ਭਗਤਾ ਭਾਈ (ਪਰਵੀਨ, ਢਿੱਲੋਂ) : ਇਕ ਦਿਲ ਦਹਿਲਾ ਦੇਣ ਵਾਲੀ ਦੁਖਦਾਇਕ ਘਟਨਾ ’ਚ 9 ਸਾਲਾ ਮਾਸੂਮ ਦੀ ਛੱਪੜ ’ਚ ਡੁੱਬਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਲੀਲ ਖਾਨ ਪੁੱਤਰ ਜਮੀਲ ਖਾਨ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਅਲੀਲ ਖਾਨ ਹੋਰ ਬੱਚਿਆਂ ਨਾਲ ਖੇਡ ਰਿਹਾ ਸੀ ਕਿ ਅਚਾਨਕ ਉਸਦਾ ਪੈਰ ਤਿਲਕ ਗਿਆ ਅਤੇ ਉਹ ਨੇੜਲੇ ਛੱਪੜ ’ਚ ਡਿੱਗ ਪਿਆ। ਮੌਕੇ ’ਤੇ ਮੌਜੂਦ ਲੋਕਾਂ ਨੇ ਤੁਰੰਤ ਉਸਨੂੰ ਛੱਪੜ ’ਚੋਂ ਕੱਢਿਆ ਅਤੇ ਸ਼ਹਿਰ ਦੇ ਸਿਵਲ ਹਸਪਤਾਲ ਪਹੁੰਚਾਇਆ।
ਉੱਥੇ ਡਾਕਟਰਾਂ ਨੇ ਬੱਚੇ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਉਸਨੂੰ ਬਠਿੰਡਾ ਸਿਵਲ ਹਸਪਤਾਲ ਰੈਫ਼ਰ ਕਰ ਦਿੱਤਾ ਪਰ ਅਫਸੋਸ ਕਿ ਉੱਥੇ ਪਹੁੰਚਣ ’ਤੇ ਡਾਕਟਰਾਂ ਵੱਲੋਂ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਹਾਦਸੇ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਅਤੇ ਪੂਰੇ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ ਹੈ। ਸਥਾਨਕ ਲੋਕਾਂ ਵੱਲੋਂ ਪਰਿਵਾਰ ਨਾਲ ਹਮਦਰਦੀ ਜਤਾਈ ਜਾ ਰਹੀ ਹੈ।
ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਦਿਨਾਂ ਲਈ ਕੱਪੜੇ ਦੀਆਂ ਮਾਰਕੀਟਾਂ ਬੰਦ
NEXT STORY