ਜਲੰਧਰ- ਪੰਜਾਬ ਦੇ ਮੌਸਮ 'ਚ ਲਗਾਤਾਰ ਤਬਤੀਲੀ ਦੇਖੀ ਜਾ ਰਹੀ ਹੈ। ਆਉਣ ਵਾਲੇ ਦਿਨਾਂ 'ਚ ਪੰਜਾਬ ਵਿਚ ਤਾਪਮਾਨ ਵਧਣ ਦੀ ਸੰਭਾਵਨਾ ਹੈ। ਪੰਜਾਬ ਦੇ ਸਾਰੇ ਸ਼ਹਿਰਾਂ ਦਾ ਤਾਪਮਾਨ 20 ਡਿਗਰੀ ਨੂੰ ਪਾਰ ਹੋਣ ਦੀ ਸੰਭਾਵਨਾ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ 'ਚ 25.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਸੂਰਜ ਨਿਕਲਣ ਕਾਰਨ ਤਾਪਮਾਨ ਲਗਾਤਾਰ ਵਧ ਰਿਹਾ ਹੈ। ਆਉਣ ਵਾਲੇ 5 ਦਿਨਾਂ ਵਿੱਚ ਤਾਪਮਾਨ ਹੋਰ ਵਧੇਗਾ।
ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਪੱਛਮੀ ਗੜਬੜ ਸ਼ਨੀਵਾਰ ਤੋਂ ਸਰਗਰਮ ਹੋ ਗਈ ਹੈ, ਪਰ ਇਸਦਾ ਪ੍ਰਭਾਵ ਪੰਜਾਬ ਦੇ ਮੈਦਾਨੀ ਇਲਾਕਿਆਂ 'ਚ ਨਹੀਂ ਦਿਖਾਈ ਦੇਵੇਗਾ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਆਉਣ ਵਾਲੇ 5 ਦਿਨਾਂ ਵਿੱਚ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। ਜੇਕਰ ਅਜਿਹਾ ਹੁੰਦਾ ਹੈ, ਤਾਂ ਮੈਦਾਨੀ ਇਲਾਕਿਆਂ ਵਿੱਚ ਹਲਕੀ ਠੰਡ ਵਧੇਗੀ, ਪਰ ਤਾਪਮਾਨ ਵਿੱਚ ਇਸਦਾ ਪ੍ਰਭਾਵ ਬਹੁਤਾ ਨਹੀਂ ਦਿਖਾਈ ਦੇਵੇਗਾ। ਮੌਸਮ ਵਿਗਿਆਨੀਆਂ ਅਨੁਸਾਰ ਦਿਨ ਦਾ ਤਾਪਮਾਨ ਲਗਾਤਾਰ ਵਧ ਰਿਹਾ ਹੈ ਅਤੇ ਫਰਵਰੀ ਦੇ ਅੰਤ ਤੱਕ ਇਹ 30 ਡਿਗਰੀ ਜਾਂ ਇਸ ਤੋਂ ਵੱਧ ਤੱਕ ਪਹੁੰਚ ਸਕਦਾ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਬੱਸਾਂ ਦੇ ਰੂਟ ਹੋਏ ਬੰਦ, ਮੈਰਿਜ ਪੈਲੇਸ ਵਾਲਿਆਂ ਨੂੰ ਮੋੜਨੀਆਂ ਪੈ ਰਹੀਆਂ ਸਾਈਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਲੱਖਾਂ ਵਾਹਨ ਚਾਲਕ ਵੱਡੀ ਮੁਸੀਬਤ 'ਚ, ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਪਿਆ ਵੱਡਾ ਪੰਗਾ
NEXT STORY