ਫਰੀਦਕੋਟ (ਹਾਲੀ) - ਜ਼ਿਲਾ ਪ੍ਰੋਗਰਾਮ ਅਫ਼ਸਰ ਛਿੰਦਰਪਾਲ ਕੌਰ ਦੇ ਨਿਰਦੇਸ਼ਾਂ ਤਹਿਤ ਪੁਲਸ ਵਿਭਾਗ ਦੇ ਸਹਿਯੋਗ ਨਾਲ ਜ਼ਿਲਾ ਬਾਲ ਸੁਰੱਖਿਆ ਯੂਨਿਟ ਵੱਲੋਂ ਸਾਂਝਾ ਆਪ੍ਰੇਸ਼ਨ ਸਮਾਈਲ-3 ਸਫ਼ਲਤਾ ਪੂਰਵਕ ਚਲਾਇਆ ਜਾ ਰਿਹਾ ਹੈ। ਇਸ ਅਧੀਨ ਜ਼ਿਲਾ ਪੱਧਰ 'ਤੇ ਗਠਿਤ ਕੀਤੀ ਟੀਮ ਨੇ ਵੱਖ-ਵੱਖ ਸਥਾਨਾਂ 'ਤੇ ਬਾਲ ਮਜ਼ਦੂਰੀ ਤੇ ਭੀਖ ਮੰਗਣ ਵਾਲੇ ਬੱਚਿਆਂ ਵਿਚ ਰੁਝਾਨ ਨੂੰ ਠੱਲ੍ਹ ਪਾਉਣ ਦੇ ਮੰਤਵ ਨਾਲ ਛਾਪੇਮਾਰੀ ਕੀਤੀ। ਇਸ ਮੌਕੇ ਡੀ. ਐੱਸ. ਪੀ. ਸੁਖਦੇਵ ਸਿੰਘ ਬਰਾੜ, ਜ਼ਿਲਾ ਬਾਲ ਸੁਰੱਖਿਆ ਅਫ਼ਸਰ ਰਿਪਨ ਬੀਰ ਸਿੰਘ ਜੋਸਨ ਨੇ ਦੱਸਿਆ ਕਿ ਆਪ੍ਰੇਸ਼ਨ ਸਮਾਈਲ-3 ਦਾ ਉਦੇਸ਼ ਗੁੰਮਸ਼ੁਦਾ ਬੱਚਿਆਂ ਦੀ ਭਾਲ ਕਰਨੀ ਤੇ ਮਾਪਿਆਂ ਤੱਕ ਪਹੁੰਚਾਉਣਾ ਹੈ। ਇਸ ਛਾਪੇਮਾਰੀ ਦੌਰਾਨ ਟੀਮ ਨੂੰ 9 ਬੱਚੇ ਵੱਖ-ਵੱਖ ਸਥਾਨਾਂ ਤੋਂ ਮਿਲੇ।
ਪ੍ਰੋਟੈਕਸ਼ਨ ਅਫ਼ਸਰ ਅਮਨਦੀਪ ਸਿੰਘ ਸੋਢੀ ਤੇ ਰਮਨਪ੍ਰੀਤ ਕੌਰ ਵੱਲੋਂ ਛਾਪੇਮਾਰੀ ਦੌਰਾਨ ਟੀਮ ਨੂੰ ਮਿਲੇ 9 ਬੱਚਿਆਂ ਦੀ ਕਾਊਂਸਲਿੰਗ ਕੀਤੀ ਗਈ। ਇਨ੍ਹਾਂ ਬਰਾਮਦ ਬੱਚਿਆਂ ਨੂੰ ਡਾ. ਦੀਪਕ ਗੋਇਲ ਚੇਅਰਮੈਨ ਬਾਲ ਭਲਾਈ ਕਮੇਟੀ ਦੇ ਹੁਕਮਾਂ ਨਾਲ ਉਮੰਗ ਰੈੱਡ ਕਰਾਸ ਟੈਂਪਰੇਰੀ ਸ਼ੈਲਟਰ ਹੋਮ ਵਿਖੇ ਰੱਖਿਆ ਗਿਆ ਹੈ। ਇਸ ਟੀਮ ਵਿਚ ਕਾਂਸਟੇਬਲ ਮਨਦੀਪ ਸਿੰਘ, ਜਗਮੀਤ ਸਿੰਘ ਤੇ ਜਸਵਿੰਦਰ ਸਿੰਘ ਹਾਜ਼ਰ ਸਨ।
ਸੀ. ਐੱਮ. ਸਿਟੀ ਲਈ 4 ਕਰੋੜ ਦੇ ਵਿਕਾਸ ਕਾਰਜਾਂ 'ਤੇ ਮੋਹਰ
NEXT STORY