ਤਰਨਤਾਰਨ (ਰਮਨ) : ਸ਼ੁੱਕਰਵਾਰ ਦੀ ਸ਼ਾਮ ਨੂੰ 81 ਕੋਰੋਨਾ ਮੁਕਤ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਲਈ ਰਵਾਨਾ ਕਰ ਦਿੱਤਾ ਗਿਆ। ਗੌਰ ਹੈ ਕਿ ਇਹ ਜ਼ਿਲ੍ਹਾ ਕੋਰੋਨਾ ਦੇ ਮਰੀਜ਼ਾਂ ਤੋਂ ਕਾਫੀ ਪ੍ਰਭਾਵਿਤ ਸੀ। ਸ਼ੁੱਕਰਵਾਰ ਨੂੰ 81 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਈ, ਜਿਨ੍ਹਾਂ 'ਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ। ਸਿਹਤ ਵਿਭਾਗ ਵਲੋਂ ਉਨ੍ਹਾਂ ਨੂੰ ਵਧਾਈ ਦਿੰਦੇ ਹੋਏ ਘਰਾਂ ਲਈ ਰਵਾਨਾ ਕਰਦੇ ਹੋਏ ਇਕਾਂਤਵਾਸ ਦੇ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਹੁਕਮ ਜਾਰੀ ਕੀਤੇ ਹਨ।
ਮੌਕੇ 'ਤੇ ਪੁੱਜੇ ਹਲਕਾ ਵਿਧਾਇਕ ਡਾਕਟਰ ਧਰਮਬੀਰ ਅਗਨੀਹੋਤਰੀ, ਹਲਕਾ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ, ਐੱਸ. ਡੀ. ਐੱਮ ਰਜਨੀਸ਼ ਅਰੋੜਾ, ਸਿਵਲ ਸਰਜਨ ਡਾ. ਅਨੂਪ ਕੁਮਾਰ ,ਐੱਸ. ਐੱਮ. ਓ. ਡਾ ਇੰਦਰ ਮੋਹਨ ਗੁਪਤਾ ਤੋਂ ਇਲਾਵਾ ਹੋਰ ਸਿਹਤ ਵਿਭਾਗ ਦੇ ਕਰਮਚਾਰੀ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ ► ਕੋਵਿਡ-19 ਸਬੰਧੀ ਕੈਪਟਨ ਕੱਲ੍ਹ ਫੇਸਬੁੱਕ 'ਤੇ ਲਾਈਵ ਹੋ ਕੇ ਸਿੱਧਾ ਜਨਤਾ ਦੇ ਸਵਾਲਾਂ ਦੇ ਦੇਣਗੇ ਜਵਾਬ
![PunjabKesari](https://static.jagbani.com/multimedia/18_51_155629649tarn1-ll.jpg)
ਕੱਲ 4 ਮਰੀਜ਼ਾਂ ਨੂੰ ਮਿਲੀ ਸੀ ਛੁੱਟੀ
ਸਿਵਲ ਹਸਪਤਾਲ ਤਰਨਤਾਰਨ ਦੇ ਆਈਸੋਲੇਸ਼ਨ ਵਾਰਡ ਵਿਚ ਪਿਛਲੇ 15 ਦਿਨਾਂ ਤੋਂ ਦਾਖ਼ਲ 4 ਕੋਰੋਨਾ ਵਾਇਰਸ ਪੀੜਤਾਂ ਦੀ ਦੂਸਰੀ ਰਿਪੋਰਟ ਵੀ ਨੈਗੇਟਿਵ ਆਉਣ 'ਤੇ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ। ਮਰੀਜ਼ਾਂ ਨੂੰ ਛੁੱਟੀ ਮਿਲਣ ਮੌਕੇ ਐੱਸ. ਡੀ. ਐੱਮ. ਰਜਨੀਸ਼ ਅਰੋੜਾ ਅਤੇ ਸਿਵਲ ਸਰਜਨ ਡਾ. ਅਨੂਪ ਕੁਮਾਰ ਵਿਸ਼ੇਸ਼ ਤੌਰ 'ਤੇ ਉਥੇ ਪਹੁੰਚੇ ਅਤੇ ਉਨ੍ਹਾਂ ਨੇ ਚਾਰਾਂ ਨੂੰ ਸਿਹਤਯਾਬ ਹੋਣ 'ਤੇ ਸ਼ੁੱਭ ਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਐੱਸ. ਡੀ. ਐੱਮ. ਰਜਨੀਸ਼ ਅਰੋੜਾ ਵੱਲੋਂ ਸਿਹਤ ਵਿਭਾਗ ਵੱਲੋਂ ਕੀਤੀ ਜਾ ਰਹੀ ਦਿਨ-ਰਾਤ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਆਈਸੋਲੇਸ਼ਨ ਵਾਰਡ ਵਿਚ ਤਾਇਨਾਤ ਮੈਡੀਕਲ ਅਤੇ ਪੈਰਾ ਮੈਡੀਕਲ ਟੀਮ ਨੂੰ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ। ਉਨ੍ਹਾਂ ਬਾਕੀ ਮਰੀਜ਼ਾਂ ਦੇ ਵੀ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ।
![PunjabKesari](https://static.jagbani.com/multimedia/18_51_156721776tarn2-ll.jpg)
ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਨੇ ਇਸ ਮੌਕੇ ਦੱਸਿਆ ਕਿ ਸ੍ਰੀ ਹਜ਼ੂਰ ਸਾਹਿਬ ਤੋਂ ਵਾਪਸ ਪਰਤੇ ਯਾਤਰੀ ਜਿਹੜੇ ਆਈਸੋਲੇਸ਼ਨ ਸੈਂਟਰ ਤਰਨਤਾਰਨ ਵਿਖੇ ਇਲਾਜ ਲਈ ਦਾਖਲ ਕੀਤੇ ਗਏ ਸਨ, ਉਨ੍ਹਾਂ ਵਿਚੋਂ ਚਾਰਾਂ ਦੀ ਟੈਸਟ ਰਿਪੋਰਟ ਨੈਗੇਟਿਵ ਆਈ ਸੀ ਅਤੇ 24 ਘੰਟਿਆਂ ਬਾਅਦ ਵਾਲਾ ਟੈਸਟ ਵੀ ਨੈਗੇਟਿਵ ਆਉਣ 'ਤੇ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ।
ਇਹ ਵੀ ਪੜ੍ਹੋ ► ਹੋਮ ਗਾਰਡਜ਼, ਸਿਵਲ ਡਿਫੈਂਸ ਤੇ ਵਾਲੰਟੀਅਰ ਕੋਰੋਨਾ ਯੋਧਿਆਂ ਦੇ ਤੌਰ 'ਤੇ ਸਨਮਾਨਿਤ ► ਕੈਪਟਨ ਅਮਰਿੰਦਰ ਸਿੰਘ 'ਤੇ ਚੀਮਾ ਦਾ ਵੱਡਾ ਬਿਆਨ, ਕਿਹਾ ਸ਼ਰਾਬ ਮਾਫ਼ੀਆ ਸਣੇ ਸਾਰੇ ਮਾਫ਼ੀਏ ਦਾ ਸਰਗਨਾ
ਕਾਂਗਰਸ ਨੇ ਪੰਜਾਬ ਦਾ ਕੋਰੋਨਾ ਤੋਂ ਵੀ ਵੱਧ ਨੁਕਸਾਨ ਕੀਤਾ : ਚੰਦੂਮਾਜਰਾ
NEXT STORY