ਨਾਭਾ - ਵਿਧਾਨ ਸਭਾ ਨਾਭਾ ਦੇ ਸਹੌਲੀ ਪਿੰਡ ’ਚ 103 ਸਾਲਾ ਬੇਬੇ ਵਲੋਂ ਵੋਟ ਪਾਈ ਗਈ। ਵੱਡੀ ਉਮਰ ਹੋਣ ਕਰਕੇ ਵੋਟ ਪਾਉਣ ਆਈ ਬੇਬੇ ਦਾ ਆਮ ਆਦਮੀ ਵਾਰਟੀ ਦੇ ਵਿਧਾਇਕ ਦੇਵ ਮਾਨ ਨੇ ਹਾਰ ਪਾ ਕੇ ਅਤੇ ਫੁੱਲਾਂ ਦੀ ਵਰਖਾ ਕਰਦੇ ਹੋਏ ਉਹਨਾਂ ਦਾ ਸਨਮਾਨ ਕੀਤਾ। ਬੇਬੇ ਦੇ ਪਰਿਵਾਰਕ ਮੈਂਬਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਡੀ ਬੇਬੇ ਨੇ ਪੁਰਾਣੇ ਸਮੇਂ ਦੀਆਂ ਖ਼ੁਰਾਕਾਂ ਦਾ ਸੇਵਨ ਕੀਤਾ ਹੈ, ਜਿਸ ਕਾਰਨ ਉਸ ਦੀ ਉਮਰ ਹੁਣ 103 ਸਾਲ ਦੀ ਹੈ। ਉਹਨਾਂ ਦੀ ਸਿਹਤ ਬਿਲਕੁਲ ਸਹੀ ਹੈ। ਉਹਨਾਂ ਨੇ ਕਿਹਾ ਕਿ ਅੱਜ ਦੇ ਨੌਜਵਾਨ ਨਸ਼ੇ ਦਾ ਜ਼ਿਆਦਾ ਸੇਵਨ ਕਰ ਰਹੇ ਹਨ, ਜਿਸ ਕਾਰਨ ਉਹਨਾਂ ਦੀ ਉਮਰ ਜ਼ਿਆਦਾ ਨਹੀਂ ਹੁੰਦੀ।
ਇਹ ਵੀ ਪੜ੍ਹੋ - ਲੋਕ ਸਭਾ ਚੋਣਾਂ 2024 : ਫਤਹਿਗੜ੍ਹ ਸਾਹਿਬ ਦੇ ਲੋਕਾਂ 'ਚ ਵੋਟਾਂ ਨੂੰ ਲੈ ਕੇ ਉਤਸ਼ਾਹ, ਲੱਗੀਆਂ ਲੰਮੀਆਂ ਲਾਈਨਾਂ
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ 'ਆਪ' ਵਿਧਾਇਕ ਦੇਵ ਮਾਨ ਨੇ ਕਿਹਾ ਕਿ ਚੋਣਾਂ ਨੂੰ ਲੈ ਕੇ ਉਹਨਾਂ ਨੇ ਬਹੁਤ ਤਿਆਰੀਆਂ ਕੀਤੀਆਂ ਹਨ। ਉਹਨਾਂ ਵਲੋਂ ਵੱਖ-ਵੱਖ ਥਾਵਾਂ ਅਤੇ ਹਲਕਿਆਂ ਵਿਚ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ ਹੈ। ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਦੀ 'ਆਪ' ਸਰਕਾਰ ਵਲੋਂ ਬਹੁਤ ਸਾਰੇ ਕੰਮ ਕੀਤੇ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਲੋਕਾਂ ਦੀ ਭਲਾਈ ਲਈ ਹੋਰ ਬਹੁਤ ਸਾਰੇ ਕੰਮ ਕੀਤੇ ਜਾਣ ਦੀ ਯੋਜਨਾ ਕੀਤੀ ਜਾ ਰਹੀ ਹੈ।
ਇਸ ਦੇ ਨਾਲ ਹੀ ਮੈਨੂੰ ਉਮੀਦ ਹੈ ਕਿ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲੀਹਾਂ 'ਤੇ ਲਿਆਉਣ ਲਈ ਵੋਟ ਜ਼ਰੂਰ ਪਾਉਣਗੇ। ਆਪ ਸਰਕਾਰ ਵਲੋਂ ਲੋਕਾਂ ਦੇ ਘਰਾਂ ਦੀ ਬਿਜਲੀ ਮੁਆਫ਼ ਕੀਤੀ ਗਈ ਹੈ। ਕਈ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ - ਲੋਕ ਸਭਾ ਚੋਣਾਂ 2024: ਮੁੱਖ ਮੰਤਰੀ ਭਗਵੰਤ ਮਾਨ ਤੇ ਪਤਨੀ ਗੁਰਪ੍ਰੀਤ ਕੌਰ ਨੇ ਪਾਈ ਵੋਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਇਸ ਜ਼ਿਲ੍ਹੇ 'ਚ ਹੁਣ ਤੱਕ ਸਭ ਤੋਂ ਵੱਧ ਵੋਟਿੰਗ, ਜਾਣੋ ਬਾਕੀ ਜ਼ਿਲ੍ਹਿਆਂ ਦਾ ਹਾਲ
NEXT STORY