ਪਟਿਆਲਾ (ਕੰਵਲਜੀਤ ਕੰਬੋਜ) : ਪੂਰੇ ਪੰਜਾਬ 'ਚ ਡੀ.ਜੀ.ਪੀ. ਪੰਜਾਬ ਤੇ ਏ.ਡੀ.ਜੀ.ਪੀ. ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਾਕਾਬੰਦੀ ਮੁਹਿੰਮ ਚਲਾਈ ਜਾ ਰਹੀ ਹੈ। ਸਥਾਨਕ ਪੁਲਸ ਵੱਲੋਂ ਵੀ ਪਟਿਆਲਾ ਦੇ ਮੇਨ ਚੌਕ 'ਚ ਨਾਕਾਬੰਦੀ ਕੀਤੀ ਗਈ ਸੀ, ਜਿੱਥੇ ਕਿ ਆਉਣ-ਜਾਣ ਵਾਲੀਆਂ ਗੱਡੀਆਂ ਦੀ ਤਲਾਸ਼ੀ ਲਈ ਜਾ ਰਹੀ ਸੀ। ਇਸੇ ਦੌਰਾਨ ਇਕ ਗੱਡੀ ਸਵਾਰ ਨੌਜਵਾਨ ਕੋਲੋਂ 9 ਐੱਮ ਐੱਮ ਦਾ ਪਿਸਟਲ ਬਰਾਮਦ ਹੋਇਆ, ਜਿਸ ਨੂੰ ਪੁਲਸ ਵੱਲੋਂ ਆਪਣੇ ਕਬਜ਼ੇ 'ਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਨੇ ਪੰਜਾਬ ਪੁਲਸ ਰਾਹੀਂ ਸਿਰਸਾ ਨੂੰ ਦਰਬਾਰ ਸਾਹਿਬ ਕੰਪਲੈਕਸ ਅੰਦਰ ਜਾਣ ਤੋਂ ਰੋਕਿਆ
ਪਿਸਟਲ ਮਿਲਣ ਦੀ ਸੂਚਨਾ 'ਤੇ ਮੌਕੇ 'ਤੇ ਪਹੁੰਚੇ ਐੱਸ.ਐੱਸ.ਪੀ. ਪਟਿਆਲਾ ਦੀਪਕ ਪਾਰਿਕ ਨਾਲ ਗੱਲਬਾਤ ਕਰਦਿਆਂ ਐੱਸ.ਪੀ. ਸਿਟੀ ਰਕੇਸ਼ ਕੁਮਾਰ ਨੇ ਦੱਸਿਆ ਕਿ ਪੂਰੇ ਪੰਜਾਬ 'ਚ 5 ਤੋਂ 9 ਵਜੇ ਤੱਕ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੇ ਚੱਲਦਿਆਂ ਗੱਡੀਆਂ ਦੀ ਜਾਂਚ ਕੀਤੀ ਜਾ ਰਹੀ ਸੀ ਤਾਂ ਇਸੇ ਦੌਰਾਨ ਇਕ ਨੌਜਵਾਨ ਕੋਲੋਂ 9 ਐੱਮ ਐੱਮ ਦਾ ਪਿਸਟਲ ਬਰਾਮਦ ਹੋਇਆ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲ ਦੀ ਘੜੀ ਨੌਜਵਾਨ ਤੇ ਪਿਸਟਲ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਥਾਣੇ ਭੇਜ ਦਿੱਤਾ ਗਿਆ ਹੈ, ਜਿਸ ਦੀ ਜਾਂਚ ਚੱਲ ਰਹੀ ਹੈ। ਐੱਸ.ਐੱਸ.ਪੀ. ਪਟਿਆਲਾ ਨੇ ਦੱਸਿਆ ਕਿ ਅੱਜ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੌਰਾਨ ਹਰ ਗੱਡੀ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਭੈੜੇ ਅਨਸਰਾਂ ਖਿਲਾਫ਼ ਇਹ ਖਾਸ ਮੁਹਿੰਮ ਪੂਰੇ ਪੰਜਾਬ ਭਰ ਵਿੱਚ ਚਲਾਈ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਮੰਗਾਂ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ, ਚੀਮਾ ਤੇ ਮੀਤ ਹੇਅਰ ਵੱਲੋਂ ਗੈਸਟ ਫੈਕਲਟੀ ਯੂਨੀਅਨਾਂ ਨੂੰ ਭਰੋਸਾ
NEXT STORY