ਅੰਮ੍ਰਿਤਸਰ (ਬਿਊਰੋ)- ਅੰਮ੍ਰਿਤਸਰ 'ਚ ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਲੋਕ ਸਭਾ ਵਿਚ ਕੇਂਦਰੀ ਵਾਤਾਵਰਨ ਮੰਤਰੀ ਭੁਪਿੰਦਰ ਯਾਦਵ ਵੱਲੋਂ ਪੇਸ਼ ਕੀਤੇ ਅੰਕੜਿਆਂ ਨਾਲ ਸੱਚ ਸਾਹਮਣੇ ਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ 'ਚ 90 ਫੀਸਦੀ ਤੱਕ ਕਮੀ ਆ ਚੁੱਕੀ ਹੈ, ਫਿਰ ਵੀ ਸਾਲਾਂ ਤੋਂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਤੇ ਕਿਸਾਨਾਂ ਨੂੰ ਬਦਨਾਮ ਕੀਤਾ ਜਾਂਦਾ ਰਿਹਾ। ਧਾਲੀਵਾਲ ਨੇ ਕਿਹਾ ਕਿ ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਦਿੱਲੀ ਦਾ ਪ੍ਰਦੂਸ਼ਣ ਮੁੱਖ ਤੌਰ ’ਤੇ ਉਥੇ ਸਾੜੇ ਜਾਣ ਵਾਲੇ ਕੂੜੇ, ਵਾਹਨਾਂ ਦੀ ਭੀੜ ਅਤੇ ਉਦਯੋਗਿਕ ਧੂੰਏ ਕਾਰਨ ਪੈਦਾ ਹੁੰਦਾ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਕਈ ਪਾਬੰਦੀਆਂ, ਜਾਰੀ ਹੋਏ ਸਖ਼ਤ ਹੁਕਮ
ਸੀਐਸਈ (Centre for Science and Environment) ਦੀ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਪਰਾਲੀ ਦੇ ਧੂੰਏ ਦਾ ਦਿੱਲੀ ਦੇ ਪ੍ਰਦੂਸ਼ਣ ’ਚ ਹਿੱਸਾ ਕੇਵਲ 2 ਤੋਂ 5 ਫੀਸਦੀ ਦੇ ਦਰਮਿਆਨ ਹੈ। ਇਸਦੇ ਬਾਵਜੂਦ ਕੇਂਦਰ ਅਤੇ ਦਿੱਲੀ ਦੀ ਭਾਜਪਾ ਸਰਕਾਰ ਨੇ ਜ਼ਿੰਮੇਵਾਰੀ ਤੋਂ ਬਚਣ ਲਈ ਪੰਜਾਬ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਾਲ ਵਿੱਚ ਕੇਵਲ ਦੋ ਵਾਰ ਫਸਲਾਂ ਦੀ ਕਟਾਈ ਤੋਂ ਬਾਅਦ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਉਂਦੇ ਹਨ, ਜਦਕਿ ਦਿੱਲੀ ਵਿੱਚ ਪੂਰਾ ਸਾਲ ਹਵਾ ਖ਼ਰਾਬ ਰਹਿੰਦੀ ਹੈ। ਫਿਰ ਦੋਸ਼ ਪੰਜਾਬ ’ਤੇ ਮੜ੍ਹਨਾ ਸਰਾਸਰ ਗਲਤ ਅਤੇ ਰਾਜਨੀਤਿਕ ਚਾਲ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚਿਤਾਵਨੀ, 2, 3, 4 ਤੇ 5 ਨੂੰ ਕਈ ਜ਼ਿਲ੍ਹਿਆਂ 'ਚ...
ਧਾਲੀਵਾਲ ਨੇ ਦੱਸਿਆ ਕਿ ਉਹ ਖੁਦ ਪਿਛਲੇ ਹਫਤੇ ਦਿੱਲੀ ਗਏ ਸਨ ਜਿਥੇ ਸਾਹ ਲੈਣਾ ਵੀ ਮੁਸ਼ਕਲ ਸੀ। ਹੜ੍ਹਾਂ ਦੇ ਮਸਲੇ ’ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਲੋਕ ਸਭਾ ਵਿੱਚ ਇਹ ਵੀ ਸਪਸ਼ਟ ਕੀਤਾ ਗਿਆ ਹੈ ਕਿ ਹੜ੍ਹ ਕਿਸੇ ਡੈਮ ਜਾਂ ਰੇਲਵੇ ਮਾਈਨਿੰਗ ਕਾਰਨ ਨਹੀਂ, ਸਗੋਂ ਅਤਿ ਵੱਧ ਮੀਂਹ ਕਾਰਨ ਕੁਦਰਤੀ ਆਫਤ ਵਜੋਂ ਆਏ ਸਨ। ਭਾਜਪਾ ਵੱਲੋਂ ਇਸ ਮਸਲੇ ’ਤੇ ਵੀ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਹੁਣ ਹਕੀਕਤ ਦੂਰ-ਦੂਰ ਤੱਕ ਸਾਫ ਹੋ ਗਈ ਹੈ। ਚੋਣਾਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਧਾਲੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਬਲਾਕ ਸਮਿਤੀਆਂ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਪੂਰੀ ਤਰ੍ਹਾਂ ਨਿਰਪੱਖ ਢੰਗ ਨਾਲ ਹੋ ਰਹੀਆਂ ਹਨ। ਕਿਸੇ ਵੀ ਜਿੱਤਦੇ ਉਮੀਦਵਾਰ ਨੂੰ ਰੋਕਣ ਦੀ ਗੱਲ ਬੇਬੁਨਿਆਦ ਹੈ।
ਇਹ ਵੀ ਪੜ੍ਹੋ- ਪੰਜਾਬ ਦਾ ਇਹ ਵੱਡਾ ਜ਼ਿਲ੍ਹਾ ਖ਼ਤਰੇ ਦੇ ਸਾਏ ਹੇਠ, 12 ਤੋਂ ਵੱਧ ਪਿੰਡ 'ਚ ਲਗਾਤਾਰ ਚੱਲ ਰਹੀ...
32 ਬੋਰ ਪਿਸਤੌਲ ਅਤੇ ਜ਼ਿੰਦਾ ਕਾਰਤੂਸਾਂ ਸਣੇ ਗ੍ਰਿਫਤਾਰ
NEXT STORY