ਅੰਮ੍ਰਿਤਸਰ : ਪਿਛਲੇ ਦਿਨੀ ਕਿਸਾਨਾਂ ਦੀ ਕੇਂਦਰ ਦੇ ਮੰਤਰੀਆਂ ਨਾਲ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਤੋਂ ਬਾਅਦ ਅੱਜ ਅੰਮ੍ਰਿਤਸਰ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਪੰਧੇਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਦਾ ਜਥਾ ਪਹਿਲਾਂ 20 ਮਾਰਚ ਨੂੰ ਦਿੱਲੀ ਲਈ ਰਵਾਨਾ ਹੋਣਾ ਸੀ ਪਰ ਹੁਣ ਇਹ ਜਥਾ 25 ਮਾਰਚ ਨੂੰ ਦਿੱਲੀ ਲਈ ਰਵਾਨਾ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਬੋਲਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕਿਸਾਨਾਂ ਵੱਲੋਂ 12 ਮੰਗਾਂ ਦਾ ਮੰਗ ਪੱਤਰ ਭੇਜਿਆ ਗਿਆ ਹੈ ਅਤੇ ਸਾਡੀ ਮੰਗ ਹੈ ਕਿ ਉਹ ਮਤਾ ਪਾਸ ਕਰਕੇ ਕੇਂਦਰ ਸਰਕਾਰ ਕੋਲ ਭੇਜਿਆ ਜਾਵੇ।
ਇਹ ਵੀ ਪੜ੍ਹੋ : ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ, ਸਰਕਾਰ ਵਲੋਂ ਨਵੇਂ ਹੁਕਮ ਜਾਰੀ
ਉਨ੍ਹਾਂ ਕਿਹਾ ਕਿ ਜਿਹੜਾ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸੱਦਿਆ ਗਿਆ ਹੈ ਉਸ ਵਿਚ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਅੱਗੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਵਿਦੇਸ਼ ਤੋਂ ਡਿਪੋਰਟ ਹੋ ਕੇ ਆਏ ਹਨ ਅਤੇ ਇਸ ਪਿੱਛੇ ਜਿਹੜੇ ਵੀ ਏਜੰਟ ਜ਼ਿੰਮੇਵਾਰ ਹਨ ਉਨ੍ਹਾਂ ਦਾ ਅਸੀਂ ਵਿਰੋਧ ਕਰਦੇ ਹਾਂ ਅਤੇ ਉਨ੍ਹਾਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੋ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਧੱਕੇ ਨਾਲ ਇਕੁਾਇਰ ਕਰ ਰਹੀ ਹੈ ਭਾਵੇਂ ਉਹ ਬਠਿੰਡਾ ਹੋਵੇ, ਗੁਰਦਾਸਪੁਰ ਜਾਂ ਤਰਨਤਾਰਨ ਜੇ ਸਰਕਾਰ ਜ਼ਬਰਦਸਤੀ ਕਿਸਾਨਾਂ ਦੀ ਜ਼ਮੀਨ 'ਤੇ ਕਬਜ਼ਾ ਕਰੇਗੀ ਤਾਂ ਅਸੀਂ ਉਸਦਾ ਵਿਰੋਧ ਵੀ ਕਰਾਂਗੇ।
ਇਹ ਵੀ ਪੜ੍ਹੋ : ਸਰਪੰਚ ਦੇ ਮੁੰਡੇ 'ਤੇ ਚਲਾਈਆਂ ਤਾਬੜ ਤੋੜ ਗੋਲੀਆਂ, ਵਾਰਦਾਤ ਤੋਂ ਬਾਅਦ ਮਾਰੇ ਲਲਕਾਰੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕਾਂਗਰਸ ਦੀ ਵੱਡੀ ਕਾਰਵਾਈ, 5 ਜ਼ਿਲ੍ਹਾ ਪ੍ਰਧਾਨ, 15 ਸੂਬਾਈ ਜਨਰਲ ਸਕੱਤਰਾਂ ਤੇ 16 ਸਕੱਤਰਾਂ ਨੂੰ ਨੋਟਿਸ ਜਾਰੀ
NEXT STORY