ਤਰਨਤਾਰਨ,(ਰਾਜੂ)- ਜ਼ਿਲਾ ਤਰਨਤਾਰਨ ਦੀ ਪੁਲਸ ਨੇ ਵੱਖ-ਵੱਖ ਥਾਣਿਅਾਂ ਅਧੀਨ ਆਉਂਦੇ ਖੇਤਰਾਂ ’ਚ ਛਾਪੇਮਾਰੀ ਕਰ ਕੇ ਨਸ਼ੇ ਵਾਲੇ ਪਦਾਰਥਾਂ ਸਣੇ 7 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਥਾਣਾ ਕੱਚਾ-ਪੱਕਾ ਦੇ ਐੱਸ. ਆਈ. ਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਸਾਥੀ ਕਰਮਚਾਰੀਅਾਂ ਗਸ਼ਤ ਦੌਰਾਨ ਚੌਕ ਸੁਰਵਿੰਡ ਤੋਂ ਰਣਬੀਰ ਸਿੰਘ ਉਰਫ ਮੀਨਾ ਪੁੱਤਰ ਕਸ਼ਮੀਰ ਸਿੰਘ ਵਾਸੀ ਲਖਨਾ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਉਸ ਕੋਲੋਂ 1540 ਨਸ਼ੇ ਵਾਲੀਅਾਂ ਗੋਲੀਅਾਂ ਬਰਾਮਦ ਕੀਤੀਅਾਂ।
®ਥਾਣਾ ਸਰਾਏ ਅਮਾਨਤ ਖਾਂ ਦੇ ਏ. ਐੱਸ. ਆਈ. ਹਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਚੀਮਾ ਕਲਾਂ ਮੋਡ਼ ਗੰਡੀਵਿੰਡ ਤੋਂ ਦਿਲਬਾਗ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਸਰਾਏ ਅਮਾਨਤ ਖਾਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਉਸ ਕੋਲੋਂ 208 ਨਸ਼ੇ ਵਾਲੀਆਂ ਗੋਲੀਅਾਂ ਬਰਾਮਦ ਕੀਤੀਅਾਂ। ਇਸੇ ਤਰ੍ਹਾਂ ਉਨ੍ਹਾਂ ਪੁਲ ਡਰੇਨ ਚੀਮਾ ਖੁਰਦ ਤੋਂ ਸੁਖਚੈਨ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਚੀਮਾ ਖੁਰਦ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਉਸ ਕੋਲੋਂ 241 ਨਸ਼ੇ ਵਾਲੀਆਂ ਗੋਲੀਅਾਂ ਬਰਾਮਦ ਕੀਤੀਆਂ।
®ਥਾਣਾ ਸਰਹਾਲੀ ਦੇ ਏ. ਐੱਸ. ਆਈ. ਸਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਪੁਲ ਸੂਆ ਸੁਹਾਵਾ ਮੋਡ਼ ਸਰਹਾਲੀ ਕਲਾਂ ਤੋਂ ਕਾਲਾ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਚੌਧਰੀਵਾਲਾ ਨੂੰ ਸ਼ੱਕ ਦੇ ਆਧਰ ’ਤੇ ਕਾਬੂ ਕਰ ਕੇ ਉਸ ਕੋਲੋਂ 200 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ। ਥਾਣਾ ਸਿਟੀ ਤਰਨਤਾਰਨ ਏ. ਐੱਸ. ਆਈ. ਸੰਜੀਵਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਜੀ. ਟੀ. ਰੋਡ ਨੇਡ਼ੇ ਮੋਡ਼ ਪਿੰਡ ਕੱਕਾ ਕੰਡਿਆਲਾ ਤੋਂ ਮਨਪ੍ਰੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਮੁਹੱਲਾ ਗੁਰੂ ਕਾ ਖੂਹ ਤਰਨਤਾਰਨ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਉਸ ਕੋਲੋਂ 230 ਨਸ਼ੇ ਵਾਲੀਅਾਂ ਗੋਲੀਅਾਂ ਬਰਾਮਦ ਕੀਤੀਅਾਂ। ਥਾਣਾ ਸਿਟੀ ਤਰਨਤਾਰਨ ਏ. ਐੱਸ. ਆਈ. ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਸਾਥੀ ਕਰਮਚਾਰੀਅਾਂ ਗਸ਼ਤ ਦੌਰਾਨ ਪੁਲ ਸੂਆ ਕੌਟਲੀ ਤੋਂ ਦਮਨਦੀਪ ਸਿੰਘ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਉਸ ਕੋਲੋਂ 190 ਨਸ਼ੇ ਵਾਲੀਆਂ ਗੋਲੀਆਂ ਤੇ 100 ਨਸ਼ੇ ਵਾਲੇ ਕੈਪਸੂਲ ਬਰਾਮਦ ਕੀਤੇ।
®ਥਾਣਾ ਸਦਰ ਤਰਨਤਾਰਨ ਦੇ ਏ. ਐੱਸ. ਆਈ. ਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਸਾਥੀ ਕਰਮਚਾਰੀਆ ਗਸ਼ਤ ਦੌਰਾਨ ਪੁਲ ਨਹਿਰ ਭੁੱਲਰ ਤੋਂ ਸਰਬਜੀਤ ਸਿੰਘ ਪੁੱਤਰ ਉਰਫ ਸੱਬਾ ਪੁੱਤਰ ਸਵਰਨ ਸਿੰਘ ਵਾਸੀ ਬਾਠ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਉਸ ਪਾਸੋਂ 22500 ਨਸ਼ੇ ਵਾਲੀਅਾਂ ਗੋਲੀਅਾਂ ਬਰਾਮਦ ਕੀਤੀਅਾਂ। ਇਸ ਸਬੰਧੀ ਤਫਤੀਸ਼ੀ ਅਫਸਰ ਨੇ ਉਕਤ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੈਰੋਵਾਲ, (ਗਿੱਲ)- ਪੰਜਾਬ ਸਰਕਾਰ ਵਲੋਂ ਨਸ਼ੇ ਦੇ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਥਾਣਾ ਵੈਰੋਵਾਲ ਦੀ ਪੁਲਸ ਵਲੋਂ ਐੱਸ.ਐੱਚ.ਓ. ਉਪਕਾਰ ਸਿੰਘ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰਦੇ ਹੋਏ ਪਿੰਡ ਰਾਮਪੁਰ ਭੂਤਵਿੰਡ ਦੇ ਨਜ਼ਦੀਕ ਪਿੰਡ ਫਾਜ਼ਲਪੁਰ ਵਾਸੀ ਸਾਈਡ ਤੋਂ ਸਡ਼ਕ ਉੱਤੇ ਪੈਦਲ ਆਉਂਦੇ ਇਕ ਮੋਨੇ ਵਿਅਕਤੀ ਨੂੰ 270 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਿਸ ਦੀ ਪਛਾਣ ਜੋਗਿੰਦਰ ਸਿੰਘ ਪੁੱਤਰ ਗੁਰਨਾਮ ਸਿੰਘ ਕੌਮ ਜੱਟ ਵਾਸੀ ਘੱਗੇ ਵਜੋਂ ਹੋਈ ਹੈ। ਇਸ ਮੌਕੇ ਐੱਸ.ਐੱਚ.ਓ. ਉਪਕਾਰ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਨਸ਼ੇ ਦੀ ਤਸਕਰੀ ਕਰਦਾ ਹੈ। ਇਸਦੇ ਵਿਰੁੱਧ ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਨੰ: 84 ਦਰਜ ਕਰਕੇ ਉਸ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ ਹੈ। ਇਸ ਮੌਕੇ ਥਾਣਾ ਮੁਖੀ ਇੰਸਪੈਕਟਰ ਉਪਕਾਰ ਸਿੰਘ ਨੇ ਕਿਹਾ ਕਿ ਉਹ ਇਸ ਇਲਾਕੇ ਵਿਚ ਨਸ਼ੇ ਦਾ ਖਾਤਮਾ ਕਰ ਕੇ ਹੀ ਦਮ ਲੈਣਗੇ ਅਤੇ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ਉੱਤੇ ਨਹੀ ਬਖਸ਼ਣਗੇ। ਉਨ੍ਹਾਂ ਕਿਹਾ ਕਿ ਜੇ ਕੋਈ ਵੀ ਵਿਅਕਤੀ ਨਸ਼ੇ ਵਾਲੇ ਦੀ ਸਿਫਾਰਸ਼ ਕਰੇਗਾ ਤਾਂ ਉਸਦੇ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ।
ਸ੍ਰੀ ਗੋਇੰਦਵਾਲ ਸਾਹਿਬ, (ਪੰਛੀ)- ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਵੱਲੋਂ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਣੇ ਕਾਬੂ ਕਰਨ ਦਾ ਸਮਾਚਾਰ ਹੈ। ਜਾਣਕਾਰੀ ਿਦੰਦਿਅਾਂ ਥਾਣਾ ਗੋਇੰਦਵਾਲ ਸਾਹਿਬ ਦੇ ਏ. ਐੱਸ. ਆਈ. ਚਰਨਜੀਤ ਸਿੰਘ ਅਤੇ ਮੁੱਖ ਮੁਨਸ਼ੀ ਜਸਵੰਤ ਸਿੰਘ ਨੇ ਦੱਸਿਆ ਕਿ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਸੁੱਖਾ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਨਿੰਗ ਵਾਲੀ ਘਾਟੀ ਗੋਇੰਦਵਾਲ ਸਾਹਿਬ ਜੋ ਕਿ ਆਪਣੇ ਘਰ ਵਿਚ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ, ਜੇਕਰ ਤੁਰੰਤ ਰੇਡ ਕੀਤੀ ਜਾਵੇ ਤਾਂ ਉਸ ਕੋਲੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਹੋ ਸਕਦੀ ਹੈ, ਜਿਸ ’ਤੇ ਪੁਲਸ ਨੇ ਹਰਕਤ ਵਿਚ ਆਉਂਦਿਆਂ ਰੇਡ ਕੀਤੀ ਤਾਂ ਸੁੱਖਾ ਸਿੰਘ ਪਲਾਸਟਿਕ ਦਾ ਕੇਨ ਫਡ਼ ਕੇ ਮੰਡ ਸਾਈਡ ਨੂੰ ਜਾਣ ਲੱਗਾ ਤਾਂ ਉਹ ਕੇਨ ਸੁੱਟ ਕੇ ਮੰਡ ਦਰਿਆ ਵੱਲ ਭੱਜਣ ਲੱਗ ਪਿਆ। ਪੁਲਸ ਪਾਰਟੀ ਨੇ ਉਸ ਨੂੰ ਦਬੋਚ ਲਿਆ ਅਤੇ ਕੇਨ ਨੂੰ ਚੈੱਕ ਕਰਨ ’ਤੇ 39 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਸੁੱਖਾ ਸਿੰਘ ਖਿਲਾਫ ਐਕਸਾਈਜ਼ ਐਕਟ ਅਧੀਨ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਬੈਂਕਾਕ ਤੋਂ ਸੋਨੇ ਦੇ 11 ਬਿਸਕੁੱਟ ਲਿਆਇਆ ਸ਼ਖਸ ਚੰਡੀਗਡ਼੍ਹ ਏਅਰਪੋਰਟ ’ਤੇ ਗ੍ਰਿਫਤਾਰ
NEXT STORY