ਚੰਡੀਗੜ੍ਹ : ਪੰਜਾਬ ਸਰਕਾਰ ਨੇ ਇਕ ਵਾਰ ਸਕੂਲਾਂ ਵਿਚ ਪੜ੍ਹਨ ਵਾਲੇ ਬੱਚਿਆਂ ਨੂੰ ਕੁਝ ਕਰ ਵਿਖਾਉਣ ਦੀ ਹੱਲਾਸ਼ੇਰੀ ਦਿੰਦਿਆਂ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਪੜ੍ਹਾਈ ’ਚ ਹੁਸ਼ਿਆਰ ਅਤੇ ਸਿੱਖਣ ਲਈ ਚਾਹਵਾਨ ਬੱਚਿਆਂ ਦੇ ਸੁਫ਼ਨਿਆਂ ਨੂੰ ਸਾਕਾਰ ਕਰਨ ਲਈ ਅਹਿਮ ਕਦਮ ਚੁੱਕਦਿਆਂ ਆਖਿਆ ਹੈ ਕਿ ਪੰਜਾਬ ਭਰ ਦੇ ਸਕੂਲਾਂ ਵਿਚੋਂ ‘ਸੁਪਰ 5000’ ਬੱਚੇ ਚੁਣੇ ਜਾਣਗੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਆਖਿਆ ਹੈ ਕਿ ‘ਪੜ੍ਹਾਈ ’ਚ ਹੁਸ਼ਿਆਰ ਤੇ ਸਿੱਖਣ ਲਈ ਚਾਹਵਾਨ ਬੱਚਿਆਂ ਦੇ ਸੁਫਨਿਆਂ ਨੂੰ ਸਾਕਾਰ ਕਰਨ ਲਈ ਨਵੀਂ ਉਡਾਣ ‘ਸੁਪਰ 5000’।
ਇਹ ਵੀ ਪੜ੍ਹੋ : CM ਭਗਵੰਤ ਮਾਨ ਵਲੋਂ ਪੰਜਾਬ ਦੇ ਸਾਰੇ ਪੁਲਸ ਕਮਿਸ਼ਨਰਾਂ ਤੇ ਐੱਸ.ਐੱਸ.ਪੀਜ਼ ਨਾਲ ਮੀਟਿੰਗ, ਸਖ਼ਤ ਹੁਕਮ ਜਾਰੀ
ਹਰਜੋਤ ਬੈਂਸ ਨੇ ਟਵੀਟ ਕਰਦਿਆਂ ਆਖਿਆ ਕਿ ‘ਪੰਜਾਬ ’ਚ ਪਹਿਲੀ ਵਾਰ ਸਰਕਾਰੀ ਸਕੂਲਾਂ ਵਿਚੋਂ ਚੁਣੇ ਜਾਣਗੇ “ਸੁਪਰ 5000” ਬੱਚੇ, ਪੰਜਾਬ ਦੇ 2000 ਸੀਨੀਅਰ ਸੈਕੰਡਰੀ ਸਕੂਲਾਂ ਵਿਚੋਂ ਕੀਤੀ ਜਾਵੇਗੀ EXTRA ORDINARY ਬੱਚਿਆਂ ਦੀ ਚੋਣ, EXTRA ਕੋਚਿੰਗ, EXTRA ਕਲਾਸਾਂ, ਮੋਟੀਵੇਸ਼ਨ ਬਿਲਡਿੰਗ ਨਾਲ ਉਨ੍ਹਾਂ ਦੀ ਕਾਬਲੀਅਤ ਨੂੰ ਹੋਰ ਨਿਖਾਰਿਆ ਜਾਵੇਗਾ। ਇਨ੍ਹਾਂ ਬੱਚਿਆਂ ਨੂੰ JEE, NEET, 3 ਹੋਰ ਇਮਤਿਹਾਨਾਂ ਦੀ ਤਿਆਰੀ ਵੀ ਕਰਵਾਏ ਜਾਵੇਗੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਯੂ .ਕੇ. ਬੇਸਡ ਪਰਮਜੀਤ ਸਿੰਘ ਉਰਫ ਢਾਡੀ ਅੰਮ੍ਰਿਤਸਰ ’ਚ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁਧਿਆਣਾ 'ਚ ਰਾਤ ਵੇਲੇ ਵੱਡੀ ਵਾਰਦਾਤ, ਜਿੰਮ ਮਾਲਕ ਨੂੰ ਰਾਹ 'ਚ ਰੋਕ ਮਾਰੀਆਂ ਗੋਲੀਆਂ
NEXT STORY