ਖਨੌਰੀ : ਪੰਜਾਬ ਤੇ ਹਰਿਆਣਾ ਬਾਰਡਰ ਉੱਤੇ ਚੱਲ ਰਹੇ ਖਨੌਰੀ ਮੋਰਚੇ ਵਿਚ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਇਹ ਐਲਾਨ ਜਗਜੀਤ ਸਿੰਘ ਡੱਲੇਵਾਲ ਦੀ ਲਗਾਤਾਰ ਵਿਗੜਦੀ ਸਿਹਤ ਕਾਰਨ ਲਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਹੁਣ ਡੱਲੇਵਾਲ ਦੇ ਨਾਲ 111 ਕਿਸਾਨ ਹੋਰ ਮਰਨ ਵਰਤ ਵਿਚ ਹਿੱਸਾ ਲੈਣਗੇ।
ਇਹ ਵੀ ਪੜ੍ਹੋ : ਸਾਵਧਾਨ! ਹੁਣ ਨਵੀਂ ਤਕਨੀਕ ਨਾਲ ਹੋ ਰਹੀ ਧੋਖਾਧੜੀ, ਮਿੰਟਾਂ 'ਚ ਹੁੰਦੈ ਖਾਤਾ ਖਾਲੀ
ਦੱਸ ਦਈਏ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ਉੱਤੇ ਬੈਠਿਆਂ 45 ਤੋਂ ਵਧੇਰੇ ਦਿਨ ਹੋ ਚੁੱਕੇ ਹਨ ਪਰ ਉਨ੍ਹਾਂ ਦੀਆਂ ਮੰਗਾਂ ਅਜੇ ਤੱਕ ਅਧੂਰੀਆਂ ਹਨ। ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ। ਇਸੇ ਵਿਚਾਲੇ ਅੱਜ ਮੋਰਚੇ ਵਿਚ ਮੌਜੂਦ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਵੀ ਡੱਲੇਵਾਲ ਦੇ ਨਾਲ ਮਰਨ ਵਰਤ ਵਿਚ ਹਿੱਸਾ ਲੈਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੋਰਚੇ ਵਿਚ ਮੌਜੂਦ 111 ਕਿਸਾਨ ਮਰਨ ਵਰਤ ਕਰਨਗੇ। ਇਹ ਵਰਤ ਕੱਲ ਦੁਪਹਿਰੇ 2 ਵਜੇ ਤੋਂ ਸ਼ੁਰੂ ਕੀਤਾ ਜਾਵੇਗਾ। ਇਸ ਦੌਰਾਨ ਕਿਸਾਨ ਕਾਲੇ ਕੱਪੜੇ ਪਾ ਕੇ ਮਰਨ ਵਰਤ ਕਰਨਗੇ।
ਇਹ ਵੀ ਪੜ੍ਹੋ : ਕੀ ਤੁਸੀਂ ਵੀ ਹੋ Candy Crush ਖੇਡਣ ਦੇ ਸ਼ੌਕੀਨ? ਤਾਂ ਹੋ ਜਾਓ ਸਾਵਧਾਨ, ਪੈ ਨਾ ਜਾਏ ਪਛਤਾਉਣਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦਿਨ ਦਿਹਾੜੇ ਮਹਿਲਾ ਤੋਂ ਮੋਬਾਈਲ ਅਤੇ ਨਕਦੀ ਖੋਹੀ
NEXT STORY