ਅੰਮ੍ਰਿਤਸਰ (ਵੈੱਬ ਡੈਸਕ) - ਪੰਜਾਬ 'ਚ ਇਕ ਹੋਰ ਵੱਡਾ ਹਾਦਸਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਸੀਮੈਂਟ ਦਾ ਭਰਿਆ ਟਰੱਕ ਹਾਈਵੇਅ ਤੋਂ ਹੇਠਾਂ ਡਿੱਗ ਗਿਆ, ਜਿਸ ਨੇ ਕਈ ਗੱਡੀਆਂ ਨੂੰ ਆਪਣੀ ਲਪੇਟ 'ਚ ਲੈ ਲਿਆ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਇਹ ਹਾਦਸਾ ਬਹੁਤ ਹੀ ਖ਼ਤਰਨਾਕ ਜਾਪਦਾ ਹੈ।
ਇਹ ਵੀ ਪੜ੍ਹੋ- ਬੰਦੀ ਸਿੰਘਾਂ ਲਈ ਇਨਸਾਫ਼ ਦੀ ਲੜਾਈ ਲੜ ਰਹੇ ਹਾਂ, ਕੋਈ ਭੀਖ ਨਹੀਂ ਮੰਗ ਰਹੇ: ਐਡਵੋਕੇਟ ਧਾਮੀ
ਦੱਸ ਦੇਈਏ ਇਹ ਹਾਦਸਾ ਅੰਮ੍ਰਿਤਸਰ ਦੇ ਨੇੜੇ ਬਿਆਸ ਹਾਈਵੇਅ ਦੇ ਵਾਪਰਿਆ ਹੈ। ਧੁੰਦ ਜ਼ਿਆਦਾ ਹੋਣ ਕਾਰਨ ਸਵੇਰ ਦੇ ਸਮੇਂ ਵਿਜ਼ੀਬੀਲਟੀ 3.2 ਸੀ, ਜਿਸ ਕਾਰਨ ਸੀਮੈਂਟ ਦਾ ਭਰਿਆ ਟਰੱਕ ਹਾਈਵੇਅ ਤੋਂ ਹੇਠਾਂ ਡਿੱਗ ਗਿਆ। ਹਾਲਾਂਕਿ ਇਸ ਭਿਆਨਕ ਹਾਦਸੇ 'ਚ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ, ਪਰ ਟਰੱਕ ਡਰਾਈਵਰ ਦੇ ਕਾਫ਼ੀ ਸੱਟਾਂ ਲੱਗੀਆਂ ਹਨ।
ਇਹ ਵੀ ਪੜ੍ਹੋ- ਪਾਕਿਸਤਾਨ ’ਚ ਪਹਿਲੀ DSP ਅਫ਼ਸਰ ਬਣੀ ਹਿੰਦੂ ਕੁੜੀ ਮਨੀਸ਼ਾ ਰੋਪੇਟਾ
ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਗੱਡੀਆਂ ਦੀ ਕਾਫ਼ੀ ਭੰਨਤੋੜ ਹੋਈ, ਨਾਲ ਵੱਡਾ ਮਾਲੀ ਨੁਕਸਾਨ ਵੀ ਹੋਇਆ ਹੈ। ਇਸ ਘਟਨਾ ਦੌਰਾਨ 6 ਤੋਂ 7 ਗੱਡੀਆਂ ਹਾਦਸੇ ਦਾ ਸ਼ਿਕਾਰ ਹੋਈਆਂ ਹਨ, ਜੋ ਪੂਰੀ ਤਰ੍ਹਾਂ ਨਾਲ ਟੁੱਟ ਚੁੱਕੀਆਂ ਹਨ। ਇਸ ਦਰਮਿਆਨ ਮੌਸਮ ਵਿਭਾਗ ਨੇ ਅਲਟ ਜਾਰੀ ਕਰ ਦਿੱਤਾ ਹੈ ਕਿ ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਧੁੰਦ ਜ਼ਿਆਦਾ ਰਹੇਗੀ।
ਇਹ ਵੀ ਪੜ੍ਹੋ- ਮਾਮੂਲੀ ਗੱਲ ਨੂੰ ਲੈ ਕੇ ਪੁਲਸ ਮੁਲਾਜ਼ਮ ਨੇ ਸਾਥੀਆਂ ਸਣੇ ਡਰਾਈਵਰ ਦਾ ਪਾੜਿਆ ਸਿਰ, ਕਰ 'ਤਾ ਲਹੂ ਲੁਹਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰੰਜ਼ਿਸ਼ ਕਾਰਨ 2 ਪਰਿਵਾਰਾਂ ’ਚ ਕੁੱਟਮਾਰ, ਇਕ ਦੀ ਲੱਤਾਂ ਤੋੜੀਆਂ
NEXT STORY