ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ) : ਮੰਗਲਵਾਰ ਦੁਪਹਿਰ ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਮਾਰਗ ’ਤੇ ਇਕ ਨਿੱਜੀ ਕੰਪਨੀ ਦੀ ਬੱਸ ਦੇ ਨਹਿਰ 'ਚ ਡਿੱਗ ਜਾਣ ਕਾਰਨ ਵੱਡਾ ਹਾਦਸਾ ਵਾਪਰਿਆ ਸੀ। ਇਸ ਦੌਰਾਨ ਕੁੱਲ 8 ਲੋਕਾਂ ਦੀ ਮੌਤ ਹੋ ਹੋ ਗਈ ਸੀ। ਹੁਣ ਰਾਜਿੰਦਰ ਸਿੰਘ (31) ਪੁੱਤਰ ਬਲਦੇਵ ਸਿੰਘ ਵਾਸੀ ਬਠਿੰਡਾ ਦੀ ਲਾਸ਼ ਨਹਿਰ 'ਚੋਂ ਬਰਾਮਦ ਕੀਤੀ ਗਈ ਹੈ। ਇਸ ਤੋਂ ਬਾਅਦ ਹਾਦਸੇ ਦੇ ਮ੍ਰਿਤਕਾਂ ਦੀ ਕੁੱਲ ਗਿਣਤੀ 9 ਹੋ ਗਈ ਹੈ।
ਇਹ ਵੀ ਪੜ੍ਹੋ : ਮਗਨਰੇਗਾ ਅਧੀਨ ਕੰਮ ਕਰਦੇ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਜਾਰੀ ਕੀਤੇ ਹੁਕਮ
ਮ੍ਰਿਤਕ ਰਾਜਿੰਦਰ ਸਿੰਘ ਲੈਬੋਰਟਰੀਆਂ ਤੋਂ ਬਲੱਡ ਸ਼ੈਪਲ ਕੁਲੈਕਸ਼ਨ ਦਾ ਕੰਮ ਕਰਦਾ ਸੀ। ਉਹ ਸ੍ਰੀ ਮੁਕਤਸਰ ਸਾਹਿਬ ਤੋਂ ਕੋਟਕਪੂਰਾ ਸਾਈਡ ਉਕਤ ਬੱਸ 'ਚ ਸਫ਼ਰ ਕਰ ਰਿਹਾ ਸੀ, ਜੋ ਕਿ ਨਹਿਰ 'ਚ ਡਿੱਗ ਗਈ। ਇਸ ਦੌਰਾਨ ਰਾਜਿੰਦਰ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹ ਗਿਆ।
ਇਹ ਵੀ ਪੜ੍ਹੋ : ਪੰਜਾਬ ਭਰ ਦੀਆਂ ਮੰਡੀਆਂ ਨੂੰ ਲੈ ਕੇ ਆਈ ਜ਼ਰੂਰੀ ਖ਼ਬਰ, ਲਿਆ ਗਿਆ ਇਹ ਫ਼ੈਸਲਾ
ਉਸ ਦੀ ਲਾਸ਼ ਪਿੰਡ ਥਾਂਦੇ ਵਾਲਾ ਹੈੱਡ ਤੋਂ ਬਰਾਮਦ ਕੀਤੀ ਗਈ ਹੈ, ਜਿਸ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੁਕਤਸਰ ਸਾਹਿਬ ਵਿਖੇ ਭੇਜ ਦਿੱਤਾ ਗਿਆ ਹੈ। ਮ੍ਰਿਤਕ ਨੌਜਵਾਨ ਦਾ ਪਰਿਵਾਰ ਪਿਛਲੇ 2 ਦਿਨਾਂ ਤੋਂ ਆਪਣੇ ਪੁੱਤਰ ਦੀ ਭਾਲ ਲਈ ਨਹਿਰ 'ਤੇ ਪੁੱਜਿਆ ਹੋਇਆ ਸੀ। ਪੁੱਤ ਦੀ ਲਾਸ਼ ਮਿਲਣ ਮਗਰੋਂ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੈਨੇਡਾ ਜਾਣ ਦਾ ਸਭ ਤੋਂ ਆਸਾਨ ਤਰੀਕਾ, ਪਰਿਵਾਰ ਸਣੇ ਪਾਓ PR, ਜਲਦ ਕਰੋ ਅਪਲਾਈ
NEXT STORY