ਹੁਸ਼ਿਆਰਪੁਰ (ਘੁੰਮਣ)-ਭਾਰੀ ਮੀਂਹ ਕਾਰਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਵੱਖ-ਵੱਖ ਚੋਆਂ ਵਿਚ ਆਏ ਤੇਜ਼ ਵਹਾਅ ਕਾਰਨ ਪਾਣੀ ਦਾ ਪੱਧਰ ਵੱਧ ਗਿਆ ਹੈ। ਇਸ ਨੂੰ ਲੈ ਕੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਦੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਸਵਾਮੀ ਸਰਵਾਨੰਦ ਗਿਰੀ ਰਿਜਨਲ ਸੈਂਟਰ ਨੇੜੇ, ਰਾਧਾ ਸਵਾਮੀ ਸਤਿਸੰਗ ਘਰ ਨੇੜੇ ਅਤੇ ਭੰਗੀ ਚੋਅ ਵਿਚ ਆਏ ਪਾਣੀ ਦੀ ਸਥਿਤੀ ਦਾ ਖ਼ੁਦ ਜਾਇਜ਼ਾ ਲਿਆ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਹਾਦਸਾ, ਬੱਸ ਤੇ ਕਾਰ ਵਿਚਾਲੇ ਭਿਆਨਕ ਟੱਕਰ, 6 ਲੋਕਾਂ ਦੀ ਮੌਤ
ਵਿਧਾਇਕ ਜਿੰਪਾ ਨੇ ਸਥਾਨਕ ਨਿਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਭਾਰੀ ਮੀਂਹ ਦੌਰਾਨ ਕਿਸੇ ਵੀ ਸੂਰਤ ਵਿਚ ਚੋਅ ਵਿਚੋਂ ਨਾ ਲੰਘਿਆ ਜਾਵੇ ਕਿਉਂਕਿ ਇਸ ਨਾਲ ਜਾਨੀ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਹਿਮਾਚਲ ਪ੍ਰਦੇਸ਼ ਵਿਚ ਲਗਾਤਾਰ ਪੈ ਰਹੇ ਮੀਂਹ ਕਾਰਨ ਪਾਣੀ ਭੰਗੀ ਚੋਅ ਦੇ ਰਸਤੇ ਹੁਸ਼ਿਆਰਪੁਰ ਵਿਚ ਦਾਖ਼ਲ ਹੋ ਰਿਹਾ ਹੈ, ਜਿਸ ਨਾਲ ਪਾਣੀ ਦਾ ਪੱਧਰ ਅਚਾਨਕ ਵੱਧ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸਥਿਤੀ ਨਾਲ ਨਜਿੱਠਣ ਲਈ ਸਾਰੇ ਜ਼ਰੂਰੀ ਪ੍ਰਬੰਧ ਪੂਰੇ ਕੀਤੇ ਗਏ ਹਨ। ਪੁਲਸ ਵਿਭਾਗ ਅਤੇ ਸਿਵਲ ਡਿਫੈਂਸ ਦੇ ਵਾਲੰਟੀਅਰ ਪ੍ਰਭਾਵਿਤ ਇਲਾਕਿਆਂ ਵਿਚ ਤਾਇਨਾਤ ਹਨ ਅਤੇ ਲੋਕਾਂ ਨੂੰ ਚੋਅ ਵਿਚੋਂ ਨਾ ਲੰਘਣ ਲਈ ਲਗਾਤਾਰ ਜਾਗਰੂਕ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਕੰਟਰੋਲ ਰੂਮ ਦੀ ਸਥਾਪਨਾ ਕੀਤੀ ਗਈ ਹੈ, ਜਿੱਥੇ ਕਿਸੇ ਵੀ ਐਮਰਜੈਂਸੀ ਸਥਿਤੀ ਵਿਚ ਨਾਗਰਿਕ ਟੈਲੀਫੋਨ ਨੰਬਰ 01882-220412 ’ਤੇ ਸੰਪਰਕ ਕਰ ਸਕਦੇ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਜ਼ਿਲ੍ਹਿਆਂ ਲਈ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਫੋਨਾਂ ਦੀ ਘੰਟੀ, ਜਾਰੀ ਹੋਇਆ Alert
ਵਿਧਾਇਕ ਜਿੰਪਾ ਨੇ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਪੂਰੀ ਮੁਸਤੈਦੀ ਨਾਲ ਸਥਿਤੀ ’ਤੇ ਨਜ਼ਰ ਬਣਾਏ ਹੋਏ ਹਨ ਅਤੇ ਲੋਕਾਂ ਦੀ ਸੁਰੱਖਿਆ ਨੂੰ ਸਭ ਤੋਂ ਵੱਡੀ ਤਰਜੀਹ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਨਾ ਵਰਤੀ ਜਾਵੇ ਅਤੇ ਪ੍ਰਸ਼ਾਸਨ ਵੱਲੋਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸੇ ਵੀ ਅਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਅਲਰਟ ਮੋਡ ਵਿਚ ਰਹਿਣ ਅਤੇ ਸਮੇਂ-ਸਮੇਂ ’ਤੇ ਹਾਲਾਤ ਦੀ ਸਮੀਖਿਆ ਕਰਦੇ ਰਹਿਣ। ਇਸ ਮੌਕੇ ਡੀ. ਐੱਸ.ਪੀ ਸਿਟੀ ਦੇਵ ਦੱਤ ਸ਼ਰਮਾ, ਡਿਪਟੀ ਚੀਫ ਵਾਰਡਨ ਸਿਵਲ ਡਿਫੈਂਸ ਪ੍ਰਮੋਦ ਸ਼ਰਮਾ, ਚੰਦਰ ਪ੍ਰਕਾਸ਼ ਸੈਣੀ, ਅਸ਼ਵਨੀ ਸ਼ਰਮਾ, ਮੋਹਨ ਲਾਲ ਜੋਸ਼ੀ, ਸਤਿੰਦਰ ਸ਼ਰਮਾ, ਵਿਸ਼ਾਲ ਏਰੀ, ਸਿਧਾਰਥ ਸ਼ਰਮਾ, ਦਕਸ਼ ਜੋਸ਼ੀ, ਸੁਮਿਤ ਗੁਪਤਾ, ਅਮਿਤ ਗੁਪਤਾ, ਵਿਕਾਸ ਸ਼ਰਮਾ, ਮਣੀ ਗੋਗੀਆ, ਦੀਪਕ ਕੁਮਾਰ, ਸਤੀਸ਼ ਕੁਮਾਰ, ਰਾਹੁਲ ਅਗਰਵਾਲ, ਜੋਗੇਸ਼ ਓਹਰੀ, ਰਾਜੇਸ਼ ਸੇਠੀ, ਤਾਰਕ ਸ਼ਰਮਾ ਵੀ ਮੌਜੂਦ ਸਨ।
ਇਹ ਵੀ ਪੜ੍ਹੋ: ਪੰਜਾਬ 'ਚ ਲਾਲ ਲਕੀਰ ਵਾਲੇ ਵਸਨੀਕਾਂ ਲਈ ਅਹਿਮ ਖ਼ਬਰ, ਸਰਕਾਰ ਨੇ ਕਰ 'ਤਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮਾਨ ਸਰਕਾਰ ਦਾ ਇਕ ਹੋਰ ਵੱਡਾ ਐਕਸ਼ਨ, ਸਸਪੈਂਡ ਕੀਤੀ ਮਹਿਲਾ ਰਜਿਸਟਰੀ ਕਲਰਕ
NEXT STORY