ਰੂਪਨਗਰ (ਗੁਰਮੀਤ)— ਅੱਜ ਦੇਸ਼ ਭਰ ’ਚ ਚਿਲਡਰਨ ਡੇਅ ਮਨਾਇਆ ਜਾ ਰਿਹਾ ਹੈ ਅਤੇ ਉਥੇ ਹੀ ਦੂਜੇ ਪਾਸੇ ਰੂਪਨਗਰ ਦੋ ਕੋਲ ਪਿੰਡ ਕੋਟਲਾ ਨਿਹੰਗ ’ਚ ਇਕ 13 ਸਾਲਾ ਮੁੰਡੇ ਦੀ ਚਾਈਨਾ ਡੋਰ ਨਾਲ ਗਲਾ ਕੱਟਣ ਤੋਂ ਬਾਅਦ ਮੌਤ ਹੋ ਗਈ। ਮੌਤ ਦੀ ਖ਼ਬਰ ਨਾਲ ਜਿੱਥੇ ਪਰਿਵਾਰ ’ਚ ਚੀਕ-ਚਿਹਾੜਾ ਪੈ ਗਿਆ ਹੈ, ਉਥੇ ਹੀ ਇਲਾਕੇ ’ਚ ਵੀ ਸੋਗ ਦੀ ਲਹਿਰ ਦੌੜ ਪਈ ਹੈ।
ਜਾਣਕਾਰੀ ਮੁਤਾਬਕ ਪਿੰਡ ਕੋਟਲਾ ਨਿਹੰਗ ਦਾ 13 ਸਾਲਾ ਗੁਲਸ਼ਨ 8ਵੀਂ ਜਮਾਤ ’ਚ ਪੜ੍ਹਦਾ ਸੀ ਅਤੇ ਬੀਤੀ ਸ਼ਾਮ ਦੇ ਸਮੇਂ ਚਾਈਨਾ ਡੋਰ ਨਾਲ ਗਲਾ ਕੱਟਣ ਕਰਕੇ ਜ਼ਖ਼ਮੀ ਹੋ ਗਿਆ।ਉਕਤ ਬੱਚਾ ਰੇਲਵੇ ਸਟੇਸ਼ਨ ਦੇ ਕੋਲ ਫਲਾਈਓਵਰ ਨੇੜੇ ਸਾਈਕਲ ’ਤੇ ਆਪਣੇ ਘਰ ਨੂੰ ਜਾ ਰਿਹਾ ਸੀ ਕਿ ਉਹ ਚਾਈਨਾ ਡੋਰ ਦੀ ਲਪੇਟ ’ਚ ਆ ਗਿਆ। ਉਸ ਸਮੇਂ ਉਹ ਗਲੇ ’ਤੇ ਰੂਮਾਲ ਬੰਨ੍ਹ ਕੇ ਮੁਸ਼ਕਿਲ ਨਾਲ ਘਰ ਤੱਕ ਪਹੁੰਚਿਆ ਪਰ ਘਰ ਪਹੁੰਚਣ ਦੇ ਨਾਲ ਹੀ ਪਰਿਵਾਰ ਨੂੰ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਬੇਹੋਸ਼ ਹੋ ਗਿਆ। ਇਸ ਦੇ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਅਤੇ ਪੀ. ਜੀ. ਵੀ. ਵੀ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਪੰਜਾਬ ’ਚ ਦੰਗਿਆਂ ਦੀ ਸਾਜ਼ਿਸ਼ ਰਚ ਰਹੀ ਹੈ ਪਾਕਿਸਤਾਨੀ ISI, ਕਈ ਹਿੰਦੂ ਨੇਤਾ ਅੱਤਵਾਦੀਆਂ ਦੇ ਨਿਸ਼ਾਨੇ ’ਤੇ
ਮਿ੍ਰਤਕ ਦੀ ਪਛਾਣ ਗੁਲਸ਼ਨ ਦੇ ਰੂਪ ’ਚ ਹੋਈ ਹੈ। ਉਥੇ ਹੀ ਪਰਿਵਾਰ ਵਾਲਿਆਂ ਨੇ ਚਾਈਨਾ ਡੋਰ ਨੂੰ ਪੂਰੀ ਤਰ੍ਹਾਂ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ ਅਤੇ ਇਸ ਦੇ ਨਾਲ ਹੀ ਪਰਿਵਾਰ ਨੇ ਪੰਤਗਾਂ ’ਤੇ ਵੀ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ ਤਾਂਕਿ ਜਦ ਪਤੰਗ ਹੀ ਨਹੀਂ ਹੋਣਗੀਆਂ ਤਾਂ ਚਾਈਨਾ ਡੋਰ ਕਿੱਥੋਂ ਆਏਗੀ।
ਇਹ ਵੀ ਪੜ੍ਹੋ : ਦੁਖ਼ਦਾਇਕ ਖ਼ਬਰ: ਲੇਹ ਲੱਦਾਖ 'ਚ ਮੋਗਾ ਦਾ ਫ਼ੌਜੀ ਜਵਾਨ ਹੋਇਆ ਸ਼ਹੀਦ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਖੁੱਲ੍ਹਣ ਲੱਗੀਆਂ ਡੇਰਾ ਪ੍ਰੇਮੀ ਦੇ ਕਤਲਕਾਂਡ ਦੀਆਂ ਪਰਤਾਂ, ਬਠਿੰਡਾ ਦੇ ਸਬ-ਇੰਸਪੈਕਟਰ ਦਾ ਮੁੰਡਾ ਪੁਲਸ ਹਿਰਾਸਤ 'ਚ
NEXT STORY