ਚੌਕੀਮਾਨ (ਗਗਨਦੀਪ)- ਨੇੜਲੇ ਪਿੰਡ ਸਿੱਧਵਾਂ ਕਲਾਂ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪੜ੍ਹਾਈ ਦੇ ਬੋਝ ਨੂੰ ਨਾ ਝੱਲ ਸਕਣ ਕਾਰਨ 13 ਸਾਲ ਦੇ ਬੱਚੇ ਅਰਮਾਨ ਸਿੰਘ ਨੇ ਆਪਣੇ ਘਰ ਵਿਚ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ।
ਸਿਵਲ ਹਸਪਤਾਲ ਜਗਰਾਓਂ ਵਿਚ ਜਿੱਥੇ ਬੱਚੇ ਦੇ ਪਿਤਾ ਦਾ ਰੋ-ਰੋ ਕੇ ਬੁਰਾ ਹਾਲ ਸੀ, ਉਥੇ ਹੀ ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਅਰਮਾਨ ਸਿੰਘ 8ਵੀਂ ਕਲਾਸ ਦਾ ਵਿਦਿਆਰਥੀ ਸੀ ਤੇ ਪੜ੍ਹਾਈ ਵਿਚ ਵੀ ਕਾਫ਼ੀ ਹੁਸ਼ਿਆਰ ਸੀ। ਉਹ ਵੱਡਾ ਹੋ ਕੇ ਪੁਲਸ ਅਫ਼ਸਰ ਬਣਨਾ ਚਾਹੁੰਦਾ ਸੀ, ਪਰ ਇਸ ਗੱਲ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਕਿ ਉਸ ਨੇ ਖ਼ੁਦਕੁਸ਼ੀ ਕਿਉਂ ਕੀਤੀ ?
ਇਹ ਵੀ ਪੜ੍ਹੋ- 3 ਮਹੀਨੇ ਪਹਿਲਾਂ ਹੋਈ ਲਵ ਮੈਰਿਜ ਦਾ ਖ਼ੌਫ਼ਨਾਕ ਅੰਤ ; ''ਸੌਰੀ ਮੇਰੀ ਜਾਨ... ਗੁੱਡਬਾਏ...'' ਲਿਖ ਮੁਕਾ ਲਈ ਜੀਵਨਲੀਲਾ
ਥਾਣਾ ਸਦਰ ਦੇ ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਹੁਣ ਤਕ ਮਿਲੀ ਜਾਣਕਾਰੀ ਅਨੁਸਾਰ ਪੜ੍ਹਾਈ ਦੇ ਬੋਝ ਕਰ ਕੇ ਹੀ ਬੱਚੇ ਨੇ ਇਹ ਕਦਮ ਚੁੱਕਿਆ ਹੈ। ਪੁਲਸ ਨੇ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਹਵਾਲੇ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਵਿਅਕਤੀ ਨੇ ਘਰੋਂ ਬਾਹਰ ਚਲਾਇਆ ਚੱਕਰ, ਰਿਸ਼ਤਾ ਸਿਰੇ ਚੜ੍ਹਾਉਣ ਲਈ ਆਪਣੀ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਖੇਤਾਂ 'ਚ ਬੋਰ ਕਰਦੇ ਸਮੇਂ ਮਸ਼ੀਨ 'ਚ ਆ ਗਿਆ ਕਰੰਟ, 1 ਮਜ਼ਦੂਰ ਦੀ ਹੋ ਗਈ ਮੌਤ, 1 ਜ਼ਖ਼ਮੀ
NEXT STORY