ਮਹਿਲ ਕਲਾਂ (ਗੁਰਮੁੱਖ ਸਿੰਘ ਹਮੀਦੀ, ਵਿਜੈ ਕੁਮਾਰ ਸਿੰਗਲਾ) : ਥਾਣਾ ਠੁੱਲੀਵਾਲ ਅਧੀਨ ਪੈਂਦੇ ਪਿੰਡ ਭੱਦਲਵੱਢ ਵਿਖੇ ਬਰਨਾਲਾ-ਲੁਧਿਆਣਾ ਮੁੱਖ ਪਿੰਡ ਭੱਦਲਵੱਢ ’ਤੇ ਸ਼ੁੱਕਰਵਾਰ ਸਵੇਰੇ 5 ਵਜੇ ਦੇ ਕਰੀਬ ਵਾਪਰੇ ਦਿਲ ਕੰਬਾਅ ਦੇਣ ਵਾਲੇ ਸੜਕ ਹਾਦਸੇ ’ਚ 4 ਵਿਅਕਤੀਆਂ ਦੀ ਮੌਤ ਹੋ ਜਾਣ ਦੀ ਦੁਖਦਾਇਕ ਖ਼ਬਰ ਮਿਲੀ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ ਲਾਸ਼ਾਂ ਕਾਰ ਵਿਚ ਬੁਰੀ ਤਰ੍ਹਾਂ ਫਸ ਗਈਆਂ। ਜਿਨ੍ਹਾਂ ਨੂੰ ਭਾਰੀ ਮੁਸ਼ੱਕਲ ਤੋਂ ਬਾਅਦ ਬਾਹਰ ਕੱਢਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਠੁੱਲੀਵਾਲ ਦੇ ਮੁੱਖ ਅਫ਼ਸਰ ਬਲਦੇਵ ਸਿੰਘ ਮਾਨ ਨੇ ਦੱਸਿਆ ਕਿ ਵਿਕਾਸ ਪੁੱਤਰ ਦਿਆਨੰਦ ਵਾਸੀ 12 ਕੁਆਟਰ ਰੋਡ ਹਿਸਾਰ, ਅੰਮਿ੍ਤਪਾਲ ਪੁੱਤਰ ਚਰਨਜੀਤ ਵਾਸੀ ਹਿਸਾਰ, ਸੋਨੂ ਬਤਰਾ ਵਾਸੀ ਹਿਸਾਰ ਤੇ ਇਕ 11 ਸਾਲ ਦੇ ਕਰੀਬ ਉਮਰ ਦੇ ਬੱਚੇ ਨਾਲ ਰਾਤ 12 ਵਜੇ ਕਰੀਬ ਹਿਸਾਰ ਤੋਂ ਨਕੋਦਰ ਡੇਰੇ ਮੱਥਾ ਟੇਕਣ ਲਈ ਰਵਾਨਾ ਹੋਏ ਸਨ।
ਇਹ ਵੀ ਪੜ੍ਹੋ : ਕੈਨੇਡਾ ਜਾਣ ਦੇ ਚਾਹਵਾਨ ਵਿਦਿਆਰਥੀਆਂ ਨੂੰ ਲੱਗ ਸਕਦੈ ਵੱਡਾ ਝਟਕਾ, ਇਹ ਫ਼ੈਸਲਾ ਲੈਣ ਦੀ ਤਿਆਰੀ ’ਚ ਸਰਕਾਰ

ਇਸ ਦੌਰਾਨ ਜਦੋਂ ਉਹ ਤੜਕੇ ਸਵੇਰੇ 5 ਵਜੇ ਦੇ ਕਰੀਬ ਪਿੰਡ ਭੱਦਲਵੱਢ ਵਿਖੇ ਪੁੱਜੇ ਤਾਂ ਅੱਗੇ ਜਾ ਰਹੀ ਇੱਟਾਂ ਨਾਲ ਭਰੀ ਟਰਾਲੀ ਨਾਲ ਕਾਰ ਦੀ ਜ਼ੋਰਦਾਰ ਟੱਕਰ ਹੋ ਗਈ। ਇਸ ਹਾਦਸੇ ’ਚ ਕਾਰ ਸਵਾਰ ਚਾਰੇ ਵਿਅਕਤੀਆਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀਆਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਰਨਾਲਾ ਭੇਜ ਦਿੱਤਾ ਗਿਆ। ਮ੍ਰਿਤਕ ਵਿਅਕਤੀਆਂ ਦੇ ਵਾਰਸਾਂ ਦੇ ਬਿਆਨਾਂ ਤੋਂ ਬਾਅਦ ਅਗਲੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ : ਨਕੋਦਰ ’ਚ ਰੂਹ ਕੰਬਾਊ ਵਾਰਦਾਤ, ਕੈਨੇਡਾ ਤੋਂ ਆਏ ਪੁੱਤ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਪਿਓ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਰਨਤਾਰਨ ਤੋਂ ਵੱਡੀ ਖ਼ਬਰ, ਬੁਲੇਟ ਸਵਾਰਾਂ ਨੇ ਮੈਡੀਕਲ ਸਟੋਰ ਦੇ ਮਾਲਕ 'ਤੇ ਚਲਾਈਆਂ ਗੋਲ਼ੀਆਂ
NEXT STORY