ਫਰੀਦਕੋਟ : ਪੰਜਾਬ ਵਿਚ ਮਾਘੀ ਵਾਲੇ ਦਿਨ 14 ਜਨਵਰੀ ਨੂੰ ਨਵੀਂ ਪੰਥਕ ਪਾਰਟੀ ਦਾ ਐਲਾਨ ਹੋ ਸਕਦਾ ਹੈ। ਫਰੀਦਕੋਟ ਦੇ ਲੋਕ ਸਭਾ ਮੈਂਬਰ ਸਰਬਜੀਤ ਸਿੰਘ ਅਤੇ ਖਡੂਰ ਸਾਹਿਬ ਦੇ ਲੋਕ ਸਭਾ ਮੈਂਬਰ ਅਤੇ ਇਸ ਸਮੇਂ ਡਿਬਰੂਗੜ੍ਹ ਦੀ ਜੇਲ੍ਹ ਵਿਚ ਨਜ਼ਰਬੰਦ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਨਵੀਂ ਪੰਥਕ ਪਾਰਟੀ ਬਣ ਰਹੀ ਹੈ। ਸੂਤਰਾਂ ਅਨੁਸਾਰ ਇਨ੍ਹਾਂ ਆਗੂਆਂ ਨੇ ਨਵੀਂ ਪਾਰਟੀ ਦੇ ਗਠਨ ਲਈ ਆਪਣੇ ਵੱਧ ਤੋਂ ਵੱਧ ਸਮਰਥਕਾਂ ਨੂੰ ਮਾਘੀ ਮੇਲੇ ’ਤੇ ਸ੍ਰੀ ਮੁਕਤਸਰ ਸਾਹਿਬ ਪਹੁੰਚਣ ਦੀ ਅਪੀਲ ਕੀਤੀ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਦੋਵੇਂ ਸੰਸਦ ਮੈਂਬਰ ਲੰਘੀਆਂ ਲੋਕ ਸਭਾ ਚੋਣਾਂ ਵਿਚ ਆਜ਼ਾਦ ਉਮੀਦਵਾਰ ਵਜੋਂ ਵੱਡੇ ਫਰਕ ਨਾਲ ਜੇਤੂ ਰਹੇ ਸਨ।
ਇਹ ਵੀ ਪੜ੍ਹੋ : ਵੱਡੀ ਕਾਰਵਾਈ ਦੀ ਤਿਆਰੀ 'ਚ ਪੰਜਾਬ ਦਾ ਟਰਾਂਸਪੋਰਟ ਵਿਭਾਗ, ਸਰਕਾਰ ਨੇ ਜਾਰੀ ਕੀਤੀਆਂ ਹਦਾਇਤਾਂ
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਬਾਦਲ ਪਿਛਲੀਆਂ ਤਿੰਨ ਚੋਣਾਂ ਲਗਾਤਾਰ ਬੁਰੀ ਤਰ੍ਹਾਂ ਹਾਰਿਆ ਹੈ। ਨਵੀਂ ਪੰਥਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਹਾਰ ਕਾਰਨ ਪੈਦਾ ਹੋਏ ਖਲਾਅ ਵਿਚ ਆਪਣਾ ਭਵਿੱਖ ਭਾਲ ਰਹੀ ਹੈ। ਸਰਬਜੀਤ ਸਿੰਘ ਪਹਿਲਾਂ ਹੀ ਆਖ ਚੁੱਕੇ ਹਨ ਕਿ ਉਹ ਸਿੱਖਾਂ ਅਤੇ ਪੰਜਾਬੀਆਂ ਦੇ ਮੁੱਦੇ ਚੁੱਕਣ ਲਈ ਪੰਜਾਬ ਵਿਚ ਨਵੀਂ ਪੰਥਕ ਪਾਰਟੀ ਬਣਾਉਣ ਲਈ ਜੱਦੋ-ਜਹਿਦ ਕਰ ਰਹੇ ਹਨ। ਸਰਬਜੀਤ ਸਿੰਘ ਦੇ ਨੇੜਲੇ ਸੂਤਰਾਂ ਦਾ ਆਖਣਾ ਹੈ ਕਿ ਦੋਵੇਂ ਲੋਕ ਸਭਾ ਮੈਂਬਰਾਂ ਨੇ ਆਪਣੇ ਸਮਰਥਕਾਂ ਅਤੇ ਪੰਥਕ ਵਿਚਾਰਧਾਰਾ ਵਾਲੇ ਵਿਅਕਤੀਆਂ ਨੂੰ 14 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਮਾਘੀ ਮੇਲੇ ’ਤੇ ਸੱਦਿਆ ਹੈ ਤਾਂ ਜੋ ਨਵੀਂ ਪੰਥਕ ਪਾਰਟੀ ਸਥਾਪਤ ਕੀਤੀ ਜਾ ਸਕੇ।
ਇਹ ਵੀ ਪੜ੍ਹੋ : ਪੰਜਾਬ ਦੇ ਪਿੰਡਾਂ ਲਈ ਵੱਡੀ ਖ਼ੁਸ਼ਖ਼ਬਰੀ, ਸੂਬਾ ਸਰਕਾਰ ਨੇ ਕੀਤਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ 'ਚ ਸਜਿਆ ਨਗਰ ਕੀਰਤਨ, ਵੇਖੋ ਅਲੌਕਿਕ ਤਸਵੀਰਾਂ
NEXT STORY