ਜਲੰਧਰ (ਵੈੱਬ ਡੈਸਕ) : ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਵਿਚ ਇਕ ਹੋਰ ਵੱਡਾ ਧਮਾਕਾ ਹੋਣ ਸਕਦਾ ਹੈ। ਸੂਤਰਾਂ ਮੁਤਾਬਕ ਆਮ ਆਦਮੀ ਪਾਰਟੀ ਦਾ ਵੱਡਾ ਆਗੂ ਅੱਜ ਭਾਜਪਾ 'ਚ ਸ਼ਾਮਲ ਹੋਣ ਜਾ ਰਿਹਾ ਹੈ। ਇਸ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਵੀ ਚਰਚਾਵਾਂ ਦਾ ਦੌਰ ਲਗਾਤਾਰ ਜਾਰੀ ਹੈ ਕਿ ਅੱਜ ਚਾਰ ਵਜੇ ਤੱਕ ਆਮ ਆਦਮੀ ਪਾਰਟੀ ਦਾ ਆਗੂ ਭਾਜਪਾ ਵਿਚ ਸ਼ਾਮਲ ਹੋਣ ਜਾ ਰਿਹਾ ਹੈ। ਸੂਤਰ ਆਖਦੇ ਹਨ ਕਿ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਮੌਜੂਦਾ ਐੱਮ. ਪੀ. ਸੁਸ਼ੀਲ ਕੁਮਾਰ ਰਿੰਕੂ ਭਾਜਪਾ ਦਾ ਪੱਲਾ ਫੜਨ ਜਾ ਰਹੇ। ਇਸ ਤੋਂ ਇਲਾਵਾ ਵਿਧਾਇਕ ਸ਼ੀਤਲ ਅੰਗੂਰਾਲ ਦੇ ਵੀ ਭਾਜਪਾ ਵਿਚ ਸ਼ਾਮਲ ਹੋਣ ਦੀਆਂ ਚਰਚਾਵਾਂ ਹਨ।
ਇਹ ਵੀ ਪੜ੍ਹੋ : ਦਿੱਲੀ ਤੋਂ ਬਾਅਦ ਹੁਣ ਪੰਜਾਬ 'ਚ ਈ. ਡੀ. ਦੀ ਛਾਪੇਮਾਰੀ
ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਬੀਤੇ ਦਿਨ ਪੰਜਾਬ ਦੀ ਸਿਆਸਤ ਵਿਚ ਇਕ ਹੋਰ ਵੱਡਾ ਧਮਾਕਾ ਹੋਇਆ ਸੀ। ਲੁਧਿਆਣਾ ਤੋਂ ਕਾਂਗਰਸ ਦੇ ਮੌਜੂਦਾ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਬੀਤੇ ਦਿਨ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਪੰਜਾਬ ਕਾਂਗਰਸ ਲਈ ਇਹ ਸਭ ਤੋਂ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਰਾਹੁਲ ਗਾਂਧੀ ਦੇ ਕਰੀਬੀ ਮੰਨੇ ਜਾਣ ਵਾਲੇ ਰਵਨੀਤ ਸਿੰਘ ਬਿੱਟੂ ਪੰਜਾਬ ਕਾਂਗਰਸ ਦਾ ਵੱਡਾ ਚਿਹਰਾ ਹਨ। ਉਹ ਦਿੱਲੀ ਵਿਚ ਭਾਜਪਾ ਹੈੱਡ ਕੁਆਰਟਰ ਵਿਚ ਕੇਂਦਰੀ ਮੰਤਰੀ ਵਿਨੋਦ ਤਾਵੜੇ ਦੀ ਮੌਜੂਦਗੀ ਵਿਚ ਭਾਜਪਾ ਵਿਚ ਸ਼ਾਮਲ ਹੋਏ।।
ਇਹ ਵੀ ਪੜ੍ਹੋ : ਵੱਡੀ ਖਬਰ : ਰਵਨੀਤ ਬਿੱਟੂ ਭਾਜਪਾ ਵਿਚ ਸ਼ਾਮਲ
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਸ ਤੇ ਫ਼ੌਜ ਵਲੋਂ ਫਲੈਗ ਮਾਰਚ
NEXT STORY