ਭਵਾਨੀਗੜ੍ਹ(ਕਾਂਸਲ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਵੀ ਦੀਆਂ ਘਟਨਾਵਾਂ ’ਦੇ ਲਗਾਤਾਰ ਵਾਪਰਨ ਪਿਛੇ ਇਕ ਵੱਡੀ ਸਾਜ਼ਿਸ ਹੈ, ਜਿਸ ਨੂੰ ਕਿਸੇ ਵੀ ਹਾਲਤ ’ਚ ਬਰਦਾਸਤ ਨਹੀਂ ਕੀਤਾ ਜਾਵੇਗਾ ਅਤੇ ਇਸ ਲਈ ਗੁਰੂ ਸਾਹਿਬ ਦੀ ਬੇਅਦਵੀ ਨੂੰ ਰੋਕਣ ਲਈ ਸਰਕਾਰਾਂ ਨੂੰ ਤੁਰੰਤ ਸਖ਼ਤ ਕਦਮ ਚੁਕਣ ਦੇ ਨਾਲ ਨਾਲ ਸਖ਼ਤ ਕਾਨੂੰਨ ਬਣਾ ਕੇ ਦੋਸ਼ੀਆਂ ਨੂੰ ਸਖ਼ਤ ਸਜ੍ਹਾਂ ਦੇਣੀ ਚਾਹੀਦੀ ਹੈ ਤਾਂ ਜੋ ਭਵਿੱਖ ’ਚ ਕੋਈ ਅਜਿਹੀ ਘਟਨਾ ਨੂੰ ਅੰਜ਼ਾਮ ਦੇਣ ਦੀ ਸੋਚ ਵੀ ਨਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਪਿੰਡ ਜੌਲੀਆਂ ਵਿਖੇ ਸ਼ੁੱਕਰਵਾਰ ਨੂੰ ਇਕ ਔਰਤ ਵੱਲੋਂ ਗੁਰੂਘਰ ’ਚ ਅੱਗ ਲਗਾਉਣ ਦੀ ਘਟਨਾ ਨੂੰ ਅੰਜ਼ਾਮ ਦੇਣ ਦੇ ਰੋਸ ਵੱਜੋਂ ਅੱਜ ਪੰਥਕ ਜਥੇਬੰਦੀਆਂ ਵੱਲੋਂ ਪਿੰਡ ਦੇ ਗੁਰੂਘਰ ਵਿਖੇ ਕੀਤੇ ਗਏ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸਰਬੱਤ ਖ਼ਾਲਸਾ ਦੇ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਨੇ ਕੀਤਾ।
ਇਹ ਵੀ ਪੜ੍ਹੋ- ਇਟਲੀ 'ਚ ਸੜਕ ਹਾਦਸੇ ਤੋਂ ਬਾਅਦ 8 ਮਹੀਨਿਆਂ ਤੋਂ ਕੋਮਾ 'ਚ ਗਏ ਨੌਜਵਾਨ ਦੇ ਮਾਤਾ-ਪਿਤਾ ਨੇ ਸਰਕਾਰਾਂ ਨੂੰ ਲਾਈ ਗੁਹਾਰ
ਉਨ੍ਹਾਂ ਬੇਅਦਵੀ ਦੀਆਂ ਘਟਨਾਵਾਂ ਨੂੰ ਸਿੱਖ ਕੌਮ ਦੀ ਅਣਗਹਿਲੀ ਕਰਾਰ ਦਿੰਦਿਆਂ ਸਿੱਖ ਆਗੂਆਂ ਨੂੰ ਵੀ ਦਲੇਰੀ ਅਤੇ ਪੂਰੀ ਚੌਕਸੀ ਨਾਲ ਗੁਰੂ ਘਰਾਂ ਦੀ ਰਾਖ਼ੀ ਕਰਨ ਲਈ ਕਿਹਾ ਤਾਂ ਕਿ ਇਹ ਮੰਦਭਾਗੀਆਂ ਘਟਨਾਵਾਂ ਨਾ ਵਾਪਰਨ। ਉਨ੍ਹਾਂ ਨੇ ਦੱਸਿਆ ਕਿ ਅੱਗ ਲਗਾਉਣ ਲਈ ਜਿੰਮੇਵਾਰ ਠਹਿਰਾਈ ਗਈ ਪਿੰਡ ਦੀ ਔਰਤ ਦੀ ਜਾਂਚ ਕਰਨ ਲਈ 5 ਮੈਂਬਰੀ ਕਮੇਟੀ ਜਿਸ ਵਿਚ 3 ਮੈਂਬਰ ਪੰਥਕ ਜਥੇਬੰਦੀਆਂ ਅਤੇ ਪਿੰਡ ਦੇ ਸਰਪੰਚ ਅਤੇ ਸਾਬਕਾ ਸਰਪੰਚ ਨੂੰ ਸ਼ਾਮਿਲ ਕੀਤਾ ਗਿਆ ਹੈ, ਜੋ ਪ੍ਰਸਾਸ਼ਨ ਉਕਤ ਔਰਤ ਤੋਂ ਪੁੱਛਗਿਛ ਇਸ 5 ਮੈਂਬਰੀ ਕਮੇਟੀ ਦੀ ਹਾਜ਼ਰੀ ਵਿਚ ਕਰੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪਿੰਡ ਵਾਸੀਆਂ ਵਲੋਂ ਇਸ ਘਟਨਾ ਦੇ ਪਸ਼ਚਾਤਾਪ ਲਈ 2 ਜੁਲਾਈ ਨੂੰ ਸ੍ਰੀ ਆਖੰਡ ਪਾਠ ਸਾਹਿਬ ਪ੍ਰਕਾਸ਼ ਹੋਣਗੇ ਅਤੇ 4 ਜੁਲਾਈ ਨੂੰ ਭੋਗ ਪਾਏ ਜਾਣਗੇ, ਭੋਗਾਂ ਉਪਰੰਤ ਫ਼ਿਰ ਵੱਡਾ ਇਕੱਠ ਕਰਕੇ ਪ੍ਰਸਾਸ਼ਨ ਦੀ ਕਾਰਗੁਜ਼ਾਰੀ ਦੇਖ਼ਣ ਤੋਂ ਬਾਅਦ ਉਸੇ ਦਿਨ ਅਹਿਮ ਫੈਸਲੇ ਵੀ ਲਏ ਜਾਣਗੇ।
ਇਹ ਵੀ ਪੜ੍ਹੋ- ਸ਼ਾਂਤਮਈ ਢੰਗ ਨਾਲ ਮੰਗ ਪੱਤਰ ਦੇਣ ਜਾ ਰਹੇ ਕਿਸਾਨਾਂ ਉੱਪਰ ਪਾਣੀ ਦੀਆਂ ਬੁਛਾੜਾਂ ਮਾਰਨੀਆਂ ਲੋਕ ਤੰਤਰ ਦਾ ਘਾਣ : ਉਗਰਾਹਾਂ
ਇਸ ਮੌਕੇ ’ਤੇ ਵੱਖ-ਵੱਖ ਆਗੂਆਂ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਕਰਨ ਵਾਲੇ ਨੂੰ ਉਮਰ ਕੈਦ ਦੀ ਸਜ਼ਾ ਦੇਣ ਦੀ ਸਰਕਾਰ ਤੋਂ ਮੰਗ ਕੀਤੀ। ਇਸ ਮੌਕੇ ਸੰਤ ਰੇਨ ਬਾਬਾ ਲਖਵੀਰ ਸਿੰਘ ਲਲੌਡੇ ਵਾਲੇ, ਸ਼੍ਰੋਮਣੀ ਕਮੇਟੀ ਮੈਂਬਰ ਰਾਮਪਾਲ ਸਿੰਘ ਬੈਹਣੀਵਾਲ, ਬਾਬਾ ਬਲਵੀਰ ਸਿੰਘ ਫੱਕਰ, ਬਾਬਾ ਕਸ਼ਮੀਰ ਸਿੰਘ, ਸੰਤ ਰਣਜੀਤ ਸਿੰਘ ਮੁਹਾਲੀ ਵਾਲੇ, ਦਰਬਾਰ-ਏ-ਖਾਲਸਾ ਦੇ ਆਗੂ ਹਰਜਿੰਦਰ ਸਿੰਘ ਮਾਝੀ, ਸ਼੍ਰੋਮਣੀ ਅਕਾਲੀ ਦਲ ਸਯੁੰਕਤ ਦੇ ਮੀਤ ਪ੍ਰਧਾਨ ਗੁਰਤੇਜ ਸਿੰਘ ਝਨੇੜੀ, ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬਚੀ, ਆਪ ਆਗੂ ਨਰਿੰਦਰ ਕੌਰ ਭਰਾਜ ਤੋਂ ਇਲਾਵਾ ਪੰਥਕ ਜਥੇਬੰਦੀਆਂ ਦੇ ਕਈ ਹੋਰ ਆਗੂ ਵੀ ਮੌਜੂਦ ਸਨ।
ਇਟਲੀ 'ਚ ਸੜਕ ਹਾਦਸੇ ਤੋਂ ਬਾਅਦ 8 ਮਹੀਨਿਆਂ ਤੋਂ ਕੋਮਾ 'ਚ ਗਏ ਨੌਜਵਾਨ ਦੇ ਮਾਤਾ-ਪਿਤਾ ਨੇ ਸਰਕਾਰਾਂ ਨੂੰ ਲਾਈ ਗੁਹਾਰ
NEXT STORY