ਪਟਿਆਲਾ, (ਜੋਸਨ, ਬਲਜਿੰਦਰ)- ਪੂਰੀਆਂ ਤਨਖਾਹਾਂ ਲੈਣ ਲਈ ਸ਼ਹਿਰ ਵਿਚ ਚੱਲ ਰਹੇ ਅਧਿਆਪਕਾਂ ਦੇ ਮਰਨ ਵਰਤ ਦੇ 8ਵੇਂ ਦਿਨ ਅੱਜ ਇਕ ਅਧਿਆਪਕਾ ਬੇਹੋਸ਼ ਹੋ ਗਈ। ਉਸ ਨੂੰ ਪੁਲਸ ਅਤੇ ਪ੍ਰਸ਼ਾਸਨ ਨੇ ਧੱਕੇ ਨਾਲ ਚੁੱਕ ਕੇ ਹਸਪਤਾਲ ਭਰਤੀ ਕਰਵਾ ਦਿੱਤਾ। ਇਕ ਹੋਰ ਮਹਿਲਾ ਅਧਿਅਾਪਕ ਦੀ ਹਾਲਤ ਵੀ ਖਰਾਬ ਹੈ। ਭਡ਼ਕੇ ਅਧਿਆਪਕਾਂ ਨੇ ਹਜ਼ਾਰਾਂ ਦੀ ਗਿਣਤੀ ਵਿਚ ਇਕੱਠੇ ਹੋ ਕੇ ਸ਼ਹਿਰ ’ਚ ਰੋਸ ਮਾਰਚ ਕਰ ਕੇ ਸਰਕਾਰ ਦੀ ਅਰਥੀ ਫੂਕੀ।
ਅੱਜ ਪੰਜਾਬ ਦੇ ਕਿਸਾਨਾਂ ਨੇ ਅਧਿਆਪਕਾਂ ਨੂੰ ਪੂਰਨ ਤੌਰ ’ਤੇ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਇਸ ਮੌਕੇ ਸਾਂਝੇ ਮੋਰਚੇ ਦੇ ਨੇਤਾਵਾਂ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਤਨਖਾਹਾਂ ਵਿਚ 75 ਫੀਸਦੀ ਤੱਕ ਦੀ ਕਟੌਤੀ ਕਰਨ ਮਗਰੋਂ ਵੀ ਵੱਧ ਤਨਖਾਹ ਦੇਣ ਦਾ ਬਿਆਨ ਜਾਰੀ ਕਰਨਾ ਗੁੰਮਰਾਹਕੁੰਨ ਹੈ। ਉਨ੍ਹਾਂ ਨੇ ਸਮਾਜ ਦੇ ਉਸੱਰਈਏ ਅਧਿਆਪਕ ਵਰਗ ਦੀਆਂ ਮੰਗਾਂ ਦਾ ਉਚਿਤ ਹੱਲ ਲੱਭਣ ਦੀ ਥਾਂ ਡੰਗਰ ਮੰਡੀ ਦੇ ਵਪਾਰੀਆਂ ਵਾਂਗ ਵਰਤਾਅ ਕਰਨਾ ਸ਼ੁਰੂ ਕਰ ਦਿੱਤਾ ਹੈ।
®ਇਸ ਸਮੇਂ ਸਾਂਝੇ ਮੋਰਚੇ ਦੇ ਸੂਬਾ ਕੋ-ਕਨਵੀਨਰ ਹਰਦੀਪ ਸਿੰਘ ਟੋਡਰਪੁਰ, ਦੀਦਾਰ ਸਿੰਘ ਮੁੱਦਕੀ ਅਤੇ ਡਾ. ਅੰਮ੍ਰਿਤਪਾਲ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਐੱਸ. ਐੱਸ. ਏ./ਰਮਸਾ/ਮਾਡਲ/ਆਦਰਸ਼ ਸਕੂਲ ਅਧਿਆਪਕਾਂ ਦੇ ਬਹੁ-ਗਿਣਤੀ ਅਤੇ ਤੱਥਪੂਰਨ ਦਸਤਾਵੇਜ਼ਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਰੈਗੂਲਰ ਦੇ ਭੁਚਲਾਵੇ ਹੇਠ ਤਨਖ਼ਾਹਾਂ ਵਿਚ 65 ਤੋਂ 75 ਫੀਸਦੀ ਕੱਟ ਦੇ ਵਿਰੋਧ ਵਿਚ ਚੱਲ ਰਹੇ ਮਰਨ ਵਰਤ ਅਤੇ ਬਾਕੀ ਵਿਭਾਗੀ ਮੰਗਾਂ ਜਿਨ੍ਹਾਂ ਵਿਚ 5178 ਅਧਿਆਪਕਾਂ ਦਾ ਲੰਮੇ ਸਮੇਂ ਤੋਂ ਲਟਕਾਇਆ ਰੈਗੂਲਰ ਦਾ ਨੋਟੀਫਿਕੇਸ਼ਨ ਅਤੇ ਤਨਖਾਹਾਂ ਨੂੰ ਜਾਰੀ ਨਾ ਕਰਨ, ਪਿਕਟਸ ਅਧੀਨ ਕੰਪਿਊਟਰ ਅਧਿਆਪਕਾਂ ਨੂੰ ਵੀ ਵਿਭਾਗ ’ਚ ਸ਼ਿਫਟ ਕਰਨ, ਆਦਰਸ਼ (ਪੀ. ਪੀ. ਪੀ. ਮੋਡ), ਆਈ. ਈ. ਆਰ. ਟੀ. ਅਧਿਆਪਕਾਂ ਨੂੰ ਰੈਗੂਲਰ ਕਰਨ ਅਤੇ ਈ. ਜੀ. ਐੱਸ., ਏ. ਆਈ. ਈ., ਐੱਸ. ਟੀ. ਆਰ. ਤੇ ਆਈ. ਈ. ਵੀ. ਵਲੰਟੀਅਰ ਅਧਿਆਪਕਾਂ ਸਮੇਤ ਸਿੱਖਿਆ ਪ੍ਰੋਵਾਈਡਰਾਂ ਨੂੰ ਸਿੱਖਿਆ ਵਿਭਾਗ ਵਿਚ ਲਿਆ ਕੇ ਰੈਗੂਲਰ ਕਰਨ ਦੀ ਠੋਸ ਨੀਤੀ ਬਣਾਉਣ ਦੀਆਂ ਮੰਗਾਂ ਸਰਕਾਰ ਨੂੰ ਤੁਰੰਤ ਪੂਰੀਅਾਂ ਕਰਨੀਅਾਂ ਚਾਹੀਦੀਅਾਂ ਹਨ। ਇਸ ਸਮੇਂ ਸਮੂਹ ਹਾਜ਼ਰੀਨ ਵੱਲੋਂ ਦੂਖ ਨਿਵਾਰਨ ਸਾਹਿਬ ਚੌਕ ਤੋਂ ਸ਼ੁਰੂ ਕਰ ਕੇ ਬੱਸ ਸਟੈਂਡ ਤੋਂ ਹੁੰਦੇ ਹੋਏ ਕੈਪੀਟਲ ਸਿਨੇਮਾ ਚੌਕ ਤੱਕ ਰੋਸ ਮਾਰਚ ਕੀਤਾ ਗਿਆ।
ਇਸ ਸਮੇਂ ਸਾਂਝਾ ਅਧਿਆਪਕ ਮੋਰਚਾ ਵੱਲੋਂ ਸਰਕਾਰ ਦੇ ਨਾਦਰਸ਼ਾਹੀ ਫਰਮਾਨਾਂ ਦਾ ਵਿਰੋਧ ਕਰਦਿਆਂ 18 ਅਕਤੂਬਰ ਨੂੰ ਪਟਿਆਲਾ ਸਮੇਤ ਪੰਜਾਬ ਦੇ ਸਮੂਹ ਜ਼ਿਲਿਅਾਂ ਅੰਦਰ ਪੰਜਾਬ ਦੇ ਮੁੱਖ ਮੰਤਰੀ ਸਮੇਤ ਮੰਤਰੀਆਂ ਦੇ ਵੱਡ-ਆਕਾਰੀ ਬੁੱਤ ਬਣਾ ਕੇ ਉਨ੍ਹਾਂ ਨੂੰ ਲਾਂਬੂ ਲਾਉਂਦਿਆਂ ਬੁਰਾਈ ’ਤੇ ਅੱਛਾਈ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਮਨਾਉਣ ਅਤੇ 21 ਅਕਤੂਬਰ ਨੂੰ ਪੰਜਾਬ ਦੀਆਂ ਸਮੂਹ ਅਧਿਆਪਕ, ਮੁਲਾਜ਼ਮ, ਕਿਸਾਨ, ਮਜ਼ਦੂਰ ਅਤੇ ਜਮਹੂਰੀ ਜੱਥੇਬੰਦੀਆਂ ਤੇ ਅਧਿਆਪਕਾਂ ਦੇ ਬੱਚਿਆਂ, ਮਾਪਿਆਂ ਅਤੇ ਪਰਿਵਾਰਾਂ ਸਮੇਤ ਪਟਿਆਲਾ ਵਿਖੇ ਵਿਸ਼ਾਲ ਰੋਸ ਰੈਲੀ ਅਤੇ ਮੁਜ਼ਾਹਰਾ ਕਰਨ ਦਾ ਫੈਸਲਾ ਕੀਤਾ ਗਿਆ। ਅੱਜ ਦੇ ਧਰਨੇ ’ਚ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਦੀਪਕ ਕੰਬੋਜ ਦੀ ਅਗਵਾਈ ਹੇਠ ਟੀ. ਈ. ਟੀ. ਪਾਸ ਬੇਰੋਜ਼ਗਾਰ ਯੂਨੀਅਨ ਵੱਲੋਂ ਧਰਨੇ ’ਚ ਵੱਡੀ ਗਿਣਤੀ ਨਾਲ ਸ਼ਮੂਲੀਅਤ ਕਰਦਿਆਂ ਸੰਘਰਸ਼ ਨੂੰ ਜਿੱਤ ਤੱਕ ਲੈ ਕੇ ਜਾਣ ਦੀ ਹਰ ਪੱਖੋਂ ਡਟਵੀਂ ਹਮਾਇਤ ਦੇਣ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਭਰਾਤਰੀ ਜੱਥੇਬੰਦੀਆਂ ਵੱਲੋਂ ਡਾ. ਦਰਸ਼ਨ ਪਾਲ (ਕਿਸਾਨ ਯੂਨੀਅਨ ਏਕਤਾ ਡਕੌਂਦਾ), ਮਲਾਗਰ ਸਿੰਘ ਖਮਾਣੋਂ, ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ, ਦਿਲਬਾਗ ਸਿੰਘ ਚਾਹਲ ਤੇ ਸ਼ਮਸ਼ੇਰ ਸਿੰਘ ਤੋਂ ਇਲਾਵਾ ਮੋਰਚੇ ਦੇ ਸੂਬਾ ਕਮੇਟੀ ਮੈਂਬਰ ਵਿਕਰਮ ਦੇਵ ਸਿੰਘ, ਕੁਲਦੀਪ ਸਿੰਘ ਦੌਡ਼ਕਾ, ਦਿਗਵਿਜੇਪਾਲ ਸ਼ਰਮਾ, ਪਰਮਜੀਤ ਸਿੰਘ, ਮਨਜੀਤ ਸਿੰਘ, ਬੇਅੰਤ ਸਿੰਘ, ਅਸ਼ਵਨੀ ਸ਼ਰਮਾ, ਗੁਰਵਿੰਦਰ ਸਸਕੌਰ, ਅਸ਼ੋਕ ਖਾਲਸਾ, ਅਮਰਦੀਪ ਸਿੰਘ ਅਚੇ ਗੁਰਪ੍ਰੀਤ ਸਿੰਘ ਆਦਿ ਨੇ ਸੰਬੋਧਨ ਕੀਤਾ।
ਨਸ਼ੇ ਵਾਲੇ 43 ਟੀਕਿਅਾਂ ਸਣੇ ਕਾਬੂ
NEXT STORY