ਪਟਿਆਲਾ,(ਬਲਜਿੰਦਰ)- ਨਸ਼ੀਲੇ ਪਦਾਰਥ ਵੇਚਣ ਦੇ ਸ਼ੱਕ ਵਿਚ ਘਰ 'ਤੇ ਰੇਡ ਕਰਨ ਗਏ ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ) ਦੇ ਏ. ਐੱਸ. ਆਈ. ਰਘਬੀਰ ਸਿੰਘ 'ਤੇ ਹਮਲਾ ਕਰਨ ਦੇ ਦੋਸ਼ ਵਿਚ ਥਾਣਾ ਸਦਰ ਦੀ ਪੁਲਸ ਨੇ ਮਹਿਲਾ ਸਮੇਤ 3 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਏ. ਐੱਸ. ਆਈ. ਰਘਬੀਰ ਸਿੰਘ ਅਜੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਚ ਜ਼ੇਰੇ ਇਲਾਜ ਹਨ। ਇਸ ਸਬੰਧੀ ਥਾਣਾ ਸਦਰ ਦੇ ਐੱਸ. ਐੱਚ. ਓ. ਇੰਸਪੈਕਟਰ ਜਸਵਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਐੱਸ. ਟੀ. ਐੱਫ. ਦੇ ਏ. ਐੱਸ. ਆਈ. ਰਘਬੀਰ ਸਿੰਘ ਪਿੰਡ ਥੇਹੜੀ ਵਿਖੇ ਨਸ਼ੀਲੇ ਪਦਾਰਥਾਂ ਦੇ ਸਬੰਧ ਵਿਚ ਰੇਡ ਕਰਨ ਲਈ ਗਏ ਸਨ ਤਾਂ ਗੁਰਦੀਪ ਸਿੰਘ, ਉਸ ਦੇ ਭਰਾ ਮਨਜੀਤ ਸਿੰਘ ਅਤੇ ਉਨ੍ਹਾਂ ਦੀ ਮਾਤਾ ਬਿਮਲਾ ਰਾਣੀ ਨੇ ਏ. ਐੱਸ. ਆਈ. 'ਤੇ ਹਮਲਾ ਕਰ ਦਿੱਤਾ, ਜਿਸ ਵਿਚ ਰਘਬੀਰ ਸਿੰਘ ਜ਼ਖਮੀ ਹੋ ਗਿਆ। ਉਨ੍ਹਾਂ ਦੱਸਿਆ ਕਿ ਤਿੰਨਾਂ ਖਿਲਾਫ 353, 186, 332 ਆਈ. ਪੀ. ਸੀ. ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
10 ਗ੍ਰਾਮ ਹੈਰੋਇਨ ਸਣੇ 1ਕਾਬੂ
NEXT STORY