ਬਟਾਲਾ, (ਬੇਰੀ)- ਵੱਖ-ਵੱਖ ਥਾਣਿਆਂ ਦੀ ਪੁਲਸ ਨੇ 88 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਬਰਾਮਦ ਕਰਦਿਆਂ 3 ਲੋਕਾਂ ਨੂੰ ਨਾਮਜ਼ਦ ਕੀਤਾ ਹੈ।
ਏ. ਐੱਸ. ਆਈ. ਜਗਤਾਰ ਸਿੰਘ ਨੇ ਗੁਪਤਾ ਸੂਚਨਾ ਦੇ ਆਧਾਰ 'ਤੇ ਕੁਲਵੰਤ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਹਰਦਾਨ ਨੂੰ ਕਾਬੂ ਕਰ ਕੇ ਉਸ ਕੋਲੋਂ 48 ਬੋਤਲਾਂ ਸ਼ਰਾਬ ਮਾਰਕਾ ਕੈਸ਼ ਦੇਸੀ ਠੇਕਾ ਅਤੇ 12 ਬੋਤਲਾਂ ਸ਼ਰਾਬ ਮਾਰਕਾ ਮਾਸਟਰ ਮੂਵਮੈਂਟ ਬਰਾਮਦ ਕੀਤੀਆਂ ਅਤੇ ਉਸਦੇ ਵਿਰੁੱਧ ਥਾਣਾ ਰੰਗੜ ਨੰਗਲ ਵਿਖੇ ਕੇਸ ਦਰਜ ਕਰਨ ਦੇ ਬਾਅਦ ਉਸਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ, ਏ. ਐੱਸ. ਆਈ. ਗੁਰਮਿੰਦਰ ਸਿੰਘ ਨੇ ਦੌਰਾਨੇ ਗਸ਼ਤ ਪੁਲ ਡਰੇਨ ਅਰਬਨ ਅਸਟੇਟ ਦੀ ਪਟੜੀ ਵੱਲੋਂ ਇਕ ਮੋਟਰਸਾਈਕਲ 'ਤੇ ਸਵਾਰ ਹੋ ਕੇ ਆ ਰਹੇ ਨੌਜਵਾਨ ਨੂੰ ਰੁਕਣ ਦਾ ਇਸ਼ਾਰਾ ਕੀਤਾ ਜੋ ਪੁਲਸ ਨੂੰ ਦੇਖ ਮੋਟਰਸਾਈਕਲ ਛੱਡ ਕੇ ਭੱਜ ਗਿਆ ਅਤੇ ਮੋਟਰਸਾਈਕਲ 'ਤੇ ਰੱਖੀ ਬੋਰੀ ਦੀ ਤਲਾਸ਼ੀ ਲੈਣ 'ਤੇ 14 ਬੋਤਲਾਂ ਨਾਜਾਇਜ਼ ਸ਼ਰਾਬ ਮਾਰਕਾ ਕੈਸ਼ ਬਰਾਮਦ ਕੀਤੀ ਅਤੇ ਮੋਟਰਸਾਈਕਲ ਵੀ ਕਬਜ਼ੇ 'ਚ ਲੈ ਲਿਆ। ਏ. ਐੱਸ. ਆਈ. ਗੁਰਮਿੰਦਰ ਸਿੰਘ ਅਨੁਸਾਰ ਇਸ ਸਬੰਧ 'ਚ ਥਾਣਾ ਸਿਵਲ ਲਾਈਨ 'ਚ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ। ਉਧਰ, ਹੌਲਦਾਰ ਬਲਜੀਤ ਸਿੰਘ ਨੇ ਦੌਰਾਨੇ ਗਸ਼ਤ ਪੁਲ ਡਰੇਨ ਸੰਗਤਪੁਰਾ ਮੋੜ 'ਤੇ ਇਕ ਮੋਟਰਸਾਈਕਲ 'ਤੇ ਸਵਾਰ ਨੌਜਵਾਨ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਉਹ ਪੁਲਸ ਨੂੰ ਦੇਖ ਮੋਟਰਸਾਈਕਲ ਖੇਤ ਦੇ ਕੰਢੇ ਸੁੱਟ ਕੇ ਭੱਜ ਗਿਆ ਅਤੇ ਮੋਟਰਸਾਈਕਲ ਦੀ ਤਲਾਸ਼ੀ ਲੈਣ 'ਤੇ 14 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਮਾਰਕਾ ਕੈਸ਼ ਬਰਾਮਦ ਕੀਤੀ ਅਤੇ ਮੋਟਰਸਾਈਕਲ ਵੀ ਕਬਜ਼ੇ ਵਿਚ ਲੈ ਲਿਆ ਹੈ। ਹੌਲਦਾਰ ਬਲਜੀਤ ਸਿੰਘ ਅਨੁਸਾਰ ਇਸ ਸਬੰਧ 'ਚ ਥਾਣਾ ਸਿਵਲ ਲਾਈਨ 'ਚ ਅਣਪਛਾਤੇ ਵਿਅਕਤੀ ਦੇ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ।
ਭੁੱਕੀ ਸਮੱਗਲਿੰਗ ਦੇ ਮਾਮਲੇ 'ਚ ਦੋਸ਼ੀ ਨੂੰ ਇਕ ਸਾਲ ਦੀ ਕੈਦ
NEXT STORY