ਅੰਮ੍ਰਿਤਸਰ- ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਥੇ 92 ਸ਼ਰਧਾਲੂਆਂ ਦਾ ਇੱਕ ਜਥਾ ਨੇਪਾਲ ਵਿੱਚ ਫਸ ਗਿਆ ਹੈ। 3 ਸਤੰਬਰ ਨੂੰ ਅੰਮ੍ਰਿਤਸਰ ਤੋਂ ਰਵਾਨਾ ਹੋਇਆ ਇਹ ਜਥਾ ਜਨਕਪੁਰ ਧਾਮ ਅਤੇ 6 ਸਤੰਬਰ ਨੂੰ ਕਾਠਮੰਡੂ ਅਤੇ ਫਿਰ ਪੋਖਰਾ ਗਿਆ। 8 ਸਤੰਬਰ ਤੋਂ ਨੇਪਾਲ ਵਿੱਚ ਹਾਲਾਤ ਵਿਗੜ ਜਾਣ ਕਾਰਨ ਉਨ੍ਹਾਂ ਦੀ ਵਾਪਸੀ ਮੁਸ਼ਕਲ ਹੋ ਗਈ। ਕਰਫਿਊ ਅਤੇ ਅੱਗਜ਼ਨੀ ਦੇ ਮਾਹੌਲ ਵਿਚ ਜਥੇ ਨੇ ਰਾਤ ਦੇ ਹਨ੍ਹੇਰੇ ਵਿੱਚ ਯਾਤਰਾ ਕਰਦਿਆਂ 10 ਸਤੰਬਰ ਨੂੰ ਭੈਰਹਾਵਾ ਸਰਹੱਦ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ- ਰਾਧਾ ਸੁਆਮੀ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਨਿਰੀਖਣ, ਕੀਤਾ ਵੱਡਾ ਐਲਾਨ
ਸਰਹੱਦ ’ਤੇ ਫਿਲਹਾਲ ਸ਼ਰਧਾਲੂਆਂ ਨੂੰ ਰੋਕਿਆ ਗਿਆ ਹੈ ਅਤੇ ਸੁਰੱਖਿਆ ਏਜੰਸੀਆਂ ਨੇ ਸਖ਼ਤ ਨਿਗਰਾਨੀ ਸ਼ੁਰੂ ਕਰ ਦਿੱਤੀ ਹੈ। ਭਾਰਤੀ ਏਜੰਸੀਆਂ ਨੇਪਾਲ ਵਿੱਚ ਫਸੇ ਸਾਰੇ ਨਾਗਰਿਕਾਂ ਦੀ ਸੂਚੀ ਤਿਆਰ ਕਰ ਰਹੀਆਂ ਹਨ ਅਤੇ ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਸੁਰੱਖਿਅਤ ਤੌਰ ’ਤੇ ਵਾਪਸ ਲਿਆਂਦੇ ਜਾਣ ਦੀ ਕੋਸ਼ਿਸ਼ ਜਾਰੀ ਹੈ। ਸਰਹੱਦ 'ਤੇ ਆਉਣ-ਜਾਣ ਵਾਲੇ ਲੋਕਾਂ ਦੀ ਸਖ਼ਤ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ਦੀ Latest Weather Update, ਜਾਣੋ 9 ਤੋਂ 13 ਸਤੰਬਰ ਤੱਕ ਦੀ ਵੱਡੀ ਭਵਿੱਖਬਾਣੀ
ਨੇਪਾਲ 'ਚ ਹਿੰਸਾ ਕਾਰਨ ਕਈ ਥਾਵਾਂ ’ਤੇ ਅਸਥਾਈ ਪਾਬੰਦੀਆਂ ਲਗਾਈਆਂ ਗਈਆਂ ਹਨ ਅਤੇ ਭਾਰਤ-ਨੇਪਾਲ ਸਰਹੱਦ ’ਤੇ ਚੌਕਸੀ ਵਧਾ ਦਿੱਤੀ ਗਈ ਹੈ। ਜਥੇ ਨਾਲ ਜੁੜੇ ਲੋਕਾਂ ਨੇ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ ਜਲਦ ਤੋਂ ਜਲਦ ਸੁਰੱਖਿਅਤ ਭਾਰਤ ਲਿਆਂਦਾ ਜਾਵੇ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 12 ਸਤੰਬਰ ਤੱਕ ਸਕੂਲ ਬੰਦ ਦਾ ਐਲਾਨ, DC ਨੇ ਦਿੱਤੇ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਇਸ ਜ਼ਿਲ੍ਹੇ ਦੇ 28 ਸਕੂਲਾਂ 'ਚ ਛੁੱਟੀਆਂ ਦਾ ਐਲਾਨ, DC ਵੱਲੋਂ ਹੁਕਮ ਜਾਰੀ
NEXT STORY