ਜਲੰਧਰ (ਰੱਤਾ) : ਕੋਰੋਨਾ ’ਤੇ ਕੰਟਰੋਲ ਕਰਨ ਸਬੰਧੀ ਸੂਬਾ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਵੱਡੇ-ਵੱਡੇ ਦਾਅਵੇ ਕਿੰਨੇ ਖੋਖਲੇ ਹਨ, ਇਸ ਗੱਲ ਦਾ ਅੰਦਾਜ਼ਾ ਇਸ ਤੋਂ ਲਾਇਆ ਜਾ ਸਕਦਾ ਹੈ ਕਿ ਕੋਰੋਨਾ ਪਾਜ਼ੇਟਿਵ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਦਾ ਜਿਥੇ ਹਰ ਰੋਜ਼ ਰਿਕਾਰਡ ਟੁੱਟ ਰਿਹਾ ਹੈ, ਉਥੇ ਹੀ ਨੌਜਵਾਨ ਵਰਗ ਦੀਆਂ ਵੀ ਇਸ ਵਾਇਰਸ ਕਾਰਨ ਮੌਤਾਂ ਹੋਣ ਲੱਗੀਆਂ ਹਨ। ਬੁੱਧਵਾਰ ਨੂੰ ਵੀ ਜ਼ਿਲ੍ਹੇ ’ਚ ਜਿਥੇ ਕੋਰੋਨਾ ਕਾਰਨ 35 ਸਾਲਾ ਨੌਜਵਾਨ ਸਮੇਤ 9 ਦੀ ਮੌਤ ਹੋ ਗਈ, ਉਥੇ ਹੀ ਪਹਿਲੀ ਵਾਰ 800 ਤੋਂ ਜ਼ਿਆਦਾ ਲੋਕਾਂ ਦੀ ਰਿਪੋਰਟ ਵੀ ਪਾਜ਼ੇਟਿਵ ਆਈ ਹੈ। ਜ਼ਿਲ੍ਹਾ ਸਹਾਇਕ ਸਿਹਤ ਅਧਿਕਾਰੀ ਡਾ. ਟੀ. ਪੀ. ਸਿੰਘ ਨੇ ਦੱਸਿਆ ਕਿ ਸਿਹਤ ਮਹਿਕਮੇ ਨੂੰ ਬੁੱਧਵਾਰ ਨੂੰ ਸਰਕਾਰੀ ਅਤੇ ਪ੍ਰਾਈਵੇਟ ਲੈਬਾਰਟਰੀਆਂ ਤੋਂ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ ਹੈ, ਜਿਨ੍ਹਾਂ ਵਿਚੋਂ ਲੋਕ ਦੂਜੇ ਸੂਬਿਆਂ ਜਾਂ ਜ਼ਿਲ੍ਹਿਆਂ ਨਾਲ ਸਬੰਧਤ ਪਾਏ ਗਏ।
ਇਹ ਵੀ ਪੜ੍ਹੋ : ਕੋਰੋਨਾ ਮਹਾਮਾਰੀ ਦਰਮਿਆਨ ਸ਼ਰਾਬ ਪੀਣ ਵਾਲਿਆਂ ਨੂੰ ਸਖ਼ਤ ਚਿਤਾਵਨੀ
3944 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ
ਸਿਹਤ ਮਹਿਕਮੇ ਨੂੰ ਮੰਗਲਵਾਰ 3944 ਹੋਰ ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਮਹਿਕਮੇ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 5599 ਹੋਰ ਲੋਕਾਂ ਦੇ ਸੈਂਪਲ ਲਏ।
ਪੰਜਾਬ ’ਚ ਟੁੱਟਿਆ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦਾ ਰਿਕਾਰਡ
ਪੰਜਾਬ ਵਿਚ ਕੋਰੋਨਾ ਮਹਾਮਾਰੀ ਹੋਰ ਜ਼ਾਲਮ ਹੁੰਦੀ ਜਾ ਰਹੀ ਹੈ। ਪਿਛਲੇ 24 ਘੰਟਿਆਂ ਵਿਚ ਸੂਬੇ ਅੰਦਰ 167 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ। ਮੌਤਾਂ ਦਾ ਇਹ ਅੰਕੜਾ ਹੁਣ ਤੱਕ ਹੋਈਆਂ ਮੌਤਾਂ ’ਚੋਂ ਸਭ ਤੋਂ ਜ਼ਿਆਦਾ ਹੈ। ਹੁਣ ਤੱਕ 9642 ਲੋਕ ਇਸ ਬੀਮਾਰੀ ਦੀ ਲਪੇਟ ਵਿਚ ਆ ਕੇ ਮੌਤ ਦਾ ਸ਼ਿਕਾਰ ਹੋ ਚੁੱਕੇ ਹਨ ਅਤੇ ਮੰਗਲਵਾਰ ਨੂੰ ਵੀ 7529 ਨਵੇਂ ਕੋਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਸੂਬੇ ਵਿਚ ਹੁਣ ਤੱਕ 399576 ਲੋਕ ਕੋਰੋਨਾ ਇਨਫੈਕਟਿਡ ਹੋ ਚੁੱਕੇ ਹਨ। ਮੰਗਲਵਾਰ ਨੂੰ ਸਭ ਤੋਂ ਜ਼ਿਆਦਾ ਲੁਧਿਆਣਾ ਅਤੇ ਬਠਿੰਡਾ ਵਿਚ 20-20, ਪਟਿਆਲਾ ਅਤੇ ਅੰਮ੍ਰਿਤਸਰ ਵਿਚ 16-16, ਮੋਹਾਲੀ ਵਿਚ 12 ਅਤੇ ਫਾਜ਼ਿਲਕਾ ਅਤੇ ਸੰਗਰੂਰ ਵਿਚ 10-10 ਕੋਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਸਿੱਖਿਆ ਮੰਤਰੀ ਦਾ ਵੱਡਾ ਬਿਆਨ, 5 ਮਈ ਤੋਂ ਡੀ.ਡੀ. ਪੰਜਾਬੀ ’ਤੇ ਲੱਗਣਗੀਆਂ ਆਨਲਾਈਨ ਕਲਾਸਾਂ
ਕੁੱਲ ਸੈਂਪਲ - 932627
ਨੈਗੇਟਿਵ ਆਏ - 835553
ਪਾਜ਼ੇਟਿਵ ਆਏ - 45638
ਡਿਸਚਾਰਜ ਹੋਏ - 38979
ਮੌਤਾਂ ਹੋਈਆਂ - 1113
ਐਕਟਿਵ ਕੇਸ - 5546
ਇਹ ਵੀ ਪੜ੍ਹੋ : ਆਕਸੀਜਨ ਦੀ ਢੋਆ-ਢੁਆਈ ਦੇ ਰੇਟ ’ਚ ਸੋਧ, ਮਾਰਕੀਟ ਰੁਝਾਨ ਅਨੁਸਾਰ ਹੋਵੇਗਾ ਰੇਟ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਕੋਰੋਨਾ ਦੇ ਲਗਾਤਾਰ ਵਿਗੜ ਰਹੇ ਹਾਲਾਤ ਦੇ ਮੱਦੇਨਜ਼ਰ ਪੰਜਾਬ ਕੈਬਨਿਟ ਦਾ ਅਹਿਮ ਫ਼ੈਸਲਾ
NEXT STORY