ਹੁਸ਼ਿਆਰਪੁਰ, (ਅਸ਼ਵਨੀ)- ਰੇਲਵੇ ਟੀ-ਪੁਆਇੰਟ ਨਜ਼ਦੀਕ ਰੇਲਵੇ ਫਾਟਕ 'ਤੇ ਪੁਲਸ ਨੇ ਏ. ਐੱਸ. ਆਈ. ਚਰਨਜੀਤ ਸਿੰਘ ਦੀ ਅਗਵਾਈ 'ਚ ਨਾਕਾਬੰਦੀ ਦੌਰਾਨ ਇਕ ਨੌਜਵਾਨ ਸੁਨੀਲ ਕੁਮਾਰ ਪੁੱਤਰ ਮਦਨ ਲਾਲ ਵਾਸੀ ਵਿਕਰਮ ਇਨਕਲੇਵ ਦੇ ਕਬਜ਼ੇ ਵਿਚੋਂ 9 ਹਜ਼ਾਰ ਐੱਮ. ਐੱਲ. ਸ਼ਰਾਬ ਬ੍ਰਾਂਡ ਕੈਸ਼ ਵਿਸਕੀ ਬਰਾਮਦ ਕੀਤੀ। ਪੁਲਸ ਨੇ ਦੋਸ਼ੀ ਖਿਲਾਫ਼ ਆਬਕਾਰੀ ਐਕਟ ਦੀ ਧਾਰਾ 61-1-14 ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਚੱਬੇਵਾਲ, (ਗੁਰਮੀਤ)–ਜ਼ਿਲਾ ਪੁਲਸ ਮੁਖੀ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ ਚਲਾਈ ਮੁਹਿੰਮ ਤਹਿਤ ਥਾਣਾ ਮੁਖੀ ਇਕਬਾਲ ਸਿੰਘ ਦੀ ਅਗਵਾਈ ਹੇਠ ਇਕ ਕਾਰ ਵਿਚੋਂ 10 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ।
ਥਾਣਾ ਚੱਬੇਵਾਲ ਦੇ ਏ. ਐੱਸ. ਆਈ. ਵਿਜੇ ਕੁਮਾਰ ਤੇ ਹੈੱਡ ਕਾਂਸਟੇਬਲ ਬਲਵੀਰ ਸਿੰਘ ਨੇ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਪਿੰਡ ਜੱਲੋਵਾਲ ਨੇੜੇ ਟੀ. ਪੁਆਇੰਟ 'ਤੇ ਇਕ ਕਾਰ (ਨੰ. ਡੀ ਐੱਲ 4 ਸੀ ਪੀ 8619) ਨੂੰ ਰੋਕਿਆ ਤਾਂ ਤਲਾਸ਼ੀ ਲੈਣ 'ਤੇ ਉਸ ਵਿਚੋਂ 90 ਹਜ਼ਾਰ ਐੱਮ. ਐੱਲ. ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਦੋਸ਼ੀ ਦੀ ਪਛਾਣ ਭੁਪਿੰਦਰ ਸਿੰਘ ਉਰਫ ਬਿੱਲਾ ਪੁੱਤਰ ਸਰਵਣ ਸਿੰਘ ਵਾਸੀ ਚਿੱਤੋਂ ਥਾਣਾ ਚੱਬੇਵਾਲ ਵਜੋਂ ਹੋਈ। ਥਾਣਾ ਪੁਲਸ ਨੇ ਵਾਹਨ ਜ਼ਬਤ ਕਰ ਕੇ ਦੋਸ਼ੀ ਖਿਲਾਫ ਵੱਖ-ਵੱਖ ਧਾਰਾਵਾਂ 61-1-14 ਤਹਿਤ ਮੁਕੱਦਮੇ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨਸ਼ੀਲੀਆਂ ਗੋਲੀਆਂ, ਪੋਸਤ ਤੇ ਨਾਜਾਇਜ਼ ਸ਼ਰਾਬ ਸਮੇਤ 4 ਗ੍ਰਿਫ਼ਤਾਰ
NEXT STORY