ਅੰਮ੍ਰਿਤਸਰ : ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੀ ਅੰਮ੍ਰਿਤਸਰ ਯੂਨਿਟ ਵਿੱਚ ਅੱਜ ਇੱਕ ਵਿਸ਼ੇਸ਼ ਤਰੱਕੀ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਜਵਾਨਾਂ ਦੇ ਹੌਸਲੇ ਨੂੰ ਵਧਾਉਣ ਲਈ ਅਹਿਮ ਕਦਮ ਚੁੱਕਿਆ ਗਿਆ। ਇਸ ਸਮਾਰੋਹ ਦੌਰਾਨ 27 ਫਰਵਰੀ, 2026 ਨੂੰ 90 ਕਾਂਸਟੇਬਲਾਂ ਨੂੰ ਸੀਨੀਅਰ ਕਾਂਸਟੇਬਲ ਦੇ ਅਹੁਦੇ 'ਤੇ ਪਦਉੱਨਤ ਕੀਤਾ ਗਿਆ।
ਇਹ ਸਮਾਰੋਹ ਯੂਨਿਟ ਦੇ ਸਮੂਹ ਕਰਮਚਾਰੀਆਂ ਅਤੇ ਉੱਚ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਸੰਪੰਨ ਹੋਇਆ। ਇਸ ਮੌਕੇ ਸੀਨੀਅਰ ਕਮਾਂਡੈਂਟ/CASO ਸ੍ਰੀ ਤੁਸ਼ਾਰ ਡੀ ਸਖਾਰੇ ਨੇ ਸਾਰੇ ਪਦਉੱਨਤ ਹੋਏ ਜਵਾਨਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ CISF ਦੀ ਇਹ ਸ਼ਲਾਘਾਯੋਗ ਪਹਿਲ ਬਲ ਦੇ ਮੈਂਬਰਾਂ ਨੂੰ ਉਤਸ਼ਾਹਿਤ ਕਰਦੀ ਹੈ ਅਤੇ ਉਨ੍ਹਾਂ ਨੂੰ ਆਪਣੇ ਕਾਰਜ ਖੇਤਰ ਵਿੱਚ ਹੋਰ ਵੀ ਬਿਹਤਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰਦੀ ਹੈ।

ਯੂਨਿਟ ਦੇ ਕਰਮਚਾਰੀਆਂ ਨੇ ਇਸ ਫੈਸਲੇ 'ਤੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਬਹੁਤ ਲਾਭਕਾਰੀ ਹੁੰਦੀਆਂ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਇਸ ਨਾਲ ਨਾ ਸਿਰਫ਼ ਤਰੱਕੀ ਪਾਉਣ ਵਾਲੇ ਜਵਾਨਾਂ ਦਾ ਮਾਣ ਵਧਿਆ ਹੈ, ਸਗੋਂ ਇਹ ਜੂਨੀਅਰ ਰੈਂਕ ਦੇ ਕਾਂਸਟੇਬਲਾਂ ਨੂੰ ਵੀ ਮਿਹਨਤ ਨਾਲ ਕੰਮ ਕਰਨ ਅਤੇ ਅੱਗੇ ਵਧਣ ਲਈ ਉਤਸ਼ਾਹਿਤ ਕਰੇਗਾ।
10,000 ਰਿਸ਼ਵਤ ਲੈਂਦਾ ਪਟਵਾਰੀ ਮਨਜੋਤ ਸਿੰਘ ਰੰਗੇ ਹੱਥੀਂ ਕਾਬੂ (Video)
NEXT STORY