ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ 48ਵੇਂ ਦਿਨ ਪੰਜਾਬ ਪੁਲਸ ਨੇ 471 ਥਾਵਾਂ ’ਤੇ ਛਾਪੇਮਾਰੀ ਕੀਤੀ ਅਤੇ 97 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਵਿਰੁੱਧ 60 ਐੱਫ਼. ਆਈ. ਆਰਜ਼. ਦਰਜ ਕੀਤੀਆਂ। ਇਸ ਨਾਲ ਸਿਰਫ਼ 48 ਦਿਨਾਂ ’ਚ ਗ੍ਰਿਫ਼ਤਾਰ ਕੀਤੇ ਗਏ ਕੁੱਲ੍ਹ ਨਸ਼ਾ ਸਮੱਗਲਰਾਂ ਦੀ ਗਿਣਤੀ 6402 ਹੋ ਗਈ ਹੈ। ਪੁਲਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ’ਚੋਂ 40.9 ਲੱਖ ਰੁਪਏ ਦੀ ਡਰੱਗ ਮਨੀ, 261 ਗ੍ਰਾਮ ਹੈਰੋਇਨ, 699 ਗ੍ਰਾਮ ਅਫ਼ੀਮ ਅਤੇ 1997 ਨਸ਼ੀਲੀਆਂ ਗੋਲੀਆਂ/ਕੈਪਸੂਲ ਵੀ ਬਰਾਮਦ ਕੀਤੀਆਂ ਹਨ।
ਇਹ ਵੀ ਪੜ੍ਹੋ: ਪੰਜਾਬ ਦੇ ਕਿਸਾਨਾਂ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ! ਖੜ੍ਹੀ ਹੋਈ ਨਵੀਂ ਮੁਸੀਬਤ
ਵਿਸ਼ੇਸ਼ ਡੀ. ਜੀ. ਪੀ. ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 84 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 150 ਤੋਂ ਵੱਧ ਪੁਲਸ ਟੀਮਾਂ ਵੱਲੋਂ ਪੂਰੇ ਸੂਬੇ ’ਚ ਛਾਪੇਮਾਰੀ ਕੀਤੀ ਗਈ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 502 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ। ਇਸ ਦੇ ਨਾਲ ਹੀ 6 ਵਿਅਕਤੀਆਂ ਨੂੰ ਨਸ਼ਾ ਛੁਡਾਊ ਤੇ ਮੁੜ-ਵਸੇਬਾ ਕੇਂਦਰਾਂ ’ਚ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਯੂ-ਟਿਊਬਰ ਦੇ ਘਰ 'ਤੇ ਹੋਏ ਹਮਲੇ ਦੇ ਮਾਮਲੇ 'ਚ ਵੱਡੀ ਖ਼ਬਰ, ਫ਼ੌਜ ਦਾ ਜਵਾਨ ਗ੍ਰਿਫ਼ਤਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਆਵੇਗਾ ਅੰਮ੍ਰਿਤਪਾਲ ਸਿੰਘ, ਡਿੱਬਰੂਗੜ੍ਹ ਜੇਲ੍ਹ ਲਈ ਰਵਾਨਾ ਹੋਈ ਪੁਲਸ
NEXT STORY