ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਵੱਡੇ ਕਿਸਾਨਾਂ ਨੂੰ ਘੇਰਨ ਦੀ ਤਿਆਰੀ ਖਿੱਚੀ ਗਈ ਹੈ। ਦਰਅਸਲ ਸੂਬੇ 'ਚ 9 ਹਜ਼ਾਰ ਅਜਿਹੇ ਰਸੂਖ਼ਵਾਨ ਕਿਸਾਨ ਹਨ, ਜਿਨ੍ਹਾਂ ਦੀਆਂ ਮੋਟਰਾਂ 24-24 ਘੰਟੇ ਚੱਲਦੀਆਂ ਹਨ। ਇਸ ਦੇ ਮੱਦੇਨਜ਼ਰ ਇਨ੍ਹਾਂ ਕਿਸਾਨਾਂ 'ਤੇ ਹੁਣ ਕਾਰਵਾਈ ਦੀ ਤਿਆਰੀ ਕੀਤੀ ਜਾ ਰਹੀ ਹੈ। ਬਕਾਇਦਾ ਪਾਵਰਕਾਮ ਵਿਭਾਗ ਨੂੰ ਵੀ ਇਸ ਬਾਰੇ ਹੁਕਮ ਜਾਰੀ ਕਰ ਦਿੱਤੇ ਗਏ ਹਨ ਕਿ ਇਨ੍ਹਾਂ ਕਿਸਾਨਾਂ 'ਤੇ ਕਾਰਵਾਈ ਵਿੱਢੀ ਜਾਵੇ।
ਇਹ ਵੀ ਪੜ੍ਹੋ : ਚਾਲਾਨ ਜਮ੍ਹਾਂ ਕਰਵਾਉਣ ਵਾਲਿਆਂ ਨੂੰ ਪਹਿਲੀ ਵਾਰ ਵੱਡੀ ਰਾਹਤ, ਜਾਣੋ ਕਿਉਂ ਲਿਆ ਗਿਆ ਅਜਿਹਾ ਫ਼ੈਸਲਾ
ਦੱਸਣਯੋਗ ਹੈ ਕਿ ਸੂਬੇ 'ਚ ਇਹ ਕਿਸਾਨ ਬਿਜਲੀ 'ਤੇ ਦਿਨ-ਰਾਤ ਫਰੀ ਮੋਟਰਾਂ ਚਲਾਉਂਦੇ ਹਨ ਅਤੇ ਅੱਗਿਓਂ ਪਾਣੀ ਵੇਚਦੇ ਹਨ, ਜਦੋਂ ਕਿ ਬਾਕੀ ਕਿਸਾਨਾਂ ਨੂੰ ਸਿਰਫ 8 ਘੰਟੇ ਬਿਜਲੀ ਮਿਲਦੀ ਹੈ। ਇਹ ਵਿਤਕਰਾ ਖ਼ਤਮ ਕਰਨ ਲਈ ਹੀ ਸਰਕਾਰ ਵਲੋਂ ਉਕਤ ਫ਼ੈਸਲਾ ਲਿਆ ਗਿਆ ਹੈ। ਦੱਸਣਯੋਗ ਹੈ ਕਿ ਪੰਜਾਬ 'ਚ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ 8 ਘੰਟੇ ਬਿਜਲੀ ਮਿਲਦੀ ਹੈ ਪਰ ਜਿਨ੍ਹਾਂ 9 ਹਜ਼ਾਰ ਕਿਸਾਨਾਂ ਦੀ ਪਾਵਰਕਾਮ ਨੇ ਪਛਾਣ ਕੀਤੀ ਹੈ, ਉਨ੍ਹਾਂ ਵਲੋਂ 24 ਘੰਟੇ ਆਪਣੀਆਂ ਮੋਟਰਾਂ ਚਲਾਈਆਂ ਜਾਂਦੀਆਂ ਹਨ ਅਤੇ ਧਰਤੀ ਹੇਠਲੇ ਪਾਣੀ ਦਾ ਕੋਈ ਫ਼ਿਕਰ ਨਹੀਂ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਮੰਤਰੀ ਦਾ PSPCL ਮੁਲਾਜ਼ਮਾਂ ਨੂੰ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ
ਹੁਣ ਪੰਜਾਬ ਸਰਕਾਰ ਵਲੋਂ ਜਾਂ ਤਾਂ ਉਕਤ ਕਿਸਾਨਾਂ ਤੋਂ ਬਣਦੇ ਪੈਸੇ ਵਸੂਲੇ ਜਾਣਗੇ ਜਾਂ ਫਿਰ ਇਨ੍ਹਾਂ ਕਿਸਾਨਾਂ ਨੂੰ ਵੀ ਸਿਰਫ 8 ਘੰਟੇ ਬਿਜਲੀ ਦਿੱਤੀ ਜਾਵੇਗੀ। ਖ਼ਾਸ ਤੌਰ 'ਤੇ ਮੁਕਤਸਰ ਸਾਹਿਬ, ਬਠਿੰਡਾ, ਤਰਨਤਾਰਨ, ਰਾਮਪੂਰਾ ਫੂਲ 'ਚ ਅਜਿਹੇ ਕਿਸਾਨ ਵੱਡੀ ਗਿਣਤੀ 'ਚ ਹਨ, ਜਿਹੜੇ 24 ਘੰਟੇ ਬਿਜਲੀ ਦਾ ਲਾਹਾ ਲੈ ਰਹੇ ਹਨ ਅਤੇ ਲਗਾਤਾਰ ਮੋਟਰਾਂ ਚਲਾ ਰਹੇ ਹਨ, ਜਿਸ ਕਾਰਨ ਅਜਿਹੇ ਕਿਸਾਨਾਂ ਖ਼ਿਲਾਫ਼ ਹੁਣ ਕਾਰਵਾਈ ਵਿੱਢੀ ਜਾਵੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਆਪ' ਆਗੂ ਦੇ ਕਤਲਕਾਂਡ 'ਚ ਸਨਸਨੀਖੇਜ਼ ਖ਼ੁਲਾਸਾ
NEXT STORY