ਮਾਛੀਵਾੜਾ ਸਾਹਿਬ (ਟੱਕਰ) : ਨੇੜਲੇ ਪਿੰਡ ਪੰਜਗਰਾਈਆਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਅੱਜ ਉਸ ਸਮੇਂ ਚੀਕ ਚਿਹਾੜਾ ਮਚ ਗਿਆ ਜਦੋਂ ਸਕੂਲ ਅਧਿਆਪਕਾ ਸਿਮਰਨਜੀਤ ਕੌਰ (22) ਵਾਸੀ ਟਾਂਡਾ ਕੁਸ਼ਲ ਸਿੰਘ ਨੇ ਕਲਾਸਰੂਮ ਵਿਚ ਹੀ ਫਾਹਾ ਲੈ ਕੇ ਆਤਮ-ਹੱਤਿਆ ਕਰ ਲਈ। ਮ੍ਰਿਤਕ ਲੜਕੀ ਦੇ ਪਿਤਾ ਮੋਹਣ ਸਿੰਘ ਨੇ ਦੱਸਿਆ ਕਿ ਸਿਮਰਨਜੀਤ ਕੌਰ ਨੇ ਈ.ਟੀ.ਟੀ. ਦਾ ਕੋਰਸ ਕੀਤਾ ਹੋਇਆ ਸੀ ਅਤੇ ਉਹ ਪਿਛਲੇ 1 ਸਾਲ ਤੋਂ ਨੇੜਲੇ ਪਿੰਡ ਪੰਜਗਰਾਈਆਂ ਵਿਖੇ ਸਰਕਾਰੀ ਸਕੂਲ ਵਿਚ ਪ੍ਰਾਈਵੇਟ ਤੌਰ ’ਤੇ ਅਧਿਆਪਕਾ ਵਜੋਂ ਡਿਊਟੀ ਨਿਭਾਅ ਰਹੀ ਸੀ। ਉਨ੍ਹਾਂ ਦੱਸਿਆ ਕਿ ਲੜਕੀ ਬਹੁਤ ਹੋਣਹਾਰ ਸੀ ਜੋ ਕਿ ਨਾਲ-ਨਾਲ ਬੀ.ਏ. ਦੀ ਪੜ੍ਹਾਈ ਵੀ ਕਰ ਰਹੀ ਸੀ ਪਰ ਅਚਾਨਕ ਉਸਨੇ ਆਤਮ-ਹੱਤਿਆ ਵਰਗਾ ਕਦਮ ਕਿਉਂ ਚੁੱਕਿਆ ਉਸ ਤੋਂ ਬੜੇ ਹੈਰਾਨ ਹਨ।
ਇਹ ਵੀ ਪੜ੍ਹੋ : 20-25 ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਮੁੰਡੇ ਦਾ ਕਤਲ, ਡੇਢ ਸਾਲਾ ਧੀ ਦਾ ਪਿਓ ਸੀ ਮ੍ਰਿਤਕ
ਜਾਣਕਾਰੀ ਅਨੁਸਾਰ ਪੰਜਗਰਾਈਆਂ ਸਕੂਲ ਵਿਚ 2 ਵਜੇ ਛੁੱਟੀ ਹੋਈ ਅਤੇ ਬੱਚੇ ਆਪਣੇ ਘਰਾਂ ਨੂੰ ਪਰਤ ਰਹੇ ਸਨ ਕਿ ਇਸ ਦੌਰਾਨ ਖਾਲ੍ਹੀ ਹੋਏ ਕਲਾਸਰੂਮ ਵਿਚ ਅਧਿਆਪਕਾ ਸਿਮਰਨਜੀਤ ਕੌਰ ਗਈ ਜਿਸ ਨੇ ਆਪਣੇ ਚੁੰਨੀ ਨਾਲ ਛੱਤ ’ਤੇ ਲੱਗੇ ਪੱਖੇ ਨਾਲ ਗਲ ’ਚ ਫਾਹਾ ਬਣਾ ਕੇ ਆਤਮ-ਹੱਤਿਆ ਕਰ ਲਈ। ਸਕੂਲ ਵਿਚ ਬੱਚਿਆਂ ਨੂੰ ਲੈਣ ਆਏ ਇਕ ਵਿਅਕਤੀ ਨੇ ਜਦੋਂ ਕਲਾਸਰੂਮ ਵਿਚ ਸਿਮਰਨਜੀਤ ਕੌਰ ਨੂੰ ਪੱਖੇ ਨਾਲ ਲਟਕਦੇ ਦੇਖਿਆ ਤਾਂ ਉਸਨੇ ਤੁਰੰਤ ਰੌਲਾ ਪਾਇਆ ਤਾਂ ਇਸ ਦੌਰਾਨ ਸਕੂਲ ਵਿਚ ਮੌਜੂਦ ਪ੍ਰਿੰਸੀਪਲ ਅਤੇ ਹੋਰ ਸਟਾਫ਼ ਵੀ ਭੱਜੇ ਆਏ ਜਿਨ੍ਹਾਂ ਨੇ ਅਧਿਆਪਕਾ ਨੂੰ ਗਲ ਫਾਹੇ ਤੋਂ ਹੇਠਾਂ ਉਤਾਰਿਆ ਪਰ ਉਦੋਂ ਤੱਕ ਉਸਦੀ ਮੌਤ ਹੋ ਚੁੱਕੀ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਡੀ. ਐੱਸ. ਪੀ. ਸਮਰਾਲਾ ਜਸਪਿੰਦਰ ਸਿੰਘ, ਥਾਣਾ ਮੁਖੀ ਸੰਤੋਖ ਸਿੰਘ ਵੀ ਮੌਕੇ ’ਤੇ ਪੁੱਜੇ ਜਿਨ੍ਹਾਂ ਨੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕੀਤੀ ਪਰ ਅਜੇ ਤੱਕ ਅਧਿਆਪਕਾ ਵਲੋਂ ਆਤਮ-ਹੱਤਿਆ ਦੇ ਕਾਰਨਾਂ ਦਾ ਸਪੱਸ਼ਟ ਪਤਾ ਨਹੀਂ ਲੱਗ ਸਕਿਆ। ਪੁਲਸ ਵਲੋਂ ਮ੍ਰਿਤਕ ਅਧਿਆਪਕਾ ਦਾ ਮੋਬਾਇਲ ਆਪਣੇ ਕਬਜ਼ੇ ’ਚ ਲੈ ਲਿਆ ਹੈ ਜਿਸ ਤੋਂ ਕੁਝ ਜਾਣਕਾਰੀ ਮਿਲਣ ਦੀ ਸੰਭਾਵਨਾ ਹੈ ਕਿ ਉਸਨੇ ਆਤਮ-ਹੱਤਿਆ ਕਿਉਂ ਕੀਤੀ। ਫਿਲਹਾਲ ਪੁਲਸ ਵਲੋਂ ਲਾਸ਼ ਕਬਜ਼ੇ ’ਚ ਕਰ ਪੋਸਟ ਮਾਰਟਮ ਲਈ ਭਿਜਵਾ ਦਿੱਤੀ ਹੈ ਅਤੇ ਸਾਰੇ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪਟਵਾਰੀਆਂ ਨੂੰ ਸਖ਼ਤ ਚਿਤਾਵਨੀ ਮਗਰੋਂ ਮੁੱਖ ਮੰਤਰੀ ਦਾ ਵੱਡਾ ਫ਼ੈਸਲਾ, 586 ਨਵੀਆਂ ਪੋਸਟਾਂ ਕੱਢਣ ਦਾ ਐਲਾਨ
ਅਧਿਆਪਕਾ ਪ੍ਰੇਸ਼ਾਨ ਸੀ ਅਤੇ ਉਸਦੀ ਭੈਣ ਵਾਰ-ਵਾਰ ਫੋਨ ਕਰ ਰਹੀ ਸੀ
ਅੱਜ ਸਰਕਾਰੀ ਪ੍ਰਾਇਮਰੀ ਸਕੂਲ ਦੀ ਪ੍ਰਿੰਸੀਪਲ ਮੀਨੂ ਰਾਣੀ ਨੇ ਦੱਸਿਆ ਕਿ ਅੱਜ ਸਵੇਰ ਸਮੇਂ ਮ੍ਰਿਤਕ ਅਧਿਆਪਕਾ ਸਿਮਰਨਜੀਤ ਕੌਰ ਦੀ ਭੈਣ ਦਾ ਫੋਨ ਉਸਦੇ ਮੋਬਾਇਲ ’ਤੇ ਆਇਆ ਕਿ ਉਹ ਫੋਨ ਨਹੀਂ ਚੁੱਕ ਰਹੀ ਉਸਦੀ ਗੱਲ ਕਰਵਾ ਦਿਓ। ਪ੍ਰਿੰਸੀਪਲ ਅਨੁਸਾਰ ਉਸਨੇ ਗੱਲ ਕਰਵਾ ਦਿੱਤੀ। ਮ੍ਰਿਤਕਾ ਦੇ ਮੋਬਾਇਲ ’ਤੇ ਉਸਦੀ ਭੈਣ ਦੇ ਕਈ ਫੋਨ ਆਏ ਹੋਏ ਸਨ ਜਿਸ ਤੋਂ ਪੁਲਸ ਅਨੁਮਾਨ ਲਗਾ ਰਹੀ ਹੈ ਕਿ ਕੋਈ ਘਰੇਲੂ ਪ੍ਰੇਸ਼ਾਨੀ ਚੱਲ ਰਹੀ ਸੀ ਜਿਸ ਤੋਂ ਪ੍ਰੇਸ਼ਾਨ ਹੋ ਕੇ ਉਸਨੇ ਆਤਮ-ਹੱਤਿਆ ਕੀਤੀ। ਫਿਲਹਾਲ ਪੁਲਸ ਮੌਤ ਦੇ ਅਸਲ ਕਾਰਨਾਂ ਦੀ ਜਾਂਚ ਵਿਚ ਜੁਟੀ ਹੋਈ ਹੈ।
ਇਹ ਵੀ ਪੜ੍ਹੋ : ਤੜਕੇ 5 ਵਜੇ ਵਾਪਰਿਆ ਵੱਡਾ ਹਾਦਸਾ, ਨਕੋਦਰ ਮੱਥਾ ਟੇਕਣ ਜਾ ਰਹੇ ਚਾਰ ਲੋਕਾਂ ਦੀ ਥਾਈਂ ਮੌਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਰਿਆ ਨੇ ਖੇਤਾਂ 'ਚ ਵਿਛਾਈ ਰੇਤ, ਬੀਮਾਰ ਪਿਤਾ ਦੀ ਮਦਦ ਨੂੰ ਬੱਚੇ ਦੀ ਅਪੀਲ 'ਤੇ ਇੰਝ ਪਹੁੰਚੇ ਸੈਂਕੜੇ ਟਰੈਕਟਰ
NEXT STORY