ਜਲੰਧਰ (ਵਰੁਣ)- ਟਰਾਂਸਪੋਰਟ ਨਗਰ ਨੇੜੇ ਟੋਏ ਕਾਰਨ ਈ-ਰਿਕਸ਼ਾ ਪਲਟਣ ਕਾਰਨ 5 ਸਾਲਾ ਬੱਚੇ ਦੀ ਮੌਤ ਹੋ ਗਈ। ਬੱਚਾ ਆਪਣੇ ਮਾਤਾ-ਪਿਤਾ ਨਾਲ ਉਸੇ ਈ-ਰਿਕਸ਼ਾ 'ਤੇ ਸਵਾਰ ਸੀ। ਬੱਚੇ ਦੇ ਪਰਿਵਾਰਕ ਮੈਂਬਰ ਤੁਰੰਤ ਉਸ ਨੂੰ ਪਠਾਨਕੋਟ ਚੌਂਕ ਸਥਿਤ ਕਪੂਰ ਹਸਪਤਾਲ ਲੈ ਗਏ ਪਰ ਡਾਕਟਰਾਂ ਨੇ ਬੱਚੇ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ- ਪੰਚਾਇਤੀ ਚੋਣਾਂ ਨੂੰ ਲੈ ਕੇ ਐਕਸ਼ਨ 'ਚ DGP ਗੌਰਵ ਯਾਦਵ, ਜਾਰੀ ਕੀਤੀਆਂ ਸਖ਼ਤ ਹਦਾਇਤਾਂ
ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ 8 ਦੇ ਐੱਸ. ਆਈ. ਬਲਜੀਤ ਸਿੰਘ ਆਪਣੀ ਟੀਮ ਸਮੇਤ ਮੌਕੇ 'ਤੇ ਪਹੁੰਚੇ। ਹੈਰਾਨੀ ਦੀ ਗੱਲ ਇਹ ਹੈ ਕਿ ਪੁਲਸ ਨੇ ਈ-ਰਿਕਸ਼ਾ ਤਾਂ ਜ਼ਬਤ ਕਰ ਲਿਆ ਅਤੇ ਡਰਾਈਵਰ ਨੂੰ ਵੀ ਆਪਣੇ ਨਾਲ ਲੈ ਗਈ ਪਰ ਮ੍ਰਿਤਕ ਬੱਚੇ ਦੇ ਪਰਿਵਾਰ ਨਾਲ ਗੱਲ ਤੱਕ ਕਰਨ ਲਈ ਵੀ ਨਹੀਂ ਪਹੁੰਚੀ ਅਤੇ ਬੱਚੇ ਦੇ ਮਾਪੇ ਪੌਨੇ ਘੰਟੇ ਤੱਕ ਸੜਕ 'ਤੇ ਹੀ ਰੋਂਦੇ ਰਹੇ। ਇਹ ਪੁੱਛੇ ਜਾਣ 'ਤੇ ਐੱਸ. ਆਈ. ਬਲਜੀਤ ਸਿੰਘ ਨੇ ਸ਼ਰਮਨਾਕ ਜਵਾਬ ਦਿੱਤਾ ਕਿ ਬੱਚੇ ਦੀ ਮੌਤ ਬੱਚੇ ਦੇ ਮਾਪਿਆਂ ਕਾਰਨ ਹੋਈ ਹੈ।
ਇਹ ਵੀ ਪੜ੍ਹੋ- ਮੁੜ ਵਿਵਾਦਾਂ 'ਚ ਘਿਰਿਆ ਕੁੱਲ੍ਹੜ ਪਿੱਜ਼ਾ ਕੱਪਲ, ਲਾਈਵ ਹੋ ਕੇ ਨਿਹੰਗ ਸਿੰਘ ਨੇ ਫਿਰ ਦਿੱਤੀ ਧਮਕੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਪਰਾਲੀ ਨੂੰ ਅੱਗ ਲਾਉਣ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ
NEXT STORY