ਫਾਜ਼ਿਲਕਾ (ਸੁਨੀਲ)- ਫਾਜ਼ਿਲਕਾ ਦੀ ਦਾਣਾ ਮੰਡੀ ਵਿੱਚ ਖਾਲੀ ਪਾਏ ਬੋਰਵੈਲ ਵਿਚ ਡੇਢ ਸਾਲ ਦਾ ਬੱਚਾ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਵੇਂ ਹੀ ਬੱਚੇ ਦੇ ਡਿੱਗਣ ਦਾ ਪਤਾ ਲੱਗਾ ਤਾਂ ਮੌਕੇ ਉਤੇ ਭਾਜੜਾਂ ਪੈ ਗਈਆਂ। ਉਕਤ ਘਟਨਾ ਦਾ ਪ੍ਰਸ਼ਾਸਨ ਨੂੰ ਪਤਾ ਲੱਗੇ ਹੀ ਮੌਕੇ ਪ੍ਰਸ਼ਾਸਨ ਮੌਕੇ ਉਤੇ ਪਹੁੰਚਿਆ। ਪੁਲਸ ਦੀ ਮੁਸਤੈਦੀ ਅਤੇ ਪ੍ਰਸ਼ਾਸਨ ਸਦਕਾ ਜੇ.ਸੀ.ਬੀ. ਮਸ਼ੀਨ ਮੰਗਵਾ ਕੇ ਟੋਆ ਪੁੱਟ ਕੇ ਸਖ਼ਤ ਮੁਸ਼ੱਕਤ ਨਾਲ ਬੱਚੇ ਨੂੰ ਬਾਹਰ ਕੱਢਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬੱਚਾ ਖੇਡਦੇ-ਖੇਡਦੇ ਹੋਏ ਬੋਰਵੈੱਲ ਵਿਚ ਜਾ ਡਿੱਗਿਆ ਸੀ।

ਮੌਕ ਉਤੇ ਬੱਚੇ ਨੂੰ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਕਿ ਇਸ ਥਾਂ 'ਤੇ ਪਾਣੀ ਵਾਲਾ ਨਲਕਾ ਲੱਗਿਆ ਹੋਇਆ ਸੀ, ਜਿਸ ਨੂੰ ਪੁੱਟਣ ਤੋਂ ਬਾਅਦ ਬੋਰਵੈੱਲ ਖ਼ਾਲੀ ਛੱਡ ਦਿੱਤਾ ਗਿਆ ਸੀ। ਫਿਲਹਾਲ ਪ੍ਰਸ਼ਾਸਨ ਵੱਲੋਂ ਇਸ 'ਤੇ ਵੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੈਟਰੋਲ ਪੰਪਾਂ ਤੇ ਬੈਂਕਾਂ ਲਈ ਜਾਰੀ ਹੋਏ ਸਖ਼ਤ ਹੁਕਮ




ਇਹ ਵੀ ਪੜ੍ਹੋ- ਅਹਿਮ ਖ਼ਬਰ: ਪੰਜਾਬ ਦੇ ਨੌਜਵਾਨਾਂ ਨੂੰ ਮਿਲਣਗੇ 29 ਹਜ਼ਾਰ ਤੋਂ ਵੱਧ ਨੌਕਰੀਆਂ ਦੇ ਮੌਕੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪੈਟਰੋਲ ਪੰਪਾਂ ਤੇ ਬੈਂਕਾਂ ਲਈ ਜਾਰੀ ਹੋਏ ਸਖ਼ਤ ਹੁਕਮ
NEXT STORY