤਲਾਂ ਸ਼ਰਾਬ ਸਮੇਤ ਗ੍ਰਿਫ਼ਤਾਰ : ਥਾਣਾ ਬਖਸ਼ੀਵਾਲਾ ਦੀ ਪੁਲਸ ਨੇ ਐੈੱਸ. ਐੈੱਚ. ਓ. ਗੁਰਨਾਮ ਸਿੰਘ ਦੀ ਅਗਵਾਈ ਹੇਠ ਹਰਮੇਲ ਸਿੰਘ ਵਾਸੀ ਪਿੰਡ ਰੋਹਟੀ ਛੰਨਾਂ ਨੂੰ 36 ਬੋਤਲਾਂ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਪੁਲਸ ਅਨੁਸਾਰ ਹੌਲਦਾਰ ਲਾਭ ਸਿੰਘ ਪੁਲਸ ਪਾਰਟੀ ਸਮੇਤ ਚੌਕ ਰੋਹਟੀ ਪੁਲ ਕੋਲ ਮੌਜੂਦ ਸਨ। ਮਿਲੀ ਸੂਚਨਾ ਦੇ ਆਧਾਰ 'ਤੇ ਉਕਤ ਵਿਅਕਤੀ ਦੇ ਘਰ ਰੇਡ ਕਰ ਕੇ ਉਥੋਂ 36 ਬੋਤਲਾਂ ਸ਼ਰਾਬ ਬਰਾਮਦ ਕੀਤੀ। ਮੁਲਜ਼ਮ ਖਿਲਾਫ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਪੰਜਾਬ 'ਚ ਸਿਆਸੀ ਲੋਕਾਂ ਦੇ ਕਤਲਾਂ ਪਿੱਛੇ ਸਿੱਖ ਗਰਮਦਲੀਆਂ ਦਾ ਹੱਥ
NEXT STORY