ਪਟਿਆਲਾ/ਸਨੌਰ (ਮਨਦੀਪ ਜੋਸਨ) : ਐੱਮ. ਐੱਸ. ਪੀ. ਸਮੇਤ 12 ਮੰਗਾਂ ਨੂੰ ਲੈ ਕੇ ਸ਼ੰਭੂ ਅਤੇ ਖਨੌਰੀ ਬਾਰਡਰਾਂ ’ਤੇ ਚੱਲ ਰਹੇ ਸੰਘਰਸ਼ ਦੀ ਅਗਲੀ ਕੜੀ ’ਚ ਅੱਜ 11 ਫਰਵਰੀ ਨੂੰ ਰਤਨਪੁਰਾ ਮੋਰਚੇ ਉੱਪਰ ਕਿਸਾਨ ਮਹਾਪੰਚਾਇਤ ਹੋਵੇਗੀ। ਉੱਧਰ ਸ਼ੰਭੂ ਬਾਰਡਰ ’ਤੇ ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਅਤੇ ਹੋਰ ਨੇਤਾਵਾਂ ਨੇ ਐਲਾਨ ਕੀਤਾ ਕਿ 14 ਫਰਵਰੀ ਨੂੰ ਚੰਡੀਗੜ੍ਹ ’ਚ ਜੇਕਰ ਕੇਂਦਰ ਨਾਲ ਬੈਠਕ ਬੇਨਤੀਜਾ ਰਹੀ ਤਾਂ 25 ਫਰਵਰੀ ਨੂੰ ਕਿਸਾਨਾਂ ਦਾ ਜਥਾ ਦਿੱਲੀ ਵਲ ਪੈਦਲ ਮਾਰਚ ਕਰੇਗਾ। 12 ਫਰਵਰੀ ਨੂੰ ਖਨੌਰੀ ਬਾਰਡਰ ਵਿਖੇ ਕਿਸਾਨਾਂ ਦੀ ਮਹਾਪੰਚਾਇਤ ਹੋ ਰਹੀ ਹੈ ਅਤੇ 12 ਫਰਵਰੀ ਨੂੰ ਹੀ ਤਿੰਨੇ ਕਿਸਾਨ ਗਰੁੱਪਾਂ ਵਿਚਕਾਰ ਇਕ ਏਕਤਾ ਲਈ ਸਾਂਝੀ ਮੀਟਿੰਗ ਵੀ ਕੀਤੀ ਜਾ ਰਹੀ ਹੈ। ਪੰਧੇਰ ਨੇ ਕਿਹਾ ਕਿ 13 ਫਰਵਰੀ ਨੂੰ ਸ਼ੰਭੂ ਮੋਰਚੇ ਵਿਖੇ ਮਹਾਪੰਚਾਇਤ ਦੀਆਂ ਤਿਆਰੀਆਂ ਮੁਕੰਮਲ ਹਨ। ਸੰਯੁਕਤ ਕਿਸਾਨ ਮੋਰਚੇ ਵਲੋਂ 12 ਫਰਵਰੀ ਨੂੰ ਸੱਦੀ ਗਈ ਮੀਟਿੰਗ ’ਚ ਦਿੱਲੀ ਅੰਦੋਲਨ-2 ਵਲੋਂ ਆਗੂਆਂ ਦਾ ਵਫ਼ਦ ਚੰਡੀਗੜ੍ਹ ਦੇ ਕਿਸਾਨ ਭਵਨ ’ਚ ਜਾ ਰਿਹਾ ਹੈ। ਅਸੀਂ ਸਮੁੱਚੀ ਏਕਤਾ ਦੇ ਹਾਮੀ ਹਾਂ ਪਰ ਕਿਸ ਤਰ੍ਹਾਂ ਦੀ ਏਕਤਾ ਉੱਪਰ ਸਹਿਮਤੀ ਬਣਦੀ ਹੈ, ਇਹ ਮੀਟਿੰਗ ’ਚ ਹੀ ਤੈਅ ਹੋਵੇਗਾ।
ਇਹ ਵੀ ਪੜ੍ਹੋ : ਪੰਜਾਬ ਵਿਚ ਭਲਕੇ ਅੱਧੇ ਦਿਨ ਦੀ ਛੁੱਟੀ ਦਾ ਐਲਾਨ
ਉਨ੍ਹਾਂ ਕਿਹਾ ਕਿ 14 ਫਰਵਰੀ ਨੂੰ ਚੰਡੀਗੜ੍ਹ ’ਚ ਕੇਂਦਰ ਅਤੇ ਪੰਜਾਬ ਸਰਕਾਰ ਦੇ ਮੰਤਰੀਆਂ ਨਾਲ ਮੀਟਿੰਗ ’ਚ ਅਸੀਂ ਸ਼ਿਰਕਤ ਕਰਾਂਗੇ, ਹਾਲਾਂਕਿ ਸਰਕਾਰ ਦੇ ਮਨਸ਼ੇ ਇਸ ਵਾਰ ਦੇ ਬਜਟ ਪੇਸ਼ ਕਰਨ ਵੇਲੇ ਵੀ ਸਾਫ਼ ਹੋ ਚੁੱਕੇ ਹਨ ਪਰ ਅਸੀਂ ਕਦੇ ਵੀ ਗੱਲ ਕਰਨ ਤੋਂ ਪਿੱਛੇ ਨਹੀਂ ਹਟੇ। ਉਨ੍ਹਾਂ ਕਿਹਾ ਕਿ 13 ਫਰਵਰੀ ਨੂੰ ਮੋਰਚੇ ਦਾ ਇਕ ਸਾਲ ਪੂਰਾ ਹੋਣ ਮੌਕੇ ਦੇਸ਼ ਭਰ ਦੀਆਂ ਜਥੇਬੰਦੀਆਂ ਦੇ ਆਗੂ ਸ਼ੰਭੂ ਪਹੁੰਚ ਰਹੇ ਹਨ। ਪੰਜਾਬ ਹਰਿਆਣਾ ਸਮੇਤ ਉੱਤਰੀ ਭਾਰਤ ਦੇ ਕਿਸਾਨ-ਮਜ਼ਦੂਰ ਵੀ ਵੱਡੀ ਗਿਣਤੀ ’ਚ ਮੋਰਚੇ ’ਚ ਸ਼ਾਮਲ ਹੋਣ ਜਾ ਰਹੇ ਹਨ। ਜੇਕਰ ਸਰਕਾਰ ਵਲੋਂ 14 ਦੀ ਮੀਟਿੰਗ ’ਚ ਕੋਈ ਸੁਚੱਜਾ ਹੱਲ ਨਹੀਂ ਕੱਢਿਆ ਜਾਂਦਾ ਤਾਂ 25 ਫਰਵਰੀ ਨੂੰ ਸ਼ੰਭੂ ਬਾਰਡਰ ਮੋਰਚੇ ਤੋਂ ਜਥਾ ਦਿੱਲੀ ਨੂੰ ਪੈਦਲ ਕੂਚ ਕਰੇਗਾ। ਇਸ ਮੌਕੇ ਜਸਵਿੰਦਰ ਸਿੰਘ ਲੌਂਗੋਵਾਲ, ਜੰਗ ਸਿੰਘ ਭਤੇੜੀ, ਗੁਰਅਮਨੀਤ ਮਾਂਗਟ, ਹਰਜੀਤ ਸਿੰਘ ਮਾਂਗਟ, ਬਲਕਾਰ ਸਿੰਘ ਬੈਂਸ, ਹਰਪ੍ਰੀਤ ਸਿੰਘ ਬਹਿਰਾਮਕੇ, ਜਰਮਨਜੀਤ ਸਿੰਘ ਬੰਡਾਲਾ, ਬਾਜ਼ ਸਿੰਘ ਸਰੰਗੜਾ, ਸੁਖਦੇਵ ਸਿੰਘ ਚਾਟੀਵਿੰਡ, ਬਲਦੇਵ ਸਿੰਘ ਬੱਗਾ, ਕੰਧਾਰ ਸਿੰਘ ਭੋਏਵਾਲ ਸਮੇਤ ਸੈਂਕੜੇ ਕਿਸਾਨ ਮਜ਼ਦੂਰ ਹਾਜ਼ਰ ਰਹੇ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਹੁਣ ਇਸ ਸਮੇਂ ਮੁਤਾਬਕ ਖੁੱਲ੍ਹਣਗੇ ਸਕੂਲ
ਸੱਤ ਦਿਨ ਬਾਅਦ ਡੱਲੇਵਾਲ ਦੀ ਮੈਡੀਕਲ ਸਹਾਇਤਾ ਸ਼ੁਰੂ
ਖਨੌਰੀ ਕਿਸਾਨ ਮੋਰਚੇ ਉੱਪਰ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 78ਵੇਂ ਦਿਨ ਵੀ ਜਾਰੀ ਰਿਹਾ। 7 ਦਿਨਾਂ ਬਾਅਦ ਡਾਕਟਰਾਂ ਦੀ ਅਣਥੱਕ ਮਿਹਨਤ ਤੋਂ ਬਾਅਦ ਉਨ੍ਹਾਂ ਨੂੰ ਡ੍ਰਿਪ ਰਾਹੀਂ ਮੈਡੀਕਲ ਸਹਾਇਤਾ ਸ਼ੁਰੂ ਕੀਤੀ ਗਈ। ਜ਼ਿਕਰਯੋਗ ਹੈ ਕਿ ਦੋਹਾਂ ਹੱਥਾਂ ਦੀਆਂ ਸਾਰੀਆਂ ਨਾੜੀਆਂ ਬੰਦ ਹੋਣ ਕਾਰਨ ਪਿਛਲੇ 6 ਦਿਨਾਂ ਤੋਂ ਉਨ੍ਹਾਂ ਦੀ ਡਾਕਟਰੀ ਸਹਾਇਤਾ ਬੰਦ ਸੀ। ਕਿਸਾਨ ਆਗੂਆਂ ਨੇ ਦੱਸਿਆ ਕਿ 11 ਫਰਵਰੀ ਨੂੰ ਰਤਨਪੁਰਾ ਮੋਰਚੇ ’ਚ ਹੋਣ ਵਾਲੀ ਕਿਸਾਨ ਮਹਾਪੰਚਾਇਤ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ ਅਤੇ ਭਲਕੇ ਰਾਜਸਥਾਨ ਅਤੇ ਹਰਿਆਣਾ ਤੋਂ ਹਜ਼ਾਰਾਂ ਕਿਸਾਨ ਰਤਨਾਪੁਰਾ ਮੋਰਚੇ ’ਚ ਪੁੱਜਣਗੇ।
ਇਹ ਵੀ ਪੜ੍ਹੋ : ਪੰਜਾਬ ਵਿਚ ਅੱਜ ਐਲਾਨੀ ਗਈ ਅੱਧੇ ਦਿਨ ਦੀ ਛੁੱਟੀ, ਸਕੂਲ, ਕਾਲਜ ਸਭ ਬੰਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੀ ਅਦਾਲਤ 'ਚ ਵੱਡੀ ਘਟਨਾ : ਨਿਹੰਗ ਸਿੰਘ ਨੇ ਮਹਿਲਾ ਜੱਜ ਸਾਹਮਣੇ ਤਾਣ 'ਤੀ ਕਿਰਪਾਨ
NEXT STORY