ਭੋਗਪੁਰ, (ਰਾਣਾ)- ਭੋਗਪੁਰ ਪੁਲਸ ਵੱਲੋਂ 2 ਨਸ਼ਾ ਸਮੱਗਲਰਾਂ ਪਾਸੋਂ 90 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ। ਥਾਣਾ ਮੁਖੀ ਸੁਰਜੀਤ ਸਿੰਘ, ਏ. ਐੱਸ. ਆਈ. ਗੁਰਨਾਮ ਸਿੰਘ ਤੇ ਹੈੱਡ ਕਾਂਸਟੇਬਲ ਮਨੋਹਰ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਪਰਮਿੰਦਰ ਸਿੰਘ ਸਾਥੀ ਪੁਲਸ ਮੁਲਾਜ਼ਮਾਂ ਨਾਲ ਗਸ਼ਤ ਦੌਰਾਨ ਭਟਨੂਰਾ ਲੁਬਾਣਾ ਤੋਂ ਸੱਗਰਾਂਵਾਲੀ ਆ ਰਹੇ ਸਨ ਕਿ ਅੱਗਿਓਂ ਇਕ ਵਿਅਕਤੀ ਆਉਂਦਾ ਦਿਖਾਈ ਦਿੱਤਾ, ਜੋ ਪੁਲਸ ਨੂੰ ਦੇਖ ਕੇ ਘਬਰਾ ਗਿਆ ਤੇ ਟਾਂਡੇ ਵੱਲ ਨੂੰ ਮੁੜਨ ਲੱਗਾ। ਸ਼ੱਕ ਦੇ ਆਧਾਰ 'ਤੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 50 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਮੁਲਜ਼ਮ ਦੀ ਪਛਾਣ ਪਰਮਜੀਤ ਸਿੰਘ ਪੁੱਤਰ ਲੇਟ ਜਰਨੈਲ ਸਿੰਘ ਵਾਸੀ ਹੱਸਨਮੁੰਡਾ ਥਾਣਾ ਕਰਤਾਰਪੁਰ ਜ਼ਿਲਾ ਜਲੰਧਰ ਵਜੋਂ ਹੋਈ। ਇਸੇ ਤਰ੍ਹਾਂ ਏ. ਐੱਸ. ਆਈ. ਪਰਮਜੀਤ ਸਿੰਘ ਲੁਹਾਰਾ ਚਾਹੜਕੇ ਸਾਈਡ ਜਾ ਰਹੇ ਸੀ ਤਾਂ ਰਸਤੇ ਵਿਚ ਇਕ ਨੌਜਵਾਨ ਦੀ ਤਲਾਸ਼ੀ ਲਈ, ਉਸ ਕੋਲੋਂ 40 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਮੁਲਜ਼ਮ ਦੀ ਪਛਾਣ ਨਿਰਮਲ ਸਿੰਘ ਉਰਫ਼ ਭਾਈ ਪੁੱਤਰ ਕੇਵਲ ਸਿੰਘ ਵਾਸੀ ਹੱਸਨਮੁੰਡਾ ਵਜੋਂ ਹੋਈ ਹੈ। ਪੁਲਸ ਵੱਲੋਂ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਪਰਾਲੀ ਦੇ ਮਾਮਲੇ 'ਚ ਪੰਜਾਬ ਤੇ ਕੇਂਦਰ ਸਰਕਾਰ ਜ਼ਿੰਮੇਵਾਰ : ਭਗਵੰਤ ਮਾਨ
NEXT STORY