ਜਲੰਧਰ/ਚੰਡੀਗੜ੍ਹ (ਅੰਕੁਰ)-'ਯੁੱਧ ਨਸ਼ਿਆਂ ਵਿਰੁੱਧ' ਦੇ ਲਗਾਤਾਰ 174ਵੇਂ ਦਿਨ ਪੰਜਾਬ ਪੁਲਸ ਨੇ 365 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਨਾਲ ਸੂਬੇ ਭਰ ’ਚ 87 ਨਸ਼ਾ ਸਮੱਗਲਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ 55 ਐੱਫ਼. ਆਈ. ਆਰਜ਼ ਦਰਜ ਕੀਤੀਆਂ ਗਈਆਂ । ਇਸ ਨਾਲ 174 ਦਿਨਾਂ ਵਿਚ ਗ੍ਰਿਫ਼ਤਾਰ ਕੀਤੇ ਗਏ ਕੁੱਲ੍ਹ ਨਸ਼ਾ ਸਮੱਗਲਰਾਂ ਦੀ ਗਿਣਤੀ ਹੁਣ 26,848 ਹੋ ਗਈ ਹੈ।
ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚ ਵਾਪਰੇ LPG ਟੈਂਕਰ ਬਲਾਸਟ ਮਾਮਲੇ ਨੂੰ ਲੈ ਕੇ CM ਮਾਨ ਵੱਲੋਂ ਆਰਥਿਕ ਸਹਾਇਤਾ ਦਾ ਐਲਾਨ
ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਸਮੱਗਲਰਾਂ ਦੇ ਕਬਜ਼ੇ ’ਚੋਂ 509 ਗ੍ਰਾਮ ਹੈਰੋਇਨ, 1 ਕਿੱਲੋ ਅਫ਼ੀਮ, 4930 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 57,520 ਰੁਪਏ ਬਰਾਮਦ ਕੀਤੇ ਗਏ ਹਨ। ਵਿਸ਼ੇਸ਼ ਡੀ. ਜੀ. ਪੀ. ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 73 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਸ ਟੀਮਾਂ ਨੇ ਰਾਜ ਭਰ ’ਚ ਛਾਪੇਮਾਰੀ ਕੀਤੀ ।
ਇਹ ਵੀ ਪੜ੍ਹੋ: ਟੈਂਕਰ ਬਲਾਸਟ ਮਾਮਲੇ 'ਚ ਵੱਡੀ ਅਪਡੇਟ! ਲੋਕਾਂ ਨੇ ਹਾਈਵੇਅ ਕੀਤਾ ਜਾਮ, ਹਾਦਸੇ ਦੀਆਂ ਰੂਹ ਕੰਬਾਊ ਵੇਖੋ ਤਸਵੀਰਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਲੁਟੇਰਿਆ ਵਿਚਾਲੇ ਹੋਈ ਜ਼ਬਰਦਸਤ ਗੋਲੀਬਾਰੀ
NEXT STORY