ਚੰਡੀਗੜ੍ਹ : ਪੰਜਾਬ ਵਾਸੀਆਂ ਲਈ ਵੱਡੇ ਖ਼ਤਰੇ ਦੀ ਘੰਟੀ ਹੈ। ਦਰਅਸਲ ਜਲ ਸ਼ਕਤੀ ਮੰਤਰਾਲੇ ਦੀ ਹੋਸ਼ ਉਡਾ ਦੇਣ ਵਾਲੀ ਰਿਪੋਰਟ ਸਾਹਮਣੇ ਆਈ ਹੈ। ਇਸ ਰਿਪੋਰਟ 'ਚ ਦੱਸਿਆ ਗਿਆ ਹੈ ਕਿ ਪੰਜਾਬ ਦੇ ਭੂਜਲ 'ਚ ਫਲੋਰਾਈਡ ਦੀ ਮਾਤਰਾ ਜ਼ਿਆਦਾ ਹੈ, ਜੋ ਕਿ ਬੀਮਾਰੀਆਂ ਦਾ ਕਾਰਨ ਬਣ ਰਹੀ ਹੈ ਅਤੇ ਦੰਦ ਅਤੇ ਹੱਡੀਆਂ ਨੂੰ ਕਮਜ਼ੋਰ ਕਰ ਰਹੀ ਹੈ। ਇਸ ਰਿਪੋਰਟ ਮੁਤਾਬਕੇ ਸੂਬੇ ਦੇ 17 ਜ਼ਿਲ੍ਹਿਆਂ ਦੇ 119 ਖੇਤਰ ਫਲੋਰਾਈਡ ਦੀ ਸਮੱਸਿਆ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਡਾਕਟਰਾਂ ਦੀ ਸੇਵਾਮੁਕਤੀ ਨੂੰ ਲੈ ਕੇ ਵੱਡੀ ਖ਼ਬਰ, ਮਾਨ ਸਰਕਾਰ ਨੇ ਲਿਆ ਅਹਿਮ ਫ਼ੈਸਲਾ
ਇਨ੍ਹਾਂ ਜ਼ਿਲ੍ਹਿਆਂ 'ਚ ਅੰਮ੍ਰਿਤਸਰ, ਬਠਿੰਡਾ, ਫ਼ਰੀਦਕੋਟ, ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਫ਼ਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਮਾਨਸਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਨਵਾਂਸ਼ਹਿਰ, ਪਟਿਆਲਾ, ਸੰਗਰੂਰ, ਮੋਹਾਲੀ ਅਤੇ ਤਰਨਤਾਰਨ ਸ਼ਾਮਲ ਹਨ। ਸਰਵੇ ਦੌਰਾਨ ਇਹ ਜ਼ਿਲ੍ਹੇ ਪਾਣੀ 'ਚ ਜ਼ਿਆਦਾ ਫਲੋਰਾਈਡ ਤੋਂ ਪ੍ਰਭਾਵਿਤ ਪਾਏ ਗਏ ਹਨ। ਰਿਪੋਰਟ ਦੇ ਮੁਤਾਬਕ ਜਦੋਂ ਤੱਕ ਇਨ੍ਹਾਂ ਜ਼ਿਲ੍ਹਿਆਂ 'ਚ ਪੀਣ ਦੇ ਪਾਣੀ ਦਾ ਪੱਕਾ ਪ੍ਰਬੰਧ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸਰਕਾਰ ਵਲੋਂ ਆਰਜ਼ੀ ਤੌਰ 'ਤੇ ਪਾਣੀ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਸਾਫ਼ ਪਾਣੀ ਮਿਲ ਸਕੇ। ਇਸੇ ਤਰ੍ਹਾਂ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹੇ ਭੂਜਲ 'ਚ ਯੂਰੇਨੀਅਮ ਦੀ ਜ਼ਿਆਦਾ ਮੰਤਰਾ ਨਾਲ ਵੀ ਜੂਝ ਰਹੇ ਹਨ, ਜਿਸ ਨੂੰ ਕੈਂਸਰ ਦਾ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਮੁਲਾਜ਼ਮਾਂ ਦਾ ਡਿਊਟੀ ਟਾਈਮ ਬਦਲਿਆ, ਜਾਣੋ ਸ਼ਾਮੀਂ ਕਿੰਨੇ ਵਜੇ ਤੱਕ ਕਰਨਾ ਪਵੇਗਾ ਕੰਮ
ਪਾਣੀ 'ਚ ਜ਼ਿਆਦਾ ਫਲੋਰਾਈਡ ਦੇ ਨੁਕਸਾਨ
ਪਾਣੀ 'ਚ ਜ਼ਿਆਦਾ ਫਲੋਰਾਈਡ ਥਾਇਰਾਇਡ ਹਾਰਮੋਨ ਨੂੰ ਪ੍ਰਭਾਵਿਤ ਕਰ ਸਕਦਾ ਹੈ, ਜਿਸ ਨਾਲ ਥਾਈਰਾਇਡ ਰੋਗ ਵਿਕਸਿਤ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਨਾਲ ਹੀ ਇਹ ਗੁਰਦੇ ਨੂੰ ਵੀ ਨੁਕਸਾਨ ਪਹੁੰਚਾ ਸਕਦਾ ਹੈ। ਫਲੋਰਾਈਡ ਦੰਦਾਂ ਲਈ ਫ਼ਾਇਦੇਮੰਦ ਹੁੰਦਾ ਹੈ ਪਰ ਪਾਣੀ 'ਚ ਜ਼ਿਆਦਾ ਫਲੋਰਾਈਡ ਹੋਣ ਨਾਲ ਕਈ ਵਾਰ ਬੁਰੇ ਪ੍ਰਭਾਵ ਵੀ ਸਰੀਰ 'ਤੇ ਪੈ ਸਕਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲੇ ਦੇਣ ਧਿਆਨ, ਲਿਆ ਗਿਆ ਵੱਡਾ ਫ਼ੈਸਲਾ
NEXT STORY