ਅੰਮ੍ਰਿਤਸਰ (ਸੰਜੀਵ)-ਸਰਹੱਦੀ ਖੇਤਰ ਅਤੇ ਦਿਹਾਤੀ ਖੇਤਰ ਦੇ ਵਿਦਿਆਰਥੀਆਂ ਦਾ ਯੂਨੀਵਰਸਿਟੀ ਵਿਚ ਪੜ੍ਹਨ ਦਾ ਸੁਪਨਾ ਹੁਣ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੂਰਾ ਕਰੇਗੀ। ਇਸ ਸਬੰਧੀ ਫੈਸਲਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਿੰਡੀਕੇਟ ਦੀ ਮੀਟਿੰਗ ਵਿਚ ਲੈ ਲਿਆ ਗਿਆ ਹੈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਇੱਛਾ ਸੀ ਕਿ ਬਾਰਡਰ ਅਤੇ ਦਿਹਾਤੀ ਖੇਤਰ ਦੇ ਬੱਚੇ ਵੀ ਪੜ੍ਹਾਈ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ। ਇਸ ਸਬੰਧੀ ਆਪਣੇ ਦ੍ਰਿਸ਼ਟੀਕੋਣ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਇਸ ਬਾਰੇ ਇਕ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਸੀ, ਜਿਨ੍ਹਾਂ ਵੱਲੋਂ ਪੂਰਾ ਪ੍ਰੋਗਰਾਮ ਉਲੀਕ ਲਿਆ ਗਿਆ ਹੈ ਕਿ ਕਿਵੇਂ ਅਸੀਂ ਬਾਰਡਰ ਏਰੀਏ ਦੇ ਬੱਚਿਆਂ ਨੂੰ ਲਾਭ ਪਹੁੰਚਾ ਸਕਦੇ ਹਾਂ।
ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵਾਂ ਵਰਗਾਂ ਦੇ ਵਿਦਿਆਰਥੀਆਂ ਲਈ ਵੱਖ-ਵੱਖ ਕੋਰਸਾਂ ਵਿਚ 5 ਫੀਸਦੀ ਸੀਟਾਂ ਦਾ ਵਾਧਾ ਕਰ ਦਿੱਤਾ ਗਿਆ ਹੈ। ਹਰ ਇਕ ਕੋਰਸ ਲਈ ਘੱਟੋ-ਘੱਟ ਇਕ ਸੀਟ ਦਾ ਜ਼ਰੂਰੀ ਵਾਧਾ ਹੋਵੇਗਾ। ਇਹ ਉਨ੍ਹਾਂ ਦਾ ਸੁਪਨਾ ਸੀ ਕਿ ਉਹ ਬਾਰਡਰ ਏਰੀਏ ਦੇ ਲੋਕਾਂ ਦੇ ਬੱਚਿਆਂ ਲਈ ਕੁਝ ਕਰਨ ਤਾਂ ਜੋ ਉਨ੍ਹਾਂ ਦਾ ਜੀਵਨ ਪੱਧਰ ਉਚਾ ਹੋ ਸਕੇ। ਉਨ੍ਹਾਂ ਵੱਲੋਂ ਲਏ ਗਏ ਇਸ ਫੈਸਲੇ ਦੀ ਸਿੰਡੀਕੇਟ ਦੇ ਸਾਰੇ ਮੈਂਬਰਾਂ ਨੇ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਬਾਰਡਰ ਖੇਤਰ ਅਤੇ ਦਿਹਾਤੀ ਵਰਗ ਦੇ ਬੱਚਿਆਂ ਦੇ ਜੀਵਨ ਪੱਧਰ ਨੂੰ ਉਚਾ ਚੁੱਕਣ ਲਈ ਲਿਆ ਗਿਆ ਵੱਡਾ ਫੈਸਲਾ ਹੈ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਵਿਦੇਸ਼ੋਂ ਆਏ ਨੌਜਵਾਨ ਦਾ ਦੋਸਤ ਨੇ ਗੋਲੀਆਂ ਮਾਰ ਕੀਤਾ ਕਤਲ
ਇਸ ਤੋਂ ਪਹਿਲਾਂ ਦੀ ਸਿੰਡੀਕੇਟ ਦੀ ਆਰੰਭਤਾ ਮੌਕੇ ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਨੇ ਸਭ ਨੂੰ ਜੀ ਆਇਆਂ ਆਖਿਆ ਅਤੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੀ ਨਵ ਨਿਯੁਕਤੀ ’ਤੇ ਉਨ੍ਹਾਂ ਵੱਲੋਂ ਅਤੇ ਹਾਜ਼ਰ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਮੁਬਾਰਕਾਂ ਦਿੱਤੀਆਂ ਗਈਆਂ ਅਤੇ ਕਿਹਾ ਗਿਆ ਕਿ ਉਹ ਉਨ੍ਹਾਂ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਉਨਤੀ ਲਈ ਦੂਰ-ਅੰਦੇਸ਼ੀ ਵਾਲੇ ਦ੍ਰਿਸ਼ਟੀਕੋਣ ਨੂੰ ਅੱਗੇ ਲੈ ਕੇ ਜਾਣ ਲਈ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਗੇ। ਇਸ ਮੌਕੇ ਡੀਨ ਅਕਾਦਮਿਕ ਮਾਮਲੇ, ਪ੍ਰੋ. ਪਲਵਿੰਦਰ ਸਿੰਘ, ਸਿੰਡੀਕੇਟ ਮੈਂਬਰਾਂ, ਅਧਿਕਾਰੀ ਅਤੇ ਸਟਾਫ ਮੈਂਬਰ ਹਾਜ਼ਰ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ਰਮਨਾਕ ਕਾਰਾ, ਪਤੀ ਤੇ ਨਨਾਣ ਨੇ ਵਿਆਹੁਤਾ ਨਗਨ ਕਰ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਿਕਾਰਡ ਤੇ ਰਿਕਾਰਡ ਬਣਾ ਰਿਹਾ Gold, ਅੱਜ ਵੀ ਚੜ੍ਹੇ ਭਾਅ, ਜਾਣੋ ਕਿੱਥੇ ਪਹੁੰਚੀ 10 ਗ੍ਰਾਮ ਸੋਨੇ ਦੀ ਕੀਮਤ
NEXT STORY