ਬਠਿੰਡਾ- ਬਠਿੰਡਾ ਜ਼ਿਲ੍ਹੇ ਦੇ ਵਾਸੀਆਂ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡੀ ਸੌਗਾਤ ਦਿੱਤੀ ਗਈ ਹੈ। ਉਨ੍ਹਾਂ ਨੇ ਰਾਮਪੁਰਾ ਫੂਲ ਵਿਖੇ ਰੇਲਵੇ ਓਵਰਬ੍ਰਿਜ਼ ਦਾ ਉਦਘਾਟਨ ਕੀਤਾ, ਜਿਸ ਨਾਲ ਸ਼ਹਿਰ ਦੇ ਲੋਕਾਂ ਨੂੰ ਲੰਬੇ ਸਮੇਂ ਤੋਂ ਆ ਰਹੀ ਵੱਡੀ ਦਿੱਕਤ ਤੋਂ ਰਾਹਤ ਮਿਲੀ ਹੈ। ਇਹ ਪੁਲ ਨਾ ਹੋਣ ਕਾਰਨ ਸ਼ਹਿਰ ਦੋ ਹਿੱਸਿਆਂ ਵਿੱਚ ਵੰਡਿਆ ਹੋਇਆ ਸੀ। ਕਈਆਂ ਦੇ ਘਰ ਇੱਕ ਪਾਸੇ ਤੇ ਦੁਕਾਨਾਂ ਦੂਜੇ ਪਾਸੇ ਸਨ। ਜਦੋਂ ਵੀ ਰੇਲਵੇ ਫਾਟਕ ਬੰਦ ਹੁੰਦਾ ਸੀ, ਲੋਕਾਂ ਦਾ ਅੱਧਾ-ਅੱਧਾ ਘੰਟਾ ਵਿਅਰਥ ਖਰਾਬ ਹੋ ਜਾਂਦਾ ਸੀ। ਉਦਘਾਟਨ ਸਮੇਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਇਸ ਸ਼ਹਿਰ ਵਿੱਚ ਲੋਕ ਭਲਾਈ ਦਾ ਅਸਲੀ ਕੰਮ ਹੋਇਆ ਹੈ।
ਇਹ ਵੀ ਪੜ੍ਹੋ-ਬਟਾਲਾ 'ਚ ਅੰਨ੍ਹੇਵਾਹ ਫਾਇਰਿੰਗ ਕਰ ਮਾਰ'ਤੇ 2 ਬੰਦੇ, ਗੈਂਗਸਟਰ ਬੋਲਿਆ- ਵਾਰੀ ਸਭ ਦੀ ਆਉਗੀ
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਿਛਲੀਆਂ ਕਈ ਸਰਕਾਰਾਂ ਆਈਆਂ ਪਰ ਕਿਸੇ ਨੇ ਲੋਕਾਂ ਦੀ ਸਾਰ ਨਹੀਂ ਲਈ। ਇਕ ਪੁਲ ਬਣਨ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੀ ਹੈ। ਉਨ੍ਹਾਂ ਕਿਹਾ ਕੰਮ ਕਰਨ ਲਈ ਸਿਰਫ਼ ਨਿਅਤ ਸਾਫ ਹੋਣੀ ਚਾਹੀਦੀ ਹੈ । ਉਨ੍ਹਾਂ ਦੱਸਿਆ ਕਿ 2022 'ਚ ‘ਆਪ’ ਸਰਕਾਰ ਬਣਨ ਤੋਂ ਬਾਅਦ ਹਰ ਰੋਜ਼ ਕਿਸੇ ਨਾ ਕਿਸੇ ਵਿਕਾਸ ਪ੍ਰੋਜੈਕਟ ਦਾ ਉਦਘਾਟਨ ਹੋ ਰਿਹਾ ਹੈ। ਮਾਨ ਨੇ ਐਲਾਨ ਕੀਤਾ ਕਿ ਜਲਦ ਹੀ 19 ਹਜ਼ਾਰ ਕਿਲੋਮੀਟਰ ਪਿੰਡਾਂ ਦੀਆਂ ਸੜਕਾਂ ਠੀਕ ਕੀਤੀਆਂ ਜਾਣਗੀਆਂ, ਨਾਲ ਹੀ ਨਵੇਂ ਟਰਾਂਸਫਾਰਮਰ, ਬਿਜਲੀ ਦੀਆਂ ਤਾਰਾਂ ਅਤੇ ਰੇਲਵੇ ਲਾਈਨਾਂ ਦੀ ਵੀ ਮੁਰੰਮਤ ਹੋਵੇਗੀ।
ਇਹ ਵੀ ਪੜ੍ਹੋ-ਤਰਨਤਾਰਨ 'ਚ ਵੱਡੀ ਵਾਰਦਾਤ, ਮੈਡੀਕਲ ਸਟੋਰ ਮਾਲਕ 'ਤੇ ਚੱਲੀਆਂ ਤਾਬੜਤੋੜ ਗੋਲੀਆਂ
ਇਸ ਦੌਰਾਨ ਉਨ੍ਹਾਂ ਨੇ ਸਰਕਾਰ ਵੱਲੋਂ ਕੀਤੇ ਹੋਰ ਉਪਲਬਧੀਆਂ ਦਾ ਵੀ ਜ਼ਿਕਰ ਕੀਤਾ, ਜਿਸ ਵਿਚ ਸਕੂਲਾਂ ਦੀ ਸੁਧਾਰ ਯੋਜਨਾ, ਮੁਹੱਲਾ ਕਲੀਨਿਕਾਂ ਦੀ ਸਥਾਪਨਾ, ਸੜਕ ਸੁਰੱਖਿਆ ਫੋਰਸ ਅਤੇ ਰੋਜ਼ਗਾਰ ਦੇ ਨਵੇਂ ਮੌਕੇ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਗੁੰਮਰਾਹ ਕਰਨ ਵਾਲੀਆਂ ਗੱਲਾਂ ਤੋਂ ਬਚੋ। ਪੰਜਾਬ ਦੇ ਲੋਕਾਂ ਨੇ ਸਰਕਾਰ ਨੂੰ ਬਹੁਤ ਕੁਝ ਦਿੱਤਾ ਹੈ, ਹੁਣ ਸਾਡਾ ਵੀ ਲੋਕਾਂ ਪ੍ਰਤੀ ਕੰਮ ਕਰਨ ਦਾ ਫਰਜ਼ ਬਣਦਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਹੋਟਲ ਮਾਲਕਾਂ ਲਈ ਵੱਡੀ ਚਿਤਾਵਨੀ, ਤਿਉਹਾਰਾਂ ਦੇ ਮੱਦੇਨਜ਼ਰ ਪੁਲਸ ਨੇ ਦਿੱਤੀਆਂ ਸਖ਼ਤ ਹਦਾਇਤਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਲੁੱਟ ਲਿਆ 'ਬੈਂਕ' ਦਾ ਕੈਸ਼! ਪੁਲਸ ਨੇ ਵੀ ਕਰ'ਤਾ ਹੈਰਾਨੀਜਨਕ ਖ਼ੁਲਾਸਾ
NEXT STORY