ਲੁਧਿਆਣਾ (ਸੁਧੀਰ) : ਤਿਉਹਾਰਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਵਲੋਂ ਲੋਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਦਰਅਸਲ ਤਿਉਹਾਰਾਂ ਦੇ ਸੀਜ਼ਨ ’ਚ ਲੋਕ ਵੱਡੀ ਗਿਣਤੀ ’ਚ ਖ਼ਰੀਦਦਾਰੀ ਕਰਦੇ ਹਨ। ਇਸ ਦੌਰਾਨ ਸਿਹਤ ਨਾਲ ਸਬੰਧਿਤ ਖ਼ਤਰੇ ਵੱਧਣ ਦੀ ਸੰਭਾਵਨਾ ਰਹਿੰਦੀ ਹੈ। ਆਮ ਲੋਕਾਂ ਦੀ ਭਲਾਈ ਲਈ ਸਿਹਤ ਵਿਭਾਗ ਲੁਧਿਆਣਾ ਵਲੋਂ ਸਿਹਤ ਐਡਵਾਈਜ਼ਰੀ ਜਾਰੀ ਕਰਦੇ ਹੋਏ ਸਿਵਲ ਸਰਜਨ ਡਾ. ਰਮਨਦੀਪ ਕੌਰ ਨੇ ਦੱਸਿਆ ਕਿ ਜੇਕਰ ਹੋ ਸਕੇ ਤਾਂ ਭੀੜ-ਭੜੱਕੇ ਵਾਲੀਆਂ ਥਾਵਾਂ ਦੁਸਹਿਰਾ ਮੇਲਿਆਂ ਅਤੇ ਹੋਰ ਸਮਾਰੋਹਾਂ ’ਚ ਜਾਣ ਤੋਂ ਬਚਿਆ ਜਾਵੇ।
ਇਹ ਵੀ ਪੜ੍ਹੋ : ਪੰਜਾਬ 'ਚ ਚਲਾਨ ਭਰਨ ਨੂੰ ਲੈ ਕੇ ਵੱਡੀ ਖ਼ਬਰ, ਪੂਰੇ ਸੂਬੇ 'ਚ ਲਾਗੂ ਹੋਣ ਜਾ ਰਿਹਾ ਨਵਾਂ ਸਿਸਟਮ
ਤਿਉਹਾਰਾਂ ਦੇ ਦਿਨਾਂ ’ਚ ਬੱਚਿਆਂ ਅਤੇ ਬਜ਼ੁਰਗਾਂ ਦੀ ਖ਼ਾਸ ਸੰਭਾਲ ਰੱਖੀ ਜਾਵੇ। ਖਾਣ-ਪੀਣ ਵੇਲੇ ਸਾਫ਼-ਸੁਥਰੇ ਭੋਜਨ ਦੀ ਵਰਤੋਂ ਕੀਤੀ ਜਾਵੇ, ਜ਼ਿਆਦਾ ਮਿੱਠੇ ਵਾਲੀਆਂ ਅਤੇ ਤਲੀਆਂ ਹੋਈਆਂ ਚੀਜ਼ਾਂ ਤੋਂ ਪਰਹੇਜ਼ ਕੀਤਾ ਜਾਵੇ ਅਤੇ ਸਾਫ਼-ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਜੇਕਰ ਹੋ ਸਕੇ ਤਾਂ ਪਟਾਕਿਆਂ ਦੀ ਵਰਤੋਂ ਨਾ ਕੀਤੀ ਜਾਵੇ। ਪਟਾਕਿਆਂ ਨੂੰ ਅੱਗ ਲਗਾਉਣ ਸਮੇਂ ਦੂਰੀ ਬਣਾ ਕੇ ਰੱਖੀ ਜਾਵੇ।
ਇਹ ਵੀ ਪੜ੍ਹੋ : ਪੰਜਾਬ ਦੇ 23 ਲੱਖ ਪੈਨਸ਼ਨ ਧਾਰਕਾਂ ਲਈ ਖ਼ੁਸ਼ਖ਼ਬਰੀ, ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ
ਆਪਣੀਆਂ ਅੱਖਾਂ ਨੂੰ ਤੇਜ ਰੌਸ਼ਨੀ ਅਤੇ ਪਟਾਕਿਆਂ ਤੋਂ ਬਚਾਇਆ ਜਾਵੇ ਅਤੇ ਬੱਚਿਆਂ ਨੂੰ ਤਿੱਖੀਆਂ ਅਤੇ ਨੁਕੀਲੀਆਂ ਵਸਤਾਂ ਖੇਡਣ ਲਈ ਨਾ ਦਿੱਤੀਆਂ ਜਾਣ। ਬਜ਼ੁਰਗ ਅਤੇ ਬਿਮਾਰ ਲੋਕ, ਜਿਨ੍ਹਾਂ ਨੂੰ ਦਿਲ, ਸ਼ੂਗਰ ਜਾਂ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੈ, ਉਨ੍ਹਾਂ ਨੂੰ ਭੀੜ ਵਾਲੀਆਂ ਥਾਵਾਂ ’ਤੇ ਜਾਣ ਤੋਂ ਰੋਕਿਆ ਜਾਵੇ। ਉਨ੍ਹਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਤਿਉਹਾਰਾਂ ਨੂੰ ਖੁਸ਼ੀ-ਖੁਸ਼ੀ ਮਨਾਉਣ ਦੇ ਨਾਲ-ਨਾਲ ਆਪਣੀ ਸਿਹਤ ਅਤੇ ਸੁਰੱਖਿਆ ਦਾ ਵੀ ਧਿਆਨ ਰੱਖਣ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਸਕੂਲਾਂ-ਕਾਲਜਾਂ ਲਈ ਸਿੱਖਿਆ ਮੰਤਰੀ ਦੇ ਨਵੇਂ ਹੁਕਮ
NEXT STORY