ਫਰੀਦਕੋਟ : ਫਰੀਦਕੋਟ ਤੋਂ ਆਜ਼ਾਦ ਉਮੀਦਵਾਰ ਦੇ ਤੌਰ 'ਤੇ ਚੋਣ ਲੜ ਕੇ ਸੰਸਦ ਮੈਂਬਰ ਬਣੇ ਸਰਬਜੀਤ ਸਿੰਘ ਖ਼ਾਲਸਾ ਨੇ ਵੱਡਾ ਐਲਾਨ ਕਰ ਦਿੱਤਾ ਹੈ। ਸਰਬਜੀਤ ਸਿੰਘ ਖ਼ਾਲਸਾ ਨੇ ਨਵੀਂ ਸਿਆਸੀ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸਾਰੇ ਪੰਥਕ ਆਗੂਆਂ ਨੂੰ ਇਕੱਠੇ ਹੋਣ ਦਾ ਸੱਦਾ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬੀਓ ਹੋ ਜਾਓ ਖ਼ੁਸ਼! ਪੈਣ ਵਾਲਾ ਹੈ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕਰ 'ਤਾ Alert
ਇਹ ਵੀ ਪਤਾ ਲੱਗਾ ਹੈ ਕਿ ਉਹ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਮਿਲ ਕੇ ਨਵੀਂ ਪਾਰਟੀ ਬਣਾਉਣਗੇ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮਿਲ ਕੇ ਫ਼ੈਸਲਾ ਲੈਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਭਵਿੱਖ 'ਚ 9 ਹਲਕੇ ਜਿੱਤਣ ਦਾ ਦਾਅਵਾ ਵੀ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਅੱਧੀ ਰਾਤੀਂ ਵੱਡੀ ਵਾਰਦਾਤ, ਵਿਆਹੁਤਾ ਪ੍ਰੇਮਿਕਾ ਨੂੰ ਮਿਲਣ ਪੁੱਜੇ ਪ੍ਰੇਮੀ ਦਾ ਬੇਰਹਿਮੀ ਨਾਲ ਕਤਲ
ਅਕਾਲੀ ਦਲ ਬਾਰੇ ਬੋਲਦਿਆਂ ਸਰਬਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਪਾਰਟੀ ਕੋਈ ਵੀ ਪੰਥ ਦੀ ਗੱਲ ਨਹੀਂ ਕਰਦੀ, ਹਾਲਾਂਕਿ ਪਾਰਟੀ 'ਚ ਬੰਦੇ ਮਾੜੇ ਨਹੀਂ ਹਨ, ਕੁੱਝ ਬੰਦੇ ਚੰਗੇ ਵੀ ਹਨ ਅਤੇ ਇਨ੍ਹਾਂ ਦੇ ਉਨ੍ਹਾਂ ਨੂੰ ਫੋਨ ਵੀ ਆਉਂਦੇ ਹਨ। ਇਸ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਜੇਕਰ ਸਰਬਜੀਤ ਸਿੰਘ ਖ਼ਾਲਸਾ ਆਪਣੀ ਪਾਰਟੀ ਬਣਾਉਂਦੇ ਹਨ ਤਾਂ ਅਕਾਲੀ ਦਲ ਦੇ ਕੁੱਝ ਲੋਕ ਉਨ੍ਹਾਂ ਦੇ ਨਾਲ ਮਿਲ ਸਕਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫਾਜ਼ਿਲਕਾ 'ਚ ਰੂਹ ਕੰਬਾਊ ਘਟਨਾ : ਖੇਤਾਂ 'ਚ ਕੰਮ ਕਰਦੀ ਪਤਨੀ ਨੂੰ ਕੁਹਾੜੀ ਨਾਲ ਵੱਢਿਆ, ਮੌਤ
NEXT STORY