ਦਸੂਹਾ, (ਝਾਵਰ)- ਦਸੂਹਾ ਪੁਲਸ ਨੇ ਇਕ ਵਿਅਕਤੀ ਹਰਦੀਪ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਚੱਕ ਬਾਮੂ ਦੀ ਸ਼ਿਕਾਇਤ 'ਤੇ ਉਸ ਨੂੰ ਵਿਦੇਸ਼ ਭੇਜਣ ਦੇ ਨਾਂ 'ਤੇ ਟਰੈਵਲ ਏਜੰਟ ਰਾਜੇਸ਼ ਅਰੋੜਾ ਪੁੱਤਰ ਯਸ਼ਪਾਲ ਅਰੋੜਾ ਅਤੇ ਉਸ ਦੇ ਸਾਥੀ ਸੁਖਜਿੰਦਰ ਸਿੰਘ ਪੁੱਤਰ ਰਾਜਪਾਲ ਵੱਲੋਂ 9 ਲੱਖ ਰੁਪਏ ਦੀ ਠੱਗੀ ਮਾਰਨ 'ਤੇ ਧਾਰਾ 420, 406 ਆਈ. ਪੀ. ਸੀ. ਅਧੀਨ ਕੇਸ ਦਰਜ ਕੀਤਾ ਹੈ।
ਥਾਣਾ ਮੁਖੀ ਪਲਵਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਮਾਣਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਪਟੀਸ਼ਨ ਪਾਈ ਸੀ, ਜਿਸ 'ਤੇ ਜਸਟਿਸ ਐੱਚ. ਐੱਸ. ਮਦਾਨ ਨੇ ਇਸ ਸਬੰਧੀ ਕੇਸ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਸਨ। ਉਨ੍ਹਾਂ ਦੱਸਿਆ ਕਿ ਇਸ ਕੇਸ ਸਬੰਧੀ ਦੋਸ਼ੀਆਂ ਵਿਰੁੱਧ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਪਾਵਰਕਾਮ ਪੈਨਸ਼ਨਰਾਂ ਵੱਲੋਂ ਰੋਸ ਰੈਲੀ ਕਰ ਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ
NEXT STORY